ਭਾਖੜਾ ਡੈਮ ਚ ਪਾਣੀ ਨੂੰ ਲੈ ਕੇ ਹੁਣ ਆ ਗਈ ਇਹ ਵੱਡੀ ਖਬਰ – ਪੰਜਾਬ ਸਰਕਾਰ ਪਈ ਚਿੰਤਾ ਚ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਬਰਸਾਤ ਨਾ ਹੋਣ ਕਾਰਨ ਪਾਣੀ ਦੀ ਭਾਰੀ ਕਿੱਲਤ ਕਾਰਨ ਬਿਜਲੀ ਸੰਕਟ ਵੀ ਪੈਦਾ ਹੋ ਗਿਆ ਸੀ। ਜਿਸ ਕਾਰਨ ਕਈ ਖੇਤਰਾਂ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਉਥੇ ਹੀ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਫਸਲ ਨੂੰ ਪਾਣੀ ਦੀ ਕਿੱਲਤ ਕਾਰਨ ਭਾਰੀ ਪ੍ਰੇਸ਼ਾਨੀ ਆਈ। ਪਰ ਕੁਛ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਬਿਜਲੀ ਸੰਕਟ ਵੀ ਦੂਰ ਹੋ ਗਿਆ ਹੈ। ਇਨ੍ਹਾਂ ਦਿਨਾ ਵਿਚ ਹੋਣ ਵਾਲੀ ਬਰਸਾਤ ਝੋਨੇ ਦੀ ਫਸਲ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।

ਭਾਖੜਾ ਡੈਮ ਵਿੱਚ ਪਾਣੀ ਨੂੰ ਲੈ ਕੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਰਸਾਤ ਅਤੇ ਬੱਦਲ ਫਟਣ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ, ਜਿਸ ਕਾਰਨ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਬਹੁਤ ਸਾਰੇ ਵਾਹਨ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਏ ਸਨ। ਓਥੇ ਹੀ ਸਮਾਜ ਵਿਚ ਹੋਈ ਬਰਸਾਤ ਦਾ ਅਸਰ ਪੰਜਾਬ ਦੇ ਦਰਿਆਵਾਂ ਵਿਚ ਵੇਖਣ ਨੂੰ ਮਿਲਦਾ ਹੈ । ਜਿੱਥੇ ਪਾਣੀ ਦਾ ਪੱਧਰ ਪਹਿਲਾਂ ਦੇ ਮੁਕਾਬਲੇ ਵੱਧ ਗਿਆ ਹੈ।

ਭਾਖੜਾ ਡੈਮ ਵਿੱਚ ਬੀਤੇ ਸਾਲ ਪਾਣੀ ਦਾ ਪੱਧਰ 1602.55 ਫੁੱਟ ਦਰਜ ਕੀਤਾ ਗਿਆ ਹੈ। ਜਿਸ ਕਾਰਨ ਭਵਿੱਖ ਵਿੱਚ ਬਿਜਲੀ ਉਤਪਾਦਨ ਵਿਚ ਵੀ ਕਮੀ ਹੋਣ ਦੀ ਉਮੀਦ ਕੀਤੀ ਗਈ ਸੀ। ਇਸ ਤੋਂ ਇਲਾਵਾ ਸਿੰਚਾਈ ਲਈ ਵੀ ਛੱਡੇ ਜਾਣ ਵਾਲੇ ਨਹਿਰੀ ਪਾਣੀ ਵਿੱਚ ਕਮੀ ਹੋਣ ਦੀ ਸੰਭਾਵਨਾ ਦੱਸੀ ਗਈ ਸੀ। ਪਰ ਇਸ ਵਾਰ ਪਾਣੀ ਦੀ ਆਮਦ ਦੀ ਕਮੀ ਅਜੇ ਵੀ ਬਰਕਰਾਰ ਹੈ। ਜਿੱਥੇ ਸਤਲੁਜ ਬਿਆਸ ਅਤੇ ਰਾਵੀ ਨਦੀ ਵਿਚ ਪਾਣੀ ਦਾ ਪੱਧਰ ਵਧਿਆ ਹੈ ਉਥੇ ਹੀ ਭਾਖੜਾ ਡੈਮ ਦੀ ਆਮ ਜਲ ਭੰਡਾਰਨ ਸਮਰੱਥਾ 1680 ਫੁੱਟ ਹੈ।

ਜੂਨ 18 ਜੁਲਾਈ ਨੂੰ ਸਵੇਰੇ 6 ਵਜੇ ਦੇ ਕਰੀਬ 1551.40 ਫੁੱਟ ਦਰਜ ਕੀਤੀ ਗਈ ਹੈ। ਜੋ ਬੀਤੇ ਸਾਲ ਨਾਲੋਂ 51.15 ਘੱਟੋ ਘੱਟ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਤਵਾਰ ਨੂੰ ਭਾਖੜਾ ਡੈਮ ਵਿਚ 41619 ਕਿਊਸਕ ਫੁੱਟ ਪਾਣੀ ਦੀ ਆਮਦ ਹੋ ਰਹੀ ਹੈ ਅਤੇ ਭਾਖੜਾ ਡੈਮ ਤੋਂ 30699 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਮਾਨਸੂਨ ਵਧੇਰੇ ਸਰਗਰਮ ਨਾ ਹੋਣ ਕਾਰਨ ਮੀਂਹ ਘੱਟ ਪੈਣ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਘੱਟ ਹੋਇਆ ਹੈ।