ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਅੱਗੇ ਆ ਕੇ ਜਿੱਥੇ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਜਤਾਇਆ ਗਿਆ। ਉਥੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੀ ਪੰਜਾਬ ਦੇ ਗਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਵਿੱਚ ਵੀ ਸਾਰੇ ਗਾਇਕਾ ਅਤੇ ਅਦਾਕਾਰਾ ਵਲੋ ਜਾ ਕੇ ਆਪਣੀ ਹਾਜ਼ਰੀ ਲਵਾਈ ਜਾ ਰਹੀ ਹੈ। ਕਰੋਨਾ ਦੇ ਬੁਰੇ ਦੌਰ ਵਿਚੋਂ ਵੀ ਉਭਰਨ ਲਈ ਉਹਨਾਂ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਉੱਥੇ ਹੀ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਅਜਿਹੇ ਹਨ ਜੋ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਦੇ ਵਿੱਚ ਬਣੇ ਰਹਿੰਦੇ ਹਨ।
ਹੁਣ ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਭਾਰਤੀ ਪਸ਼ੂ ਕਲਿਆਣ ਬੋਰਡ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਇਸ ਨੋਟਿਸ ਦਾ ਜਵਾਬ 7 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਗਾਇਕਾਂ ਉੱਪਰ ਹਥਿਆਰਾਂ ਨੂੰ ਲੈ ਕੇ ਗਾਏ ਜਾਂਦੇ ਗੀਤਾਂ ਲਈ ਵੀ ਸ਼ਿਕਾਇਤਾਂ ਦਰਜ ਹੋਈਆਂ ਹਨ।
ਉਥੇ ਹੀ ਅੱਜ ਦੇ ਗਾਇਕ ਆਪਣੇ ਗੀਤਾਂ ਵਿੱਚ ਸ਼ਰਾਬ ਅਤੇ ਹਥਿਆਰਾਂ ਨੂੰ ਬੜਾਵਾ ਦੇ ਰਹੇ ਹਨ। ਇਨ੍ਹਾਂ ਸਭ ਨੂੰ ਰੋਕਣ ਲਈ ਅਤੇ ਅਜਿਹੇ ਗਾਇਕਾਂ ਦੀ ਅਜਿਹੀ ਸ਼ਬਦਾਵਲੀ ਦੇ ਖਿਲਾਫ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਪਿਛਲੇ ਲੰਮੇ ਸਮੇਂ ਤੋਂ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਤਾਂ ਜੋ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਪਿਛਲੇ ਸਮੇਂ ਤੋਂ ਉਹ ਆਪਣੀ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਲੱਚਰ ਗਾਇਕੀ ਦੇ ਵਿਰੋਧ ਵਿੱਚ ਲੜਾਈ ਲੜ ਰਹੇ ਹਨ। ਪੰਡਿਤਰਾਓ ਪੰਜਾਬ ਅਤੇ ਪੰਜਾਬੀਅਤ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ।
ਇਸ ਲਈ ਹੁਣ ਦੋ ਮਹੀਨੇ ਪਹਿਲਾਂ ਪੰਡਿਤ ਰਾਓ ਧਨੇਰਵਰ ਨੇ ਭਾਰਤੀ ਪਸ਼ੂ ਕਲਿਆਣ ਬੋਰਡ ਨੂੰ ਸ਼ਿਕਾਇਤ ਕੀਤੀ ਸੀ, ਕੇ ਗਾਇਕ ਸਿੱਪੀ ਗਿੱਲ ਨੇ ਆਪਣੇ ਦੋ ਗੀਤਾਂ ਵਿੱਚ ਬਿਨਾਂ ਆਗਿਆ ਦੇ ਇਕ ਘੋੜਾ ਅਤੇ ਇੱਕ ਕੁੱਤਾ ਵਿਖਾਇਆ ਸੀ। ਇਸ ਨੂੰ ਲੈ ਕੇ ਹੀ ਹੁਣ ਪੰਜਾਬੀ ਗਾਇਕ ਸਿੱਪੀ ਗਿੱਲ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਸ ਸਭ ਦੇ ਚੱਲਦੇ ਹੋਏ ਹੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
Previous Postਕੇਂਦਰ ਸਰਕਾਰ ਤੋਂ ਪੰਜਾਬ ਲਈ ਹੁਣ ਆ ਗਈ ਇਹ ਵੱਡੀ ਖਬਰ – ਕਰਤਾ ਇਹ ਵੱਡਾ ਕੰਮ
Next Postਪੰਜਾਬ : ਇਹ ਲੋਕ ਹੁਣੇ ਹੁਣੇ ਜਲਦੀ ਨਾਲ ਕਰੋ ਇਹ ਕੰਮ ਅੱਜ ਹੈ ਆਖਰੀ ਤਰੀਕ , ਲੱਗ ਸਕਦੀਆਂ ਮੌਜਾਂ