ਆਈ ਤਾਜਾ ਵੱਡੀ ਖਬਰ
ਸਾਰੀਆਂ ਦੁਨੀਆ ਵਿੱਚ ਜਿੱਥੇ ਕਰੋਨਾ ਨਾਲ ਬਹੁਤ ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਸ਼ੁਰੂਆਤ ਤੋਂ ਹੁਣ ਤੱਕ ਆਉਣ ਵਾਲੀਆਂ ਸੋਗਮਈ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਗਮਗੀਨ ਬਣਾ ਦਿੱਤਾ ਹੈ। ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।
ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਹੁਣ ਭਿਆਨਕ ਸੜਕ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੰਡੀਗੜ੍ਹ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਲੋਕਾਂ ਵੱਲੋਂ ਧਿਆਨ ਨਾਲ ਡਰਾਈਵਿੰਗ ਕੀਤੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕੀਤਾ ਜਾਂਦਾ ਹੈ ਉੱਥੇ ਹੀ ਅਣਗਹਿਲੀ ਕਾਰਨ ਹਾਦਸੇ ਵੀ ਵਾਪਰ ਰਹੇ ਹਨ।
ਅੱਜ ਚੰਡੀਗੜ੍ਹ ਤੇ 8-9 ਲਾਈਟ ਪੁਆਇੰਟ ਤੇ ਰੋਡ ਕਰਾਸ ਕਰਨ ਦੇ ਚੱਕਰ ਵਿੱਚ ਇਕ ਫਾਰਚੂਨਰ ਅਤੇ ਐਸੇਟ ਕਾਰ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਵਿਅਕਤੀ ਸੈਕਟਰ-27 ਦਾ ਰਹਿਣ ਵਾਲਾ ਸੀ ਜਿਸਦਾ ਨਾਮ ਅਤੁਲ ਦੱਸਿਆ ਗਿਆ ਹੈ। ਦੱਸਿਆ ਗਿਆ ਹੈ ਕਿ 35 ਸਾਲਾ ਅਤੁਲ ਹਾਦਸੇ ਦੌਰਾਨ ਕਾਰ ਦੀ ਪਿਛਲੀ ਸੀਟ ਉਤੇ ਬੈਠਾ ਹੋਇਆ ਸੀ। ਜਿਸ ਸਮੇਂ ਇਹ ਹਾਦਸਾ ਹੋਇਆ ਕਾਰ ਵਿਚ ਕਈ ਸਵਾਰ ਲੋਕ ਹਸਪਤਾਲ ਜਾ ਰਹੇ ਸਨ।
ਅਤੁਲ ਤੋਂ ਇਲਾਵਾ ਹੋਰ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਸਭ ਜੇਰੇ ਇਲਾਜ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਨਾਲ ਐਸੈਂਟ ਕਾਰ ਬੁਰੀ ਤਰਾਂ ਅਗਲੇ ਹਿੱਸੇ ਤੋਂ ਨੁਕਸਾਨੀ ਗਈ ਹੈ। ਉੱਥੇ ਹੀ ਫਾਰਚੂਨਰ ਵੀ ਸੜਕ ਤੇ ਹੀ ਬੁਰੀ ਤਰ੍ਹਾਂ ਪਲਟ ਗਈ। ਜਿਸ ਕਾਰਨ ਦੋਹਾਂ ਗੱਡੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।
Previous Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਸੋਨੂੰ ਸੂਦ ਦੇ ਬਾਰੇ ਆਈ ਇਹ ਵੱਡੀ ਖਬਰ
Next Postਕੋਰੋਨਾ ਸੰਕਟ ਨੂੰ ਦੇਖਦੇ ਹੋਏ ਹੁਣੇ ਹੁਣੇ ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ