ਆਈ ਤਾਜਾ ਵੱਡੀ ਖਬਰ
ਭਾਰਤ ਦੇਸ਼ ਦੇ ਵਿਚ ਸ਼ਾਸਨ ਚਲਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਪਾਰਟੀਆਂ ਮੌਜੂਦ ਹਨ। ਇਹ ਪਾਰਟੀਆਂ ਹਰ ਪੰਜ ਸਾਲ ਦੇ ਲਈ ਚੁਣੀਆਂ ਜਾਂਦੀਆਂ ਹਨ ਜਿਨ੍ਹਾਂ ਦੀ ਚੋਣ ਦੇਸ਼ ਦੇ ਲੋਕਾਂ ਵੱਲੋਂ ਕੀਤੀ ਜਾਂਦੀ ਹੈ। ਜਿਹੜੀ ਪਾਰਟੀ ਲੋਕਾਂ ਦੇ ਹੱਕਾਂ ਵਾਸਤੇ ਗੱਲ ਕਰਦੀ ਹੈ ਉਸ ਨੂੰ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੁੰਦੀ ਹੈ। ਪਿਛਲੇ ਕੁਝ ਸਾਲਾਂ ਦੌਰਾਨ ਦਿੱਲੀ ਵਿਖੇ ਇਕ ਅਜਿਹੀ ਹੀ ਪਾਰਟੀ ਦਾ ਜਨਮ ਹੋਇਆ ਸੀ। ਇਸ ਪਾਰਟੀ ਦਾ ਨਾਮ ਆਮ ਆਦਮੀ ਪਾਰਟੀ ਹੈ
ਜੋ ਇਸ ਸਮੇਂ ਵੱਖ ਵੱਖ ਵਰਗਾਂ ਦੇ ਲੋਕਾਂ ਲਈ ਕੀਤੇ ਗਏ ਕੰਮਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੀ ਹੈ। ਸ਼ਾਇਦ ਇਸੇ ਕਾਰਨ ਹੀ ਵੱਧ ਤੋਂ ਵੱਧ ਲੋਕ ਇਸ ਪਾਰਟੀ ਦੇ ਨਾਲ ਜੁੜ ਰਹੇ ਹਨ। ਹੁਣ ਪੰਜਾਬ ਸੂਬੇ ਦੇ ਵਿਚੋਂ ਇਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਟੀਵੀ ਦੇ ਮਸ਼ਹੂਰ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲੇ ਸ਼ਾਹ), ਮਹਿੰਦਰ ਸਿੰਘ ਕੇਪੀ ਦੇ ਕਰੀਬੀ ਰਜਿੰਦਰ ਸਿੰਘ ਅਤੇ ਸਮਾਜ ਸੇਵੀ ਮਾਸਟਰ ਜਸਵਿੰਦਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਹਨਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਆਖਿਆ ਕਿ ਪੰਜਾਬ ਉੱਤੇ ਵਾਰੋ-ਵਾਰੀ ਰਾਜ ਕਰ ਰਹੀਆਂ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਸੂਬੇ ਅੰਦਰ ਭ੍ਰਿਸ਼ਟਾਚਾਰ ਫੈਲਾ ਕੇ ਸਿਰਫ ਆਪਣੇ ਲਈ ਹੀ ਪ੍ਰਾਪਰਟੀ ਬਣਾਈ ਹੈ। ਇਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਵਾਸਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ।
ਪੰਜਾਬ ਸੂਬੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਫਰਿਸ਼ਤਾ ਉਰਫ਼ ਘੁੱਲੇ ਸ਼ਾਹ ਟੀਵੀ ਜਗਤ ਦੇ ਇੱਕ ਮਸ਼ਹੂਰ ਕਲਾਕਾਰ ਹਨ। ਜਿਨ੍ਹਾਂ ਨੇ ਦੂਰਦਰਸ਼ਨ ਦੇ ਵੱਖ ਵੱਖ ਪ੍ਰੋਗਰਾਮਾਂ ਸਮੇਤ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉੱਥੇ ਹੀ ਰਜਿੰਦਰ ਸਿੰਘ ਪਿਛਲੇ ਤਕਰੀਬਨ 23 ਸਾਲਾਂ ਤੋਂ ਸਿਆਸਤ ਦੇ ਵਿਚ ਹਨ। ਜਿੱਥੇ ਉਹ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਅਤੇ ਸੇਵਾ ਸਿੰਘ ਸੇਖਵਾਂ ਦੇ ਕਰੀਬੀ ਰਹਿ ਚੁਕੇ ਹਨ। ਮਾਸਟਰ ਜਸਵਿੰਦਰ ਸਿੰਘ ਸਿੱਖਿਆ ਵਿਭਾਗ ਵਿਚ ਅਧਿਆਪਕ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ ਜੋ ਇੱਕ ਪ੍ਰਸਿੱਧ ਸਮਾਜ ਸੇਵਕ ਵੀ ਹਨ।
Previous Postਹੁਣ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ
Next Postਹੁਣੇ ਹੁਣੇ ਪੰਜਾਬ ਚ ਕਰਫਿਊ ਦੇ ਬਾਰੇ ਚ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ