ਮਸ਼ਹੂਰ ਖਿਡਾਰੀ ਸੰਦੀਪ ਨੰਗਲ ਅੰਬੀਆ ਤੋਂ ਬਾਅਦ ਇਸ ਵੱਡੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਅਤੇ ਗੈਂਗਸਟਰ ਵਿਰੋਧੀ ਗਤੀਵਿਧੀਆਂ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਕੱਲ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਐਲਾਨ ਕੀਤਾ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਸਥਾਪਤ ਕਰਨ ਵਾਸਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਏ ਜਾਣ ਦਾ ਐਲਾਨ ਕੀਤਾ ਹੈ। ਜਿਸ ਵਿਚ ਵੱਖ ਵੱਖ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਪੁਲਿਸ ਡਿਪਾਰਟਮੈਂਟ ਵੀ ਉਨ੍ਹਾਂ ਦੇ ਨਾਲ ਤਾਲਮੇਲ ਕਾਇਮ ਰੱਖੇਗਾ ਜ਼ਿਲ੍ਹੇ ਦੇ ਅਨੁਸਾਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਗੈਂਗਸਟਰਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਪੰਜਾਬ ਦੇ ਹਲਾਤਾਂ ਨੂੰ ਬਿਗੜਨ ਤੋਂ ਬਚਾਇਆ ਜਾ ਸਕੇ

ਹੁਣ ਮਸ਼ਹੂਰ ਖਿਡਾਰੀ ਸੰਦੀਪ ਨੰਗਲ ਅੰਬੀਆ ਤੋਂ ਬਾਅਦ ਇਸ ਵੱਡੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀ ਜਲੰਧਰ ਦੇ ਅਧੀਨ ਪਿੰਡ ਮੱਲੀਆਂ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਨੂੰ ਪੁਲਿਸ ਵੱਲੋਂ ਜਲਦੀ ਹੀ ਹਲ ਕਰ ਲਿਆ ਗਿਆ ਸੀ ਅਤੇ। ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਦੀ ਘਟਨਾ ਅੱਜ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਲੋਨੀ ਵਿੱਚ ਢਾਬੇ ਤੋਂ ਸਾਹਮਣੇ ਆਈ ਹੈ।

ਜਿੱਥੇ ਕੁਝ ਲੋਕਾਂ ਵੱਲੋਂ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਦੇ ਵਿਚਕਾਰ ਝਗੜਾ ਹੋਇਆ ਸੀ। ਉੱਥੇ ਹੀ ਇਹ ਕਬੱਡੀ ਕਲੱਬ ਦਾ ਪ੍ਰਧਾਨ ਇਸ ਝਗੜੇ ਨੂੰ ਹੱਲ ਕਰਵਾਉਣ ਲਈ ਲਾਇਆ ਹੋਇਆ।

ਇਸ ਦੌਰਾਨ ਇੱਕ ਧਿਰ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਅਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਉਥੇ ਹੀ ਇਕ ਗੋਲੀ ਧਰਮਿੰਦਰ ਦੌਨ ਕਲਾ ਦੇ ਵੀ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ,ਦੱਸਿਆ ਗਿਆ ਹੈ ਕਿ ਧਰਮਿੰਦਰ ਪਿੰਡ ਬਹਾਦਰਗੜ੍ਹ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤਰ੍ਹਾਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਇਸ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।