ਭਗਵੰਤ ਮਾਨ ਲਈ ਆਈ ਵੱਡੀ ਮਾੜੀ ਖਬਰ – ਲੱਗ ਗਿਆ ਇਹ ਵੱਡਾ ਝਟੱਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਇਸ ਸਮੇਂ ਕਾਫੀ ਹਲਚਲ ਵੇਖੀ ਜਾਰੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰਾ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸਿਆਸੀ ਪਾਰਟੀਆਂ ਨੂੰ ਕਈ ਤਰਾਂ ਦੇ ਝਟਕੇ ਵੀ ਲੱਗ ਰਹੇ ਹਨ ਜਿੱਥੇ ਉਨ੍ਹਾਂ ਦੇ ਕਾਫੀ ਸਮੇਂ ਤੋਂ ਚੱਲ ਰਹੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਦਾ ਸਾਥ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਉੱਥੇ ਹੀ ਹੁਣ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ ਉਥੇ ਹੀ ਕੁਝ ਲੋਕਾਂ ਨੂੰ ਟਿਕਟ ਨਾ ਮਿਲਣ ਦੇ ਕਾਰਨ ਵੀ ਇਹ ਰੁੱਖ ਅਪਣਾਇਆ ਜਾ ਰਿਹਾ ਹੈ। ਹੁਣ ਭਗਵੰਤ ਮਾਨ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਮ ਆਦਮੀ ਪਾਰਟੀ ਵਿੱਚ ਸੰਗਰੂਰ ਤੋਂ ਜ਼ਿਲ੍ਹਾ ਸੰਗਰੂਰ ਮਹਿਲਾ ਵਿੰਗ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਕੌਰ ਵੱਲੋਂ ਆਮ ਆਦਮੀ ਪਾਰਟੀ ਦਾ ਸਾਥ ਛੱਡਦੇ ਹੋਏ ਉਸ ਨੂੰ ਭਾਰੀ ਝਟਕਾ ਦਿੱਤਾ ਹੈ।

ਉਹਨਾਂ ਵੱਲੋਂ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਨੂੰ ਸਹਿਯੋਗ ਕਰਦੇ ਹੋਏ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਉਨ੍ਹਾਂ ਨੂੰ ਸ੍ਰੀ ਅਰਵਿੰਦ ਖੰਨਾ ਵੱਲੋਂ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ ਹੈ।

ਉਥੇ ਹੀ ਆਮ ਆਦਮੀ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਐਡਵੋਕੇਟ ਨਰਿੰਦਰ ਕੌਰ ਨੇ ਆਖਿਆ ਹੈ ਕਿ ਪੰਜਾਬ ਅੰਦਰ ਮਾਣ ਸਤਿਕਾਰ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੋਈ ਵੀ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਪਾਰਟੀ ਦਾ ਸਾਥ ਛੱਡ ਰਹੇ ਹਨ।