ਆਈ ਤਾਜਾ ਵੱਡੀ ਖਬਰ
ਖੇਤੀ ਅੰਦੋਲਨ ਦੇ ਮੁੱਦੇ ਨੂੰ ਲੈ ਕੇ ਦੇਸ਼ ਅੰਦਰ ਇਸ ਸਮੇਂ ਮਾਹੌਲ ਬੇਹੱਦ ਗਰਮਾਇਆ ਹੋਇਆ ਹੈ ਅਤੇ ਇਸ ਅੰਦੋਲਨ ਨੂੰ ਲੈ ਕੇ ਵੱਖ ਵੱਖ ਜੱਥੇ ਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਬੀਤੇ ਕਾਫੀ ਲੰਬੇ ਸਮੇਂ ਤੋਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰੇਲ ਮਾਰਗ ਰੋਕ ਕੇ, ਵੱਡੇ ਕਾਰਪੋਰੇਟ ਘਰਾਣਿਆਂ ਦੇ ਪੈਟਰੋਲ ਪੰਪ, ਅਨਾਜ ਦੇ ਗੁਦਾਮ, ਸ਼ਾਪਿੰਗ ਮਾਲਜ਼ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਕੇ ਆਪਣੇ ਵਿਰੋਧ ਪ੍ਰਦਰਸ਼ਨ ਨੂੰ ਜਤਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਲੋਕਾਂ ਵੱਲੋਂ ਬਾਲੀਵੁੱਡ ਦਾ ਵੀ ਬਾਈਕਾਟ ਕੀਤਾ ਜਾ ਰਿਹਾ ਹੈ।
ਇੱਕ ਹੋਰ ਖਬਰ ਪੰਜਾਬ ਵਿੱਚੋਂ ਸੁਣਨ ਨੂੰ ਮਿਲ ਰਹੀ ਹੈ ਜਿਥੇ ਇਕ ਬਾਲੀਵੁੱਡ ਫਿਲਮ ਦੀ ਸ਼ੂਟਿੰਗ ਨੂੰ ਬੰਦ ਕਰਵਾ ਦਿੱਤਾ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਸ਼ੂ-ਟਿੰ-ਗ ਮਸ਼ਹੂਰ ਐਕਟਰਸ ਸਵ. ਸ਼੍ਰੀਦੇਵੀ ਦੀ ਧੀ ਜਾਨ੍ਹਵੀ ਕਪੂਰ ਦੀ ਫਿਲਮ ਦੀ ਦੱਸੀ ਜਾ ਰਹੀ ਹੈ। ਜਿਸ ਨੂੰ ਪੰਜਾਬ ਦੇ ਬੱਸੀ ਪਠਾਣਾਂ ਵਿਖੇ ਸ਼ੂ- ਟ ਕੀਤਾ ਜਾ ਰਿਹਾ ਸੀ। ਜਾਨ੍ਹਵੀ ਕਪੂਰ ਦੀ ਇਸ ਫ਼ਿਲਮ ਦਾ ਨਾਮ ਗੁੱਡ ਲੱਕ ਜੈਰੀ ਦੱਸਿਆ ਜਾ ਰਿਹਾ ਹੈ ਜੋ ਬੀਤੇ ਐਤਵਾਰ ਤੋਂ ਬਣਨੀ ਸ਼ੁਰੂ ਹੋਣੀ ਸੀ। ਪਰ ਕਿਸਾਨ ਅੰਦੋਲਨ ਨਾਲ ਸਬੰਧਤ ਕੁਝ ਲੋਕ ਸ਼ੂ-ਟਿੰ-ਗ ਵਾਲੀ ਜਗ੍ਹਾ ਉਪਰ ਪਹੁੰਚ ਗਏ
ਅਤੇ ਉਨ੍ਹਾਂ ਨੇ ਬਾਲੀਵੁੱਡ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਫ਼ਿਲਮ ਟੀਮ ਨਾਲ ਸਬੰਧਤ ਲਾਲਜੀਤ ਸਿੰਘ ਅਤੇ ਮਨੀਸ਼ ਵਾਲੀਆ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੇ ਨਾਲ ਹਨ। ਜਦੋਂ ਤੱਕ ਉਨ੍ਹਾਂ ਦੀ ਸਹਿਮਤੀ ਨਹੀਂ ਹੋਵੇਗੀ ਉਹ ਸ਼ੂਟਿੰਗ ਨਹੀਂ ਕਰਨਗੇ। ਇਸ ਘਟਨਾ ਤੋਂ ਬਾਅਦ ਜਾਨ੍ਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਵੀ ਸ਼ੇਅਰ ਕੀਤੀ। ਇਹ ਪੋਸਟ ਜਾਨ੍ਹਵੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਪਾਈ ਅਤੇ ਉਮੀਦ ਕੀਤੀ
ਕਿ ਇਹ ਅੰਦੋਲਨ ਜਲਦ ਹੀ ਖਤਮ ਹੋ ਜਾਵੇਗਾ ਅਤੇ ਕਿਸਾਨ ਖ਼ੁਸ਼ੀ ਖ਼ੁਸ਼ੀ ਆਪਣੇ ਘਰਾਂ ਨੂੰ ਪਰਤ ਆਉਣਗੇ। ਉਧਰ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੇ ਆਖਿਆ ਹੈ ਕਿ ਪੰਜਾਬ ਦੇ ਸਾਰੇ ਗਾਇਕ ਅਤੇ ਅਦਾਕਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪਰ ਬਾਲੀਵੁੱਡ ਤੋਂ ਪੰਜਾਬ ਵਿੱਚ ਆਕੇ ਫਿਲਮਾਂ ਬਣਾਉਣ ਵਾਲੇ ਇਹਨਾਂ ਕਲਾਕਾਰਾਂ ਨੇ ਕਦੇ ਵੀ ਕਿਸਾਨਾਂ ਦੇ ਹੱਕ ਦੀ ਗੱਲ ਨਹੀਂ ਕੀਤੀ ਜਿਸ ਕਾਰਨ ਉਹ ਗੁੱਸੇ ਵਿੱਚ ਹਨ। ਇਸ ਸਾਰੀ ਘਟਨਾ ਨੂੰ ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਨੇ ਆਪਣੀ ਸੂਝ-ਬੂਝ ਦੇ ਨਾਲ ਸ਼ਾਂਤ ਕਰਵਾ ਦਿੱਤਾ।
Previous Postਕਨੇਡਾ ਤੋਂ ਆਈ ਕਿਸਾਨ ਅੰਦੋਲਨ ਦੀ ਹਮਾਇਤ ਚ ਇਹ ਵੱਡੀ ਤਾਜਾ ਖਬਰ
Next Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਸਲਾਮੀ ਬੱਲੇ ਬਾਜ ਦੀ ਹੋਈ ਅਚਾਨਕ ਮੌਤ, ਛਾਇਆ ਸੋਗ