ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਬਾਰੇ ਆਈ ਵੱਡੀ ਖਬਰ, ਇਹ ਕੰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ

ਆਈ ਤਾਜ਼ਾ ਵੱਡੀ ਖਬਰ 

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿੱਥੇ ਮਈ ਵਿੱਚ 29 ਤਰੀਕ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਮਾਸੀ ਦੇ ਘਰ ਨੂੰ ਜਾ ਰਿਹਾ ਸੀ। ਇਸ ਘਟਨਾ ਨੂੰ ਜਿੱਥੇ ਹਰ ਇਕ ਇਨਸਾਨ ਨੂੰ ਝੰਜੋੜ ਕੇ ਰੱਖ ਦਿੱਤਾ ਉਥੇ ਹੀ ਵੱਖ ਵੱਖ ਦੇਸ਼ਾਂ ਦੇ ਵਿਚ ਉਸ ਨੂੰ ਆਪਣੇ ਆਪਣੇ ਢੰਗ ਨਾਲ ਉਨ੍ਹਾਂ ਦੇਸ਼ਾਂ ਦੇ ਲੋਕਾਂ ਵੱਲੋਂ ਲਗਾਤਾਰ ਅੱਜ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸਿੱਧੂ ਮੁਸੇਵਾਲਾ ਵੱਲੋਂ ਜਿੱਥੇ ਆਪਣੀ ਗਾਇਕੀ ਦੇ ਖੇਤਰ ਵਿੱਚ ਪੰਜ ਸਾਲਾਂ ਦੇ ਵਿੱਚ ਅਜਿਹੇ ਰਿਕਾਰਡ ਪੈਦਾ ਕੀਤੇ ਗਏ ਜਿਸ ਨੂੰ ਕੋਈ ਵੀ ਪੈਦਾ ਨਹੀਂ ਕਰ ਸਕਿਆ।

ਸਿੱਧੂ ਦੀ ਸਾਫ ਸੁਥਰੀ ਗਾਇਕੀ ਨੂੰ ਜਿੱਥੇ ਲੋਕਾਂ ਵੱਲੋਂ ਅੱਜ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉੱਥੇ ਹੀ ਸਭ ਲੋਕਾਂ ਵੱਲੋਂ ਉਸ ਦੇ ਪਰਿਵਾਰ ਨਾਲ ਲਗਾਤਾਰ ਹਮਦਰਦੀ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਇਹ ਕੰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਹੁਪੱਖੀ ਗਾਇਕ ਨੂੰ ਯੂ-ਟਿਊਬ ਵੱਲੋਂ ਜਿਥੇ ਸਨਮਾਨਤ ਕੀਤਾ ਗਿਆ ਹੈ ਉਥੇ ਹੀ ਉਸ ਦੇ ਇੱਕ ਕਰੋੜ ਤੋਂ ਵੱਧ ਸਬਸਕ੍ਰਾਈਬਰ ਹੋ ਜਾਣ ਤੇ ਡਾਇਮੰਡ ਪਲੇਅ ਬਟਨ ਦਿੱਤਾ ਗਿਆ ਹੈ।

youtube ਵੱਲੋਂ ਜਿਥੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ ਉਥੇ ਹੀ ਸਿਧੂ ਮੁਸੇ ਵਾਲਾ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ। ਜਿੱਥੇ ਉਨ੍ਹਾਂ ਦੇ ਇੰਸਟਾਗ੍ਰਾਮ ਅਤੇ ਯੂ ਟਿਊਬ ਉਪਰ ਇੱਕ ਇਕ ਕਰੋੜ ਤੋਂ ਵੀ ਵਧੇਰੇ ਸਬਸਕਰਾਇਬਰ ਹਨ ਜਿਸ ਕਾਰਨ ਉਨ੍ਹਾਂ ਨੂੰ ਇਹ ਪ੍ਰਾਪਤੀ ਹਾਸਲ ਹੋਈ ਹੈ।

ਯੂਟਿਊਬ ਵੱਲੋਂ ਸਨਮਾਨ ਉਨ੍ਹਾਂ ਨੂੰ ਹੀ ਦਿੱਤਾ ਜਾਂਦਾ ਹੈ ਜਿੰਨਾਂ ਦੇ ਇੱਕ ਕਰੋੜ ਤੋਂ ਵਧੇਰੇ ਸਬਸਕਰਾਈਬਰ ਹੋ ਜਾਂਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਜਿੱਥੇ ਸਿੱਧੂ ਮੂਸੇਵਾਲਾ ਦੇ ਗੀਤ ਟਰੇਡਿੰਗ ਵਿੱਚ ਰਹੇ ਹਨ ਉੱਥੇ ਹੀ ਉਨ੍ਹਾਂ ਦੇ ਗੀਤਾਂ ਨੂੰ ਲਗਾਤਾਰ ਲੋਕਾਂ ਵੱਲੋਂ ਅਜੇ ਵੀ ਸੁਣਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੂੰ ਇਹ ਸਨਮਾਨ ਮਿਲਣ ਤੇ ਉਨ੍ਹਾਂ ਦੇ ਪ੍ਰਸੰਸਕ ਬੇਹਦ ਖੁਸ਼ ਹਨ।