ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਹੈ। ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਕਰੋਨਾ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ 5,8 ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਉੱਤੇ ਘੋਸ਼ਿਤ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ। ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਸਰਕਾਰ ਵੱਲੋਂ ਕਰੋਨਾ ਦੇ ਕਾਰਨ ਇੱਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ।
ਸਿੱਖਿਆ ਮੰਤਰੀ ਵੱਲੋਂ ਸਕੂਲੀ ਵਿਦਿਆਰਥੀਆਂ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਜੇ ਤਕ ਸਥਿਤੀ ਸਾਫ਼ ਨਹੀ ਹੋ ਸਕੀ ਹੈ। ਉਥੇ ਹੀ ਬਹੁਤ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦਾ ਆਖਿਆ ਜਾ ਰਿਹਾ ਹੈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿੱਥੇ ਜਲਦੀ ਹੀ ਪਰੀਖਿਆਵਾਂ ਕਰਵਾਏ ਜਾਣ ਦਾ ਆਖਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਖਿਆ ਗਿਆ ਹੈ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਇਸ ਲਈ ਸਾਰੇ ਸੂਬਿਆਂ ਨੂੰ ਟੀਕਾਕਰਣ ਕੀਤੇ ਜਾਣ ਲਈ , ਦਵਾਈ ਮੁਹਇਆ ਕਰਵਾਉਣੀ ਚਾਹੀਦੀ ਹੈ।
ਤਾਂ ਜੋ ਬੱਚਿਆਂ ਨੂੰ ਪ੍ਰੀਖਿਆਵਾਂ ਤੋਂ ਵੱਧ ਪਹਿਲਾਂ ਟੀਕਾਕਰਣ ਕੀਤਾ ਜਾ ਸਕੇ।ਉਥੇ ਹੀ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਕਰੋਨਾ ਸਥਿਤੀ ਦੇ ਅਨੁਸਾਰ ਬੱਚਿਆਂ ਦੀਆਂ ਜਰੂਰੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲਈਆਂ ਚਾਹੀਦੀਆਂ ਹਨ। ਪ੍ਰਸ਼ਨ ਵੀ ਘੱਟ ਹੋਣੇ ਚਾਹੀਦੇ ਹਨ। ਕਰੋਨਾ ਕੇਸਾਂ ਦੇ ਅਨੁਸਾਰ ਸਥਿਤੀ ਨੂੰ ਵੇਖਦੇ ਹੋਏ ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਹੈ ਕਿ 1980 ਨੂੰ ਦੇਖਦੇ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਵੀ ਮੁਸ਼ਕਲ ਵਿੱਚ ਨਹੀਂ ਪਾਇਆ ਜਾਵੇਗਾ। ਕਿਉਂਕਿ ਬਹੁਤ ਸਾਰੇ ਮਾਪੇ ਅਤੇ ਅਧਿਆਪਕ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ।
Previous Postਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ
Next Postਜੇ ਸਿੱਖ ਧਰਮ ਸਰਕਾਰ ਬਣਾ ਲਵੇ ਤਾਂ ਦਾ ਕੋਈ ਵੀ ਬੱਚਾ ਭੁੱਖਾ ਨਹੀਂ ਸੋਏਗਾ ਦੇਖੋ ਅਮੀਰ ਬਿਜਨੈਸਮੈਨ ਔਰਤ ਨੇ ਕਿਉਂ ਕਿਹਾ