ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਨਵੇਂ ਮੁੱਖ ਮੰਤਰੀ ਵੱਲੋਂ ਅੱਜ ਆਪਣਾ ਅਹੁਦਾ ਸੰਭਾਲਦੇ ਹੀ ਕੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿੱਥੇ 10 ਮਾਰਚ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਇੱਕ ਵੱਡਾ ਇਤਿਹਾਸ ਰਚਿਆ ਗਿਆ ਅਤੇ ਬਹੁਮਤ ਨਾਲ ਸੱਤਾ ਬਣਾਈ ਗਈ। ਉਥੇ ਹੀ ਅੱਜ ਖਟਕੜ ਕਲਾਂ ਦੇ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਜਾ ਕੇ ਆਪਣੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਕੁਝ ਖ਼ਾਸ ਐਲਾਨ ਕੀਤੇ ਗਏ ਜਿੱਥੇ 17, 21 ਤੇ 22 ਮਾਰਚ ਨੂੰ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਇਆ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾਣਗੇ।
ਹੁਣ ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਵੱਲੋਂ ਇਨਾਂ ਲੋਕਾਂ ਦੀਆਂ ਛੁੱਟੀਆਂ ਨੂੰ ਲੈ ਕੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਵਿੱਚ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਅੱਜ ਸਹੁੰ ਚੁੱਕਣ ਤੋਂ ਬਾਅਦ ਜਿਥੇ ਮਿੰਨੀ ਸਕੱਤਰੇਤ ਵਿਖੇ ਪਹੁੰਚ ਕੇ ਅਫਸਰਾਂ ਨਾਲ ਗੱਲਬਾਤ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦਫਤਰ ਆਉਂਣ ਤੇ ਜੀ-ਆਇਆਂ ਆਖਿਆ ਗਿਆ। ਉੱਥੇ ਹੀ ਹੁਣ ਜਿੱਥੇ 17 ਮਾਰਚ ਤੋਂ ਵਿਧਾਨ ਸਭਾ ਦਾ ਸ਼ੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਜਿਸ ਨੂੰ ਮੁੱਖ ਰੱਖਦੇ ਹੋਏ ਇਸ ਸੈਸ਼ਨ ਵਿਚ ਹਾਜ਼ਰ ਹੋਣ ਵਾਲੇ ਵਿਧਾਨ ਸਭਾ ਦੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਕੈਸਲ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਸ਼ੁਰੂ ਹੋਏ ਵੀਰਵਾਰ ਤੋਂ ਇਸ ਪਹਿਲੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਕੋਈ ਵੀ ਸਮੱਸਿਆ ਨਾ ਆ ਸਕੇ। ਜਿਸ ਨਾਲ ਸਾਰਾ ਕੰਮਕਾਰ ਬਿਨਾਂ ਮੁਸ਼ਕਿਲ ਦੇ ਹੋ ਸਕੇ।
ਇਸ ਕਰਕੇ ਹੀ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਛੁਟੀਆਂ ਕੈਂਸਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਖਿਆ ਗਿਆ ਹੈ ਕਿ ਅਗਰ ਕਿਸੇ ਵੀ ਅਧਿਕਾਰੀ ਨੂੰ ਬਹੁਤ ਜ਼ਿਆਦਾ ਜ਼ਰੂਰੀ ਛੁੱਟੀ ਦੀ ਜ਼ਰੂਰਤ ਹੋਵੇਗੀ ਤਾਂ ਉਹ ਸਮਰੱਥ ਅਧਿਕਾਰੀਆਂ ਤੋਂ ਇਸ ਦੀ ਪ੍ਰਵਾਨਗੀ ਲੈ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਕੱਲ੍ਹ ਸ਼ੁਰੂ ਹੋਣ ਵਾਲੇ ਸ਼ੈਸ਼ਨ ਵਿੱਚ ਪਹਿਲਾਂ ਜ਼ਿਲੇਵਾਰ ਅੱਖਰਾਂ ਦੇ ਅਨੁਸਾਰ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ।
Previous Postਭਗਵੰਤ ਮਾਨ ਦੇ ਡਰ ਦਾ ਕਰਕੇ ਇਸ ਵਿਭਾਗ ਨੇ ਜਾਰੀ ਕਰਤਾ ਆਪਣੇ ਅਧਿਕਾਰੀਆਂ ਲਈ ਇਹ ਵੱਡਾ ਹੁਕਮ
Next Postਪੰਜਾਬ ਚ ਇਥੇ ਪਾਣੀ ਨੇ ਮਚਾਤੀ ਭਾਰੀ ਤਬਾਹੀ – ਆਈ ਤਾਜਾ ਵੱਡੀ ਖਬਰ