ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੀਤਾ ਇਹ ਪਹਿਲਾ ਟਵੀਟ , ਲਿੱਖੀ ਇਹ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਜਿਥੇ ਬਹੁਮਤ ਨਾਲ ਸੱਤਾ ਵਿੱਚ ਆ ਚੁੱਕੀ ਹੈ ਅਤੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਉਥੇ ਹੀ ਲੋਕਾਂ ਵਿੱਚ ਇੱਕ ਵਖਰਾ ਹੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਪੰਜਾਬ ਵਿਚ ਕਾਫੀ ਬਦਲਾਅ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ ਜਿੱਥੇ ਉਨ੍ਹਾਂ ਵੱਲੋਂ ਸਹੁੰ ਚੁੱਕੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਵਿੱਚ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਹੁਣ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੀਤਾ ਇਹ ਪਹਿਲਾ ਟਵੀਟ , ਜਿੱਥੇ ਲਿੱਖੀ ਇਹ ਗਲ੍ਹ, ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸੌਂ ਚੁੱਕੀ ਗਈ ਹੈ। ਉਥੇ ਹੀ ਅੱਜ ਤੋਂ ਉਨ੍ਹਾਂ ਵੱਲੋਂ ਆਪਣਾ ਕਾਰਜ ਕਾਲ ਸੰਭਾਲਿਆ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲਾਂ ਟਵੀਟ ਵੀ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਗਿਆ ਹੈ। ਜਿੱਥੇ ਭਗਵੰਤ ਮਾਨ ਸਿੰਘ ਵੱਲੋਂ ਆਪਣੇ ਟਵਿਟਰ ਵਿੱਚ ਲਿਖਿਆ ਗਿਆ ਹੈ ਕਿ ਮੇਰੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਦਾ ਮੈਂ ਬਹੁਤ ਬਹੁਤ ਧੰਨਵਾਦ ਕਰਦਾ ਹੈ, ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਵਾਂਗੇ।

ਜਿੱਥੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵਲੋਂ ਪਹਿਲਾ ਟਵੀਟ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਟਵੀਟ ਤੇ ਅਰਵਿੰਦ ਕੇਜਰੀਵਾਲ ਵੱਲੋਂ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਆਖਿਆ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਖੁਸ਼ਹਾਲੀ ਲਿਆਉਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ।