ਮਸ਼ਹੂਰ ਕ੍ਰਿਕਟਰ ਅਤੇ ਵਿਧਾਇਕ ਨਵਜੋਤ ਸਿੱਧੂ ਦੀ ਘਰਵਾਲੀ ਮੈਡਮ ਸਿੱਧੂ ਨੇ ਲੈ ਲਿਆ ਇਹ ਵੱਡਾ ਫੈਸਲਾ, ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੇ ਬਹੁਤ ਸਾਰੇ ਸੂਬਿਆਂ ਵਿੱਚ ਭਾਰੀ ਹਾਹਾਕਾਰ ਮਚਾਈ ਹੋਈ ਹੈ। ਬਹੁਤ ਸਾਰੇ ਸੂਬੇ ਇਸ ਕਰੋਨਾ ਦੀ ਚਪੇਟ ਵਿੱਚ ਵਧੇਰੇ ਆਏ ਹੋਣ ਕਾਰਨ, ਉਨ੍ਹਾਂ ਸੂਬਿਆਂ ਵਿੱਚ ਸਰਕਾਰ ਵੱਲੋਂ ਤਾਲਾਬੰਦੀ ਵੀ ਕੀਤੀ ਗਈ ਹੈ। ਜਿਸ ਸਦਕਾ ਲੋਕਾਂ ਨੂੰ ਉਹਨਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ ਤੇ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਕਰੋਨਾ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਮਸ਼ਹੂਰ ਕ੍ਰਿਕਟਰ ਅਤੇ ਵਿਧਾਇਕ ਨਵਜੋਤ ਸਿੱਧੂ ਦੀ ਘਰ ਵਾਲੀ ਮੈਡਮ ਸਿੱਧੂ ਨੇ ਇਹ ਵੱਡਾ ਫੈਸਲਾ ਲਿਆ ਹੈ, ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।

ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਜਿਨ੍ਹਾਂ ਨੇ 2012 ਵਿੱਚ ਚੋਣ ਲੜਨ ਲਈ ਸਵੈ ਇੱਛਕ ਸੇਵਾ ਮੁਕਤੀ ਲੈ ਲਈ ਸੀ। ਉਸ ਸਮੇਂ ਉਹ ਸਿਹਤ ਵਿਭਾਗ ਵਿਚ ਇਕ ਬਤੌਰ ਡਾਕਟਰ ਵਜੋ ਸੇਵਾ ਨਿਭਾ ਰਹੇ ਸਨ। ਚੋਣ ਜਿੱਤਣ ਪਿੱਛੋਂ ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮਹਿਕਮੇ ਦੇ ਮੁੱਖ ਪਾਰਲੀਮਾਨੀ ਸਕੱਤਰ ਵਜੋਂ ਵੀ ਕੰਮ ਕੀਤਾ ਹੈ। ਇਸ ਸਮੇਂ ਉਨ੍ਹਾਂ ਕੋਲ ਕੋਈ ਵੀ ਰਾਜਸੀ ਅਹੁਦਾ ਨਹੀਂ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਲੋਕਾਂ ਦੀ ਸੇਵਾ ਕਰਨ ਲਈ ਡਾਕਟਰ ਵਜੋਂ ਸੇਵਾਵਾਂ ਨਿਭਾਉਣ ਦੀ ਪੇਸ਼ਕਸ਼ ਪੰਜਾਬ ਸਰਕਾਰ ਨੂੰ ਕੀਤੀ ਹੈ।

ਉਨ੍ਹਾਂ ਨੇ ਇਸ ਸਬੰਧੀ ਆਪਣੀ ਇੱਛਾ ਜ਼ਾਹਿਰ ਕਰਦਿਆਂ ਹੋਇਆ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਨੂੰ 3 ਮਈ ਨੂੰ ਇੱਕ ਪੱਤਰ ਲਿਖਿਆ ਹੈ। ਡਾਕਟਰ ਸਿੱਧੂ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਰਕਾਰ ਵੱਲੋਂ ਸੇਵਾਵਾਂ ਨਿਭਾਉਂਦੇ ਹੋਏ ਕਿਸੇ ਤਰਾਂ ਦੀ ਕੋਈ ਰਾਜਸੀ ਸਰਗਰਮੀਆਂ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਨੇ ਇਹ ਭਰੋਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਨਿਭਾਉਣ ਦੀ ਆਗਿਆ ਦਿੱਤੀ ਜਾਵੇਗੀ। ਉਥੇ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੇਵਾ ਦਿੱਤੇ ਜਾਣ ਲੱਗੇ ਉਨ੍ਹਾਂ ਦੀ ਸੀਨੀਆਰਤਾ ਦਾ ਖਿਆਲ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਉਹ ਮੁੜ ਇੱਕ ਵਾਰ ਫਿਰ ਡਾਕਟਰ ਵਜੋਂ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਇਸ ਸਮੇਂ ਪਟਿਆਲਾ ਵਿਖੇ ਰਹਿ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਪਟਿਆਲਾ ਵਿੱਚ ਹੀ ਕੋਈ ਡਿਊਟੀ ਦੇ ਦਿੱਤੀ ਜਾਵੇ ਤਾਂ ਜੋ ਉਹ ਸੂਬੇ ਦੇ ਲੋਕਾਂ ਦੇ ਕੰਮ ਆ ਸਕਣ।