ਪੰਜਾਬ: ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵ-ਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਅੰਦਰ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਵੱਧ ਪ੍ਰਭਾਵਤ ਜਗ੍ਹਾ ਉਪਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾ ਬੰਦੀ ਕੀਤੀ ਜਾ ਰਹੀ ਹੈ।

ਉਥੇ ਹੀ ਲੋਕਾਂ ਦੀ ਇਕੱਠ ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ। ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਹੁਣ ਸਾਬਕਾ ਮੁਖ ਮੰਤਰੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਤੇ ਪ੍ਰਸ਼ੰਸ਼ਕ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ।

ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੇ ਕਰੋਨਾ ਦੀ ਚਪੇਟ ਵਿਚ ਹੁਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਤੇ ਹੁਣ ਪੰਜਾਬੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਓ. ਐਸ ਡੀ ਵੀ ਕਰੋਨਾ ਪਾਜ਼ਿਟਿਵ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਰਾਹੁਲ ਸਿੱਧੂ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਬੀ ਰਜਿੰਦਰ ਕੌਰ ਭੱਠਲ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ, ਉਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਿਆਸੀ ਆਗੂਆਂ ਨੂੰ ਕਰੋਨਾ ਪ੍ਰਭਾਵਤ ਕਰ ਚੁੱਕਾ ਹੈ।