ਭੈਣ ਨਾਲ ਖੁਸ਼ੀ ਖੁਸ਼ੀ ਘੁੰਮਣ ਗਏ ਮੁੰਡੇ ਨੂੰ ਮਿਲੀ ਇਸ ਤਰੀਕੇ ਨਾਲ ਮੌਤ, ਪੰਜਾਬ ਤੱਕ ਪਿਆ ਸੋਗ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚੋਂ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਿਰ ਵਿਦੇਸ਼ਾਂ ਦੇ ਵਿੱਚ ਜਾ ਕੇ ਕੰਮਕਾਜ ਕਰਦੇ ਹਨ। ਜਿਸ ਨਾਲ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਵਿੱਚ ਜਾ ਕੇ ਇਨ੍ਹਾਂ ਪ੍ਰਵਾਸੀ ਕਾਮਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਪਰਿਵਾਰ ਦੀ ਖਾਤਰ ਕੰਮ-ਕਾਜ ਕਰਨਾ ਪੈਂਦਾ ਹੈ। ਤਾ ਜੋ ਉਹ ਪਿੱਛੇ ਵਸਦੇ ਆਪਣੇ ਪਰਿਵਾਰ ਨੂੰ ਸਭ ਖ਼ੁਸ਼ੀਆਂ ਦੇ ਸਕਣ। ਬਹੁਤ ਸਾਰੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨਾਲ ਵਾਪਰੀਆ ਘਟਨਾਵਾਂ ਸਾਹਮਣੇ ਆਈਆਂ ਹਨ।

ਜਿਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਦੇ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਮੰ-ਦ-ਭਾ-ਗੀ-ਆਂ ਖਬਰਾਂ ਦੇ ਆਉਣ ਦਾ ਸਿਲਸਿਲਾ ਪਤਾ ਨਹੀ ਕਦੋਂ ਖਤਮ ਹੋਵੇਗਾ ।ਪੰਜਾਬ ਵਿਚ ਵੱਸਦੇ ਪਰਿਵਾਰਾਂ ਵੱਲੋਂ ਵਿਦੇਸ਼ ਗਏ ਪਰਿਵਾਰਕ ਮੈਂਬਰਾਂ ਦਾ ਰਾਹ ਤੱਕਿਆ ਜਾਂਦਾ ਹੈ , ਕਿ ਉਹ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਵਾਪਸ ਕਦੋਂ ਆਉਣਗੇ। ਜਦੋਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੇ ਹੋਏ ਹਾਦਸੇ ਦੀ ਖਬਰ ਪਰਿਵਾਰ ਤੱਕ ਪਹੁੰਚਦੀ ਹੈ ਤਾਂ,

ਉਹ ਕਿਸੇ ਕਹਿਰ ਤੋਂ ਘੱਟ ਨਹੀਂ ਹੁੰਦੀ। ਬਹੁਤ ਸਾਰੇ ਮਾਵਾਂ ਦੇ ਪੁੱਤ ਕਮਾਈ ਕਰਨ ਲਈ ਵਿਦੇਸ਼ ਜਾਂਦੇ ਹਨ ਤੇ ਵਾਪਸ ਉਨ੍ਹਾਂ ਦੀ ਲਾਸ਼ ਆਉਂਦੀ ਹੈ। ਅਜਿਹੇ ਬਹੁਤ ਸਾਰੇ ਹਾਦਸੇ ਆਮ ਹੀ ਵੇਖਣ ਤੇ ਸੁਣਨ ਨੂੰ ਮਿਲ ਰਹੇ ਹਨ। ਹੁਣ ਅਜਿਹੀ ਹੀ ਇਕ ਘਟਨਾ ਕੈਨੇਡਾ ਦੇ ਸੂਬੇ ਬਰੈਂਪਟਨ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਮੁੰਡੇ ਦੀ ਭੈਣ ਨਾਲ ਖੁਸ਼ੀ ਖੁਸ਼ੀ ਘੁੰਮਣ ਗਏ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਕੈਨੇਡਾ ਦੇ ਬਰੈਂਪਟਨ ਸ਼ਹਿਰ ਦਾ ਰਹਿਣ ਵਾਲਾ ਸੀ ਤੇ ਜੋ ਟਰੱਕ ਡਰਾਈਵਰ ਸੀ।

ਜੋ ਨਵੇਂ ਸਾਲ ਦੇ ਮੌਕੇ ਤੇ ਖੁਸ਼ੀਆਂ ਨੂੰ ਸਾਂਝਾ ਕਰਨ ਲਈ ਆਪਣੀ ਭੈਣ ਨੂੰ ਅਮਰੀਕਾ ਦੇ ਸੂਬੇ ਕੈਲੇਫੋਰਨੀਆ ਦੇ ਸ਼ਹਿਰ ਫੋਟਾਨਾ ਵਿੱਚ ਮਿਲਣ ਗਿਆ ਸੀ। ਇਹ 22 ਸਾਲਾ ਨੌਜਵਾਨ ਮਨਜੋਤ ਸਿੰਘ ਅਮਰੀਕਾ ਵਿੱਚ ਆਪਣੀ ਭੈਣ ਦੇ ਨਾਲ ਨਵੇਂ ਸਾਲ ਦੀਆਂ ਖੁਸ਼ੀਆਂ ਨੂੰ ਸਾਂਝੇ ਕਰਨ ਲਈ ਕੈਲੇਫੋਰਨੀਆ ਦੇ ਪਹਾੜੀ ਖੇਤਰ ਵਿੱਚ ਘੁੰਮਣ ਗਿਆ ਸੀ। ਇਸ ਦੌਰਾਨ ਹੀ ਚਟਾਨ ਤੋਂ ਇੱਕ ਪੱਥਰ ਤਿਲਕ ਕੇ ਨੌਜਵਾਨ ਦੇ ਸਿਰ ਉਪਰ ਡਿੱਗ ਗਿਆ। ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਨੂਰਪੁਰ ਤੋਂ ਸੀ। ਜਿਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਪਹੁੰਚਾਉਣ ਲਈ ਸਭ ਲੋਕਾਂ ਵੱਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਿਆ ਜਾ ਸਕੇ। ਇਸ ਨੌਜਵਾਨ ਨੇ ਬਰੈਂਪਟਨ ਦੇ ਸ਼ੇਰੀਡਨ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ।