ਭਾਰਤ ਚ ਫਿਰ ਵਜਿਆ ਖਤਰੇ ਦਾ ਘੁਗੂ ਇਕ ਦਿਨ ਚ ਆਏ ਏਨੇ ਕਰੋਨਾ ਕੇਸ, ਹੋਈਆਂ ਏਨੀਆਂ ਮੌਤਾਂ – ਛਾਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕਈ ਕੁਦਰਤੀ ਆਫ਼ਤਾਂ ਨੇ ਵੀਂ ਦਸਤਕ ਦਿੱਤੀ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਕਰੋਨਾ ਦੀ ਮਾਰ ਹੇਠ ਸਭ ਤੋਂ ਵਧੇਰੇ ਅਮਰੀਕਾ ਆਇਆ ਹੈ ਜਿਥੇ ਮੌਤਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ। ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਨੂੰ ਸੀਲ ਕੀਤਾ ਗਿਆ ਅਤੇ ਹਵਾਈ ਉਡਾਨਾਂ ਤੇ ਰੋਕ ਲਗਾਈ ਗਈ। ਉਥੇ ਹੀ ਕਰੋਨਾ ਪਾਬੰਦੀਆਂ ਤੇ ਟੀਕਾਕਰਨ ਦੇ ਨਾਲ ਕਰੋਨਾ ਦੇ ਕੇਸਾਂ ਵਿਚ ਕਮੀ ਦਰਜ ਕਰਨ ਤੋਂ ਬਾਅਦ ਮੁੜ ਤੋਂ ਜਿੰਦਗੀ ਨੂੰ ਪੈਰਾਂ ਸਿਰ ਲਿਆਉਣ ਦੀ ਕੋਸ਼ਿਸ਼ ਕੀਤੀ ਗਈ।

ਪਰ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆ ਰਹੇ ਹਨ। ਇਸ ਸਮੇਂ ਜਿਥੇ ਚੀਨ ਵਿੱਚ ਕਰੋਨਾ ਦੀ ਚੌਥੀ ਲਹਿਰ ਆ ਚੁੱਕੀ ਹੈ ਅਤੇ 10 ਵੱਡੇ ਸ਼ਹਿਰਾਂ ਵਿੱਚ ਪੂਰਨ ਰੂਪ ਨਾਲ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੀ ਇਕ ਦਿਨ ਦੇ ਵਿਚ ਵੀਹ ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ। ਹੁਣ ਫਿਰ ਤੋਂ ਭਾਰਤ ਵਿੱਚ ਖਤਰੇ ਦਾ ਘੁੱਗੂ ਵਜਿਆ ਹੈ ਜਿੱਥੇ ਇੱਕ ਦਿਨ ਦੇ ਵਿੱਚ ਕਰੋਨਾ ਦੇ ਐਨੇ ਮਾਮਲੇ ਸਾਹਮਣੇ ਆਏ ਹਨ ਅਤੇ ਏਨੀਆਂ ਮੌਤਾਂ ਹੋਈਆਂ ਹਨ, ਜਿਸ ਕਾਰਨ ਫਿਰ ਤੋਂ ਚਿੰਤਾ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਥੇ ਕੁਝ ਸੂਬਿਆਂ ਵਿੱਚ ਫਿਰ ਤੋਂ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ। ਜਿਥੇ 24 ਘੰਟਿਆਂ ਦੇ ਦੌਰਾਨ 1150 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ਅੰਦਰ ਹੁਣ ਤੱਕ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4,30,34,217 ਹੋ ਚੁੱਕੀ ਹੈ।

ਵਧ ਰਹੇ ਕਰੋਨਾ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਿਹਤ ਸਕੱਤਰ ਨੇ ਦੱਸਿਆ ਹੈ ਕਿ ਪੰਜ ਸੂਬਿਆਂ ਨੂੰ ਵੱਧ ਰਹੇ ਮਾਮਲਿਆਂ ਸਬੰਧੀ ਪੱਤਰ ਜਾਰੀ ਕੀਤੇ ਗਏ ਹਨ ਇਹਨਾਂ ਪੰਜ ਸੂਬਿਆਂ ਵਿੱਚ ਹਰਿਆਣਾ, ਦਿੱਲੀ, ਮਹਾਰਾਸ਼ਟਰ, ਮਿਜ਼ੋਰਮ ਅਤੇ ਕੇਰਲ ਸ਼ਾਮਲ ਹਨ। ਇਨ੍ਹਾਂ ਸੂਬਿਆਂ ਵਿਚ ਤੇਜ਼ੀ ਨਾਲ ਕਰੋਨਾ ਦਾ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ 24 ਘੰਟਿਆਂ ਦੇ ਦੌਰਾਨ ਕਰੋਨਾ ਦੇ ਕਾਰਨ 83 ਲੋਕਾਂ ਦੀ ਮੌਤ ਹੋ ਗਈ ਹੈ।