ਭਰ ਜਵਾਨੀ ਚ ਇਸ ਕਾਰਨ ਮੁੰਡੇ ਨੇ ਦਿੱਤੀ ਆਪਣੀ ਮਰਜੀ ਨਾਲ ਏਦਾਂ ਜਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਕਿਸਾਨਾਂ ਦੇ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨੀ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਨ੍ਹਾਂ ਦੀ ਸਹਾਇਤਾ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਫ਼ਸਲਾਂ ਦਾ ਨੁਕਸਾਨ ਹੋਣ ਉਪਰ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਦੇ ਕਾਰਨ ਨੁਕਸਾਨੀ ਗਈ ਹੈ। ਓਥੇ ਹੀ ਬਰਸਾਤ ਨਾਲ ਨੁਕਸਾਨੀ ਗਈ ਬਾਸਮਤੀ ਦੀ ਫਸਲ ਉੱਪਰ ਵੀ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਆਵਜ਼ਾ ਦੇਣ ਲਈ 17 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ। ਹੁਣ ਇੱਥੇ ਭਰ ਜਵਾਨੀ ਵਿਚ ਇਸ ਕਾਰਨ ਮੁੰਡੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਜਿੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕਿਸਾਨਾਂ ਵੱਲੋਂ ਫ਼ਸਲਾਂ ਦੀ ਖ਼ਰਾਬੀ ਹੋਣ ਅਤੇ ਕਰਜ਼ੇ ਦੇ ਬੋਝ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਉੱਥੇ ਹੀ ਇਨ੍ਹਾਂ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਮਾਨਸਾ ਜ਼ਿਲ੍ਹੇ ਅਧੀਨ ਆਉਣ ਵਾਲੇ ਮੂਸਾ ਪਿੰਡ ਦੇ 28 ਸਾਲਾ ਨੌਜਵਾਨ ਨਵਜੋਤ ਸਿੰਘ ਵੱਲੋਂ ਮੁਆਵਜ਼ਾ ਨਾ ਮਿਲਣ ਅਤੇ ਕਰਜ਼ੇ ਤੋਂ ਪ੍ਰੇਸ਼ਾਨੀ ਦੇ ਚੱਲਦੇ ਹੋਏ ਨਹਿਰ ਵਿੱਚ ਛਾਲ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਉਸ ਦਾ ਭਾਰੀ ਨੁਕਸਾਨ ਹੋਇਆ ਸੀ ਜਿਸ ਵੱਲੋਂ ਆਪਣੀ ਤਿੰਨ ਏਕੜ ਜ਼ਮੀਨ ਉਪਰ ਖੇਤੀ ਕੀਤੀ ਜਾ ਰਹੀ ਸੀ।

ਉੱਥੇ ਹੀ ਇਸ ਕਿਸਾਨ ਦੇ ਸਿਰ ਚਾਰ ਲੱਖ ਦਾ ਕਰਜ਼ਾ ਹੋਣ ਕਾਰਨ ਵੀ ਉਹ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਇਸ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਹ ਕਈ ਦਿਨਾਂ ਤੋਂ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰਿਆ ਸੀ ਉਸਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਇਸ ਸਭ ਦੇ ਬਾਵਜੂਦ ਉਹ ਆਪਣੇ ਘਰ ਚਲਾ ਗਿਆ ਸੀ ਅਤੇ ਉਸ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ।

ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਬਜ਼ੁਰਗ ਪਿਤਾ, ਪਤਨੀ ਅਤੇ ਇਕ 5 ਸਾਲਾ ਦਾ ਬੱਚਾ ਛੱਡ ਗਿਆ ਹੈ।