ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਕੇਸ ਵਧਦੇ ਨਜ਼ਰ ਆ ਰਹੇ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿੱਥੇ 31 ਮਈ ਤੱਕ ਲਈ ਮਿੰਨੀ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਰਾਤ ਦਾ ਕਰਫ਼ਿਊ ਵੀ ਲਗਾਤਾਰ ਜਾਰੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 27 ਮਈ ਨੂੰ ਵੀ ਉੱਚ ਅਧਿਕਾਰੀਆਂ ਨਾਲ ਵੀ ਕਰੋਨਾ ਦੀ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ।
ਹੁਣ ਇਸ ਜ਼ਿਲੇ ਲਈ ਹਫ਼ਤੇ ਵਿੱਚ ਤਿੰਨ ਦਿਨ ਦੁਕਾਨਾਂ ਖੋਲਣ ਲਈ ਇਹ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਪਟਿਆਲਾ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿਲਾ ਮਜਿਸਟ੍ਰੇਟ ਕੁਮਾਰ ਅਮਿਤ ਵੱਲੋਂ ਜ਼ਿਲ੍ਹੇ ਵਿੱਚ ਹਫਤੇ ਦੇ ਤਿੰਨ ਦਿਨ ਬਜਾਰਾਂ ਵਿੱਚ ਦੁਕਾਨਾਂ ਨੂੰ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੀਤਾ ਗਿਆ ਹੈ ਜਿਸ ਵਿੱਚ ਮੰਗਲਵਾਰ ਦੀ ਸਵੇਰ ਨੂੰ ਉਨ੍ਹਾਂ ਵੱਲੋਂ ਇਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਜਿਸ ਦੇ ਅਨੁਸਾਰ ਹਫਤੇ ਦੇ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਜ਼ਰੂਰੀ ਅਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਿਆ ਜਾਵੇਗਾ। ਜਿਸ ਵਾਸਤੇ ਸਮਾਂ ਸੀਮਾਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਤੈਅ ਕੀਤੀ ਗਈ ਹੈ। ਇਸ ਦੇ ਨਾਲ ਹੀ ਸਾਰੇ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਦੁਕਾਨ ਤੇ ਆਉਣ ਜਾਣ ਵਾਲੇ ਲੋਕਾਂ ਵਿੱਚ ਮਾਸਕ ਦਾ ਹੋਣਾ, ਸਮਾਜਕ ਦੂਰੀ ਬਣਾ ਕੇ ਰੱਖਣਾ ਅਤੇ ਹੱਥਾਂ ਨੂੰ ਸੇਨੇਟਾਈਜ਼ਰ ਕਰਨਾ ਲਾਜ਼ਮੀ ਕੀਤਾ ਗਿਆ ਹੈ। ਅਗਰ ਇਨ੍ਹਾਂ ਹਦਾਇਤਾਂ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਰੂਰੀ ਕੰਮ ਹੋਣ ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ।
Previous Postਹੁਣੇ ਹੁਣੇ ਅਚਾਨਕ ਮੁੱਖ ਮੰਤਰੀ ਦੀ ਵਿਗੜੀ ਸਿਹਤ, ਪੰਜਾਬ ਦੇ ਇਸ ਹਸਪਤਾਲ ‘ਚ ਪਹੁੰਚੇ
Next Postਬੋਲੀਵੁਡ ਚ ਗੋਵਿੰਦਾ ਦੀ ਮੌਤ ਨਾਲ ਛਾਇਆ ਸੋਗ – ਤਾਜਾ ਵੱਡੀ ਖਬਰ