ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਅਗਲੇ ਸਾਲ ਬਹੁਤ ਸਾਰੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਵਿੱਚ ਚੱਲ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਅਜੇ ਤੱਕ ਮੁੱਖ ਮੰਤਰੀ ਦਾ ਚਿਹਰਾ ਸਾਹਮਣੇ ਨਹੀਂ ਲਿਆਂਦਾ ਗਿਆ ਹੈ।
ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵਿੱਚ ਚਿੰਤਾ ਵੀ ਵੇਖੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਵਰਕਰਾਂ ਤੇ ਵਿਧਾਇਕਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਹੁਣ ਭਗਵੰਤ ਮਾਨ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਖੰਨਾ ਤੋਂ ਆਮ ਆਦਮੀ ਪਾਰਟੀ ਦੇ 2017 ਵਿੱਚ 35 ਹਜ਼ਾਰ ਵੋਟਾਂ ਪ੍ਰਾਪਤ ਕਰਨ ਵਾਲੇ ਅਨਿਲ ਦਾਤੀ ਫਾਲੀ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਵੱਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ ਉਹ ਜਸਦੀਪ ਕੌਰ ਯਾਦੂ ਦੀ ਹਮਾਇਤ ਕਰਨਗੇ ਜੋ ਕਿ ਖੰਨਾ ਦੀ ਸੀਟ ਤੋਂ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਹਨ। ਅੱਜ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਥੇ ਹੀ ਉਨ੍ਹਾਂ ਦੀ ਟੀਮ ਦੇ ਬਹੁਤ ਸਾਰੇ ਮੈਂਬਰ ਵੀ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਚਲੇ ਗਏ ਹਨ।
ਉਨ੍ਹਾਂ ਵੱਲੋਂ ਵੱਲੋਂ ਆਮ ਆਦਮੀ ਪਾਰਟੀ ਤੇ ਦੋਸ਼ ਲਾਇਆ ਗਿਆ ਹੈ ਕਿ ਪਾਰਟੀ ਵੱਲੋਂ ਟਿਕਟਾਂ ਦੇ ਨਾਮ ਤੇ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਨੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਧਰਮ ਅਤੇ ਸਮਾਜ ਦੇ ਨਾ ਤੇ ਵੰਡੀਆਂ ਪਾਈਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਵੱਲੋਂ ਅਪਣਾਏ ਜਾ ਰਹੇ ਤਾਨਾਸ਼ਾਹੀ ਵਿਵਹਾਰ ਕਾਰਨ ਹੀ ਬਹੁਤ ਸਾਰੇ ਪਾਰਟੀ ਵਿਧਾਇਕ ਅਤੇ ਵਰਕਰ ਪਾਰਟੀ ਤੋਂ ਵੱਖ ਹੋ ਗਏ ਹਨ।
Previous Postਪੰਜਾਬ ਦੇ ਇਹ ਲੋਕ ਜਲਦੀ ਨਾਲ ਕਰਨ ਇਹ ਜਰੂਰੀ ਕੰਮ 30 ਨਵੰਬਰ ਤੱਕ ਹੈ ਆਖਰੀ ਤਰੀਕ
Next Postਮੋਦੀ ਸਰਕਾਰ ਨੇ ਲੋਕਾਂ ਨੂੰ ਦਿਨੇ ਦਿਖਾਤੇ ਤਾਰੇ – ਪੈਟਰੋਲ ਡੀਜਲ ਦੇ ਰੇਟਾਂ ਬਾਰੇ ਪੰਜਾਬ ਤੋਂ ਆਈ ਇਹ ਵੱਡੀ ਖਬਰ