ਬੱਸ ਪਲਟਣ ਕਾਰਨ ਇਥੇ 3 ਸਕੂਲੀ ਵਿਦਿਆਰਥੀਆਂ ਸਣੇ 4 ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਦੇਸ਼ ਭਰ ਦੇ ਵਿੱਚ ਹਰ ਰੋਜ਼ ਲੋਕ ਸੜਕੀ ਹਾਦਸਿਆਂ ਦੇ ਵਿੱਚ ਆਪਣੀਆਂ ਕੀਮਤੀ ਜਾਨਾਂ ਗਵਾਉਂਦੇ ਪਏ ਹਨ। ਆਏ ਦਿਨ ਹੀ ਮੀਡੀਆ ਦੇ ‘ਚੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿੱਥੇ ਸੜਕੀ ਹਾਦਸਿਆਂ ਦੇ ਵਿੱਚ ਘਰਾਂ ਦੇ ਘਰ ਤਬਾਹ ਹੁੰਦੇ ਪਏ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਬੱਸ ਪਲਟਣ ਦੇ ਕਾਰਨ ਤਿੰਨ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਦੀ ਮੌਤ ਹੋ ਗਈ। ਜਿਸ ਕਾਰਨ ਇਲਾਕੇ ਭਰ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ l ਮਾਮਲਾ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਦੇ ਸ੍ਰੀਵਿਲੀਪੁਥੁਰ ਨੇੜੇ ਮਾਮਸਾਪੁਰਮ ਵਿੱਚ ਵਾਪਰਿਆ l ਜਿੱਥੇ ਇੱਕ ਨਿੱਜੀ ਮਿੰਨੀ ਬੱਸ ਦੇ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰਿਆ l ਇਸ ਦੌਰਾਨ ਤਿੰਨ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਸ ਘਟਨਾ ਦੌਰਾਨ ਹਾਦਸੇ ਦੇ ਵਿੱਚ ਹੁਣ ਤੱਕ 14 ਹੋਰ ਲੋਕ ਜ਼ਖ਼ਮੀ ਹੋ ਗਏ। ਜਿਨਾਂ ਨੂੰ ਆਲੇ ਦੁਆਲੇ ਦੀ ਮਦਦ ਦੇ ਨਾਲ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ l ਉੱਥੇ ਹੀ ਇਸ ਘਟਨਾ ਸਬੰਧੀ ਸੂਚਨਾ ਮਿਲ ਰਿਹਾ ਸਾਰ ਹੀ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ l ਜਿਨਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲੈਂਦਿਆਂ ਹੋਇਆਂ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲਸ ਨੇ ਦੱਸਿਆ ਕਿ ਮਮਸਾਪੁਰਮ ਦੇ ਗਾਂਧੀ ਨਗਰ ਇਲਾਕੇ ਦੇ ਨੇੜੇ ਇਕ ਮੋੜ ‘ਤੇ ਮਿੰਨੀ ਬੱਸ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਕੰਟਰੋਲ ਗਾਉਣ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ l ਜਿਸ ਤੋਂ ਬਾਅਦ ਵਾਹਨ ਸੜਕ ਤੋਂ ਫਿਸਲ ਕੇ ਸੜਕ ਕਿਨਾਰੇ ਖੱਡ ‘ਚ ਜਾ ਡਿੱਗਿਆ। ਜਿਸ ਦੌਰਾਨ ਇਹ ਵੱਡਾ ਹਾਦਸਾ ਵਾਪਰਿਆ ਤੇ ਕੀਮਤੀ ਜਾਨਾਂ ਚਲੀਆਂ ਗਈਆਂ ਤੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ l ਉਧਰ ਹਾਦਸੇ ਦੌਰਾਨ ਬੱਸ ਪਲਟ ਜਾਣ ਕਾਰਨ ਉਸ ‘ਚ ਸਵਾਰ ਸਵਾਰੀਆਂ ਹੇਠਾਂ ਦੱਬ ਗਈਆਂ। ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਉਚ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ। ਉਥੇ ਦੇ ਉਥੇ ਦੇ ਸਿਆਸੀ ਲੀਡਰਾਂ ਵੱਲੋਂ ਵੀ ਇਸ ਘਟਨਾਕ੍ਰਮ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।