ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਲਈ ਹੁਣ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਜੋ ਕਿਸਾਨੀ ਸੰਘਰਸ਼ ਦੇ ਵਿਚ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਹੋ ਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਇਨ੍ਹਾਂ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਸਮੇਂ ਸਮੇਂ ਤੇ ਜਾ ਕੇ ਕਿਸਾਨਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਤਾਂ ਜੋ ਇਸ ਕਿਸਾਨੀ ਮੋਰਚੇ ਨੂੰ ਫਤਿਹ ਕੀਤਾ ਜਾ ਸਕੇ। ਜਿੱਥੇ ਇਸ ਕਿਸਾਨੀ ਸੰਘਰਸ਼ ਦੇ ਵਿੱਚ ਪੰਜਾਬ ਦੇ ਸਾਰੇ ਨਾਮਵਰ ਗਾਇਕਾ ਅਤੇ ਅਦਾਕਾਰਾ ਵੱਲੋਂ ਆਪਣੀ ਸ਼ਮੂਲੀਅਤ ਦਰਜ ਕਰਵਾਈ ਗਈ ਹੈ ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਅਜਿਹੇ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਬਾਂਹ ਫੜੀ ਗਈ ਸੀ।

ਉਥੇ ਹੀ ਪੰਜਾਬ ਦੇ ਬਹੁਤ ਗਾਇਕ ਅਤੇ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿਛਲੇ ਦਿਨੀਂ ਉਹ ਆਪਣੀਆਂ ਕੁਝ ਫ਼ਿਲਮਾਂ ਵਿੱਚ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਚੱਲ ਰਹੇ ਹਨ। ਐਮੀ ਵਿਰਕ ਹੁਣ ਇੱਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਏ ਹਨ। ਹੁਣ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਵੱਲੋ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਖਿਲਾਫ ਗੀਤ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਉਪਰ ਮੁਸਲਿਮ ਭਾਈਚਾਰੇ ਵੱਲੋਂ ਇਤਰਾਜ਼ ਕੀਤੇ ਜਾਣ ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਨਾਇਬ ਸ਼ਾਹੀ ਇਮਾਮ ਵੱਲੋਂ ਕਿਹਾ ਗਿਆ ਹੈ ਕਿ ਗਾਇਕ ਐਮੀ ਵਿਰਕ ਦੀ ਫਿਲਮ ਸੁਫਨਾ ਵਿੱਚ ਗਾਏ ਗਏ ਇੱਕ ਗੀਤ ਵਿੱਚ ਰਸੂਲ ਸ਼ਬਦ ਦੀ ਬੇਅਦਬੀ ਕੀਤੀ ਗਈ ਹੈ। ਉਥੇ ਹੀ ਇਸ ਗੀਤ ਵਿੱਚ ਮੁਸਲਿਮ ਲੜਕੀ ਦੀ ਭੂਮਿਕਾ ਨਿਭਾਉਂਦੀ ਇੱਕ ਨਾਇਕਾ ਵੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸ਼ਬਦ ਦਾ ਮਤਲਬ ਹੁੰਦਾ ਹੈ ਹਜਰਤ ਮੁਹੰਮਦ ਰਸੂਲੁਲਾ ਦਾ ਫ਼ਰਮਾਨ। ਉਨ੍ਹਾਂ ਕਿਹਾ ਕਿ ਜਦੋਂ ਵੀ ਰਸੂਲ ਸ਼ਬਦ ਦੁਨੀਆਂ ਵਿੱਚ ਕਿਤੇ ਵਰਤਿਆ ਜਾਂਦਾ ਹੈ ਤਾਂ ਉਸ ਦਾ ਇਹ ਮਤਲਬ ਵੀ ਕੱਢਿਆ ਜਾਂਦਾ ਹੈ।

ਹੁਣ ਵੱਲੋਂ ਇਸ ਸਬੰਧੀ ਲੁਧਿਆਣਾ ਵਿੱਚ ਸਾਰੇ ਮੁਸਲਿਮ ਭਾਈਚਾਰੇ ਦੀ ਮੀਟਿੰਗ ਬੁਲਾਈ ਜਾਣੀ ਹੈ ਜਿਸ ਵਿੱਚ ਅਗਲਾ ਫੈਸਲਾ ਕੀਤਾ ਜਾਵੇਗਾ। ਅਜੇ ਉਨ੍ਹਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕਰ ਦਿੱਤੀ ਗਈ ਹੈ। ਜਿਸ ਵਿੱਚ ਐਮੀ ਵਿਰਕ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਅਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।