ਭੁਬਾਂ ਮਾਰ ਰੋਇਆ ਇਹ ਕਾਂਗਰਸੀ ਲੀਡਰ – ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਕਾਫੀ ਉਤਰਾਅ-ਚੜ੍ਹਾਅ ਦੇਖੇ ਜਾ ਰਹੇ ਹਨ ਉਥੇ ਹੀ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਉਥੇ ਹੀ ਕੁਝ ਲੋਕਾਂ ਨੂੰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਵਿਚ ਨਿਰਾਸ਼ਾ ਵੀ ਵੇਖੀ ਜਾ ਰਹੀ ਹੈ ਜਿਸ ਦੇ ਚਲਦਿਆਂ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਬਹੁਤ ਸਾਰੇ ਉਮੀਦਵਾਰ ਨਿਰਾਸ਼ਾ ਵਿਚ ਵੇਖੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਦੀ ਬਣਾਈ ਨਵੀਂ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।

ਇਸ ਤਰਾਂ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਸੀ ਜਿੱਥੇ ਭਾਜਪਾ ਨਾਲ ਰਲ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਹੁਣ ਇੱਥੇ ਭੁੱਬਾਂ ਮਾਰ ਕੇ ਇਕ ਕਾਂਗਰਸੀ ਲੀਡਰ ਰੋਇਆ ਹੈ ਜਿਸ ਬਾਰੇ ਜਾਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਵਿਧਾਨ ਸਭਾ ਹਲਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਫਿਰੋਜ਼ਪੁਰ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਸਰਕਾਰ ਵੱਲੋਂ ਟਿਕਟ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਸ਼ੂ ਬੰਗੜ ਨੂੰ ਦੇ ਦਿੱਤੀ ਗਈ ਹੈ।

ਜਿਸ ਕਾਰਨ ਇਸ ਜਗ੍ਹਾ ਤੋ ਕਾਂਗਰਸ ਦੇ ਵਧਾਇਕ ਸਤਿਕਾਰ ਕੌਰ ਦੇ ਪਤੀ ਜਸਮੇਲ ਸਿੰਘ ਲਾਡੀ ਗ਼ਹਿਰ ਨੂੰ ਇਸ ਸੀਟ ਨੂੰ ਲੈ ਕੇ ਭਾਰੀ ਧੱਕਾ ਲੱਗਾ ਹੈ। ਜਿੰਨਾ ਟਿਕਟ ਨਾ ਮਿਲਣ ਕਾਰਨ ਰੋਂਦੇ ਹੋਏ ਆਖਿਆ ਹੈ ਕਿ ਉਨ੍ਹਾਂ ਦੀ ਪਤਨੀ ਸਤਿਕਾਰ ਕੌਰ ਜਿੱਥੇ ਇਸ ਹਲਕੇ ਦੀ ਵਿਧਾਇਕਾ ਬਣੀ ਸੀ। ਉਥੇ ਹੀ ਉਨ੍ਹਾਂ ਵੱਲੋਂ ਇਸ ਹਲਕੇ ਵਿੱਚ ਕਾਫੀ ਮਿਹਨਤ ਕੀਤੀ ਗਈ ਹੈ।

ਪਰ ਹਾਈਕਮਾਂਡ ਵੱਲੋਂ ਉਨ੍ਹਾਂ ਦੀ ਪਤਨੀ ਦੀ ਜਗ੍ਹਾ ਤੇ ਆਮ ਆਦਮੀ ਪਾਰਟੀ ਤੋਂ ਆਏ ਆਸ਼ੂ ਬੰਗੜ ਨੂੰ ਇਹ ਟਿਕਟ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਅਜੇ ਆਜ਼ਾਦ ਅਤੇ ਕਿਸੇ ਹੋਰ ਪਾਰਟੀ ਵੱਲੋਂ ਚੋਣ ਲੜਨ ਬਾਰੇ ਕੁਝ ਵੀ ਜਵਾਬ ਨਹੀਂ ਦਿੱਤਾ ਹੈ। ਉਨ੍ਹਾਂ ਇਸ ਫੈਸਲੇ ਉਪਰ ਹਾਈਕਮਾਂਡ ਨੂੰ ਇਕ ਵਾਰ ਫਿਰ ਗੌਰ ਕਰਨ ਵਾਸਤੇ ਅਪੀਲ ਕੀਤੀ ਹੈ।