ਆਈ ਤਾਜਾ ਵੱਡੀ ਖਬਰ
ਦੇਸ਼ ਦੀ ਰਾਜਧਾਨੀ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁਧ ਸੰਘਰਸ਼ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ ਗੱਲ ਬਾਤ ਹੁਣ ਤੱਕ ਬੇਸਿੱਟਾ ਰਹੀ ਹੈ। ਕੇਂਦਰ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਬਜਾਏ ਸੋਧ ਦਾ ਪ੍ਰਸਤਾਵ ਪੇਸ਼ ਕਰ ਰਹੀ ਹੈ। ਉੱਥੇ ਹੀ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਸਿੱਟੇ ਵਜੋਂ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਕੇ ਜਬਰਦਸਤ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਗਾਇਕ ਹੰਸ ਰਾਜ ਹੰਸ ਦੇ ਘਰ ਦਾ ਘਿਰਾਓ ਕਰਕੇ ਵੀ ਉਨ੍ਹਾਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਅਸਤੀਫਾ ਦੇਣ ਦੀ ਮੰਗ ਕੀਤੀ ਗਈ ਸੀ।
ਪੰਜਾਬ ਵਿੱਚ ਕਿਸਾਨਾਂ ਦਾ ਵਿਰੋਧ ਝੱਲਣ ਤੋਂ ਬਾਅਦ ਦਿੱਲੀ ਵਿਚ ਹੰਸ ਰਾਜ ਹੰਸ ਵਲੋ ਆਪਣੇ ਚੋਣ ਖੇਤਰ ਵਿੱਚ ਜਾ ਕੇ ਕੰਮ ਕੀਤੇ ਜਾ ਰਹੇ ਹਨ। ਹੁਣ ਹੰਸ ਰਾਜ ਹੰਸ ਵੱਲੋਂ ਕੀਤੇ ਗਏ ਐਲਾਨ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਭਾਜਪਾ ਆਗੂ ਹੰਸ ਰਾਜ ਹੰਸ ਦਿੱਲੀ ਦੇ ਰਿੰਕੂ ਦੇ ਘਰ ਗਏ ਹਨ ਤੇ ਉਸ ਦੇ ਘਰਦਿਆਂ ਨਾਲ ਮੁਲਾਕਾਤ ਕੀਤੀ ਗਈ। ਬੁੱਧਵਾਰ ਦੀ ਰਾਤ ਨੂੰ ਦਿੱਲੀ ਦੇ ਮੰਗੋਲ ਪੁਰੀ ਇਲਾਕੇ ਦੇ ਵਿੱਚ ਬਜਰੰਗ ਦਲ ਦੇ ਕਾਰਜਸ਼ੀਲ ਵਿਅਕਤੀ ਰਿੰਕੂ ਦੀ ਕੁਝ ਵਿਅਕਤੀਆਂ ਵੱਲੋਂ ਹੱ-ਤਿ-ਆ ਕਰ ਦਿੱਤੀ ਗਈ ਸੀ।
ਜਿਸ ਸਮੇਂ ਦੀ ਰਿੰਕੂ ਉਤੇ ਹ-ਮ-ਲਾ ਹੋਇਆ, ਉਸ ਸਮੇਂ ਰਿੰਕੂ ਜੈ ਸ਼੍ਰੀ ਰਾਮ ਦੇ ਨਾਹਰੇ ਲਗਾ ਰਿਹਾ ਸੀ। ਪੁਲਿਸ ਵੱਲੋਂ ਹ-ਤਿ-ਆ-ਰਿ-ਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮ੍ਰਿਤਕ ਪੇਸ਼ੇ ਵਜੋਂ ਇੱਕ ਹਸਪਤਾਲ ਵਿੱਚ ਲੈਬੋਰਟਰੀ ਵਿਚ ਕੰਮ ਕਰਦਾ ਸੀ। ਹੰਸ ਰਾਜ ਹੰਸ ਨੇ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਦੋ-ਸ਼ੀ-ਆਂ ਨੂੰ ਮਾਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੇ ਕੋਲੋਂ ਮ੍ਰਿਤਕ ਦੀ ਮਾਂ ਦਾ ਹਾਲ ਨਹੀਂ ਦੇਖਿਆ ਜਾ ਰਿਹਾ ਸੀ। ਉਨ੍ਹਾਂ ਪਾਰਟੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਦੋ-ਸ਼ੀ-ਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਹੰਸ ਰਾਜ ਹੰਸ ਨੇ ਕਿਹਾ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਰਿੰਕੂ ਦੀ ਹੋਈ ਮੌਤ ਨੂੰ ਲੈ ਕੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਵੀ ਇਸ ਦੇ ਟਵੀਟ ਕਰ ਕੇ ਬਿਆਨ ਦੇ ਰਹੇ ਹਨ।
Previous Postਸ਼ਮਸ਼ਾਨ ਘਾਟ ਦੀ ਵੈਨ ਮੁਰਦੇ ਸਮੇਤ ਏਦਾਂ ਕੀਤੀ ਗਈ ਚੋਰੀ ,ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਕਾਰਨ ਆਏ ਗੁੱਸੇ ਚ- ਕਹੀ ਇਹ ਗਲ੍ਹ