ਬੋਲੀਵੁਡ ਐਕਟਰ ਸਲਮਾਨ ਖ਼ਾਨ ਤੋਂ ਬਾਅਦ ਹੁਣ ਇਸ ਮਸ਼ਹੂਰ ਹਸਤੀ ਨੂੰ ਡੰਗਿਆ ਸੱਪ ਨੇ

ਆਈ ਤਾਜ਼ਾ ਵੱਡੀ ਖਬਰ 

ਅੱਜ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਦਾ 56ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਉਥੇ ਹੀ ਉਹ ਆਪਣਾ ਜਨਮ ਦਿਨ ਮਨਾਉਣ ਵਾਸਤੇ ਆਪਣੇ ਫਾਰਮ ਹਾਊਸ ਤੇ ਆਏ ਸਨ। ਜਿੱਥੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਹੀ ਰਾਤ ਦੇ ਸਮੇਂ ਉਨ੍ਹਾਂ ਨੂੰ ਇੱਕ ਸੱਪ ਨੇ ਕੱਟ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੋਣ ਦੇ ਕਾਰਨ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁੜ ਤੋਂ ਅਗਲੀ ਸਵੇਰ ਆਪਣੇ ਫਾਰਮ ਹਾਊਸ ਵਾਪਸ ਆ ਗਏ ਸਨ। ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਨਮ ਦਿਨ ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਜਾ ਰਹੀ ਹੈ।

ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜੋ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਜਿਸ ਕਾਰਨ ਉਹ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਸਲਮਾਨ ਖਾਨ ਤੋਂ ਬਾਅਦ ਇਸ ਮਸ਼ਹੂਰ ਹਸਤੀ ਨੂੰ ਸੱਪ ਨੇ ਡੰਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਬੀਤੇ ਦਿਨੀਂ ਸਲਮਾਨ ਖਾਨ ਨੂੰ ਸੱਪ ਨੇ ਡੰਗ ਲਿਆ ਸੀ ਉੱਥੇ ਹੀ ਹੁਣ ਉਨ੍ਹਾਂ ਤੋਂ ਬਾਅਦ ਪੌਪ ਸਿੰਗਰ 21 ਸਾਲਾ ਮਾਏਟਾ ਨੂੰ ਵੀ ਸ਼ੂਟਿੰਗ ਦੇ ਦੌਰਾਨ ਇੱਕ ਸੱਪ ਵੱਲੋਂ ਡੰਗ ਲਿਆ ਗਿਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਸ ਵੱਲੋਂ ਆਪਣੇ ਇਕ ਮਿਊਜ਼ਿਕ ਵੀਡੀਓ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਅਤੇ ਉਸ ਦੇ ਆਲੇ-ਦੁਆਲੇ ਸੱਪਾਂ ਨੂੰ ਵਿਖਾਇਆ ਜਾ ਰਿਹਾ ਸੀ। ਜਿੱਥੇ ਇਹ ਗਾਇਕਾ ਕਾਰਪੈਟ ਉਪਰ ਲੇਟੀ ਹੋਈ ਸੀ ਉਥੇ ਹੀ ਉਸ ਦੇ ਆਲੇ-ਦੁਆਲੇ ਮੌਜੂਦ ਸੱਪਾਂ ਵੱਲੋਂ ਉਸ ਦੇ ਚਿਹਰੇ ਦੇ ਨਜ਼ਦੀਕ ਇਕ ਸੱਪ ਵੱਲੋਂ ਇਸ ਗਾਇਕਾ ਦੀ ਠੋਡੀ ਉਪਰ ਡੰਗ ਮਾਰ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਇਸ ਗਾਇਕਾਂ ਵੱਲੋਂ ਆਖਿਆ ਗਿਆ ਹੈ ਕਿ ਉਹ ਅੱਗੇ ਤੋਂ ਅਜਿਹੀ ਗਲਤੀ ਕਦੇ ਵੀ ਨਹੀਂ ਕਰੇਗੀ ਅਤੇ ਨਾ ਹੀ ਅਜਿਹੀ ਵੀਡੀਓ ਬਣਾਉਣ ਲਈ ਕੋਸ਼ਿਸ਼ ਕਰੇਗੀ। ਇਸ ਮਸ਼ਹੂਰ ਗਾਇਕਾਂ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਗਏ ਹਨ। ਉੱਥੇ ਹੀ ਇਸ ਨਾਲ ਵਾਪਰੀ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਹੈ।