ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਵੱਧ ਰਹੀ ਮਹਿੰਗਾਈ ਦੇ ਕਾਰਨ ਜਿੱਥੇ ਲੋਕਾਂ ਦੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਕਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਦੇ ਚਲਦੇ ਹੋਏ ਉਹ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਆਰਥਿਕ ਤੰਗੀਆਂ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ 2700 ਤੋਂ ਇਟਾਂ ਦੇ ਭੱਠੇ ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਇੱਟਾਂ ਦੇ ਭੱਠਾ ਮਾਲਕਾਂ ਵੱਲੋਂ ਪੰਜਾਬ ਦੇ 2700 ਇੱਟਾਂ ਦੇ ਭੱਠੇ ਅਣਮਿਥੇ ਸਮੇਂ ਲਈ ਅਗਸਤ ਤੋਂ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਜਿੱਥੇ ਅੱਜ ਹੀ ਇੱਟ ਭੱਠਾ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਦੇ ਵਿਚ ਆਖਿਆਗਿਆ ਹੈ ਕਿ ਜਿੱਥੇ ਸੱਤ ਹਜ਼ਾਰ ਰੁਪਏ ਟਨ ਵਿਚ ਮਿਲਣ ਵਾਲਾ ਕੋਲਾ ਸਰਕਾਰ ਵੱਲੋਂ ਜਿਥੇ ਹੁਣ ਭੱਠਾ ਮਾਲਕ ਇਹ ਕੋਲਾ 21500 ਰੁਪਏ ਵਿਚ ਖਰੀਦਣ ਲਈ ਮਜਬੂਰ ਹੋ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਸਰਕਾਰ ਅੱਗੇ ਬਾਰ ਬਾਰ ਗੁਹਾਰ ਲਗਾਈ ਗਈ ਹੈ ਪਰ ਸਰਕਾਰ ਵੱਲੋਂ ਉਹਨਾਂ ਦੀ ਇਸ ਮਜਬੂਰੀ ਨੂੰ ਸਮਝਿਆ ਨਹੀਂ ਜਾ ਰਿਹਾ ਹੈ।
ਉਥੇ ਹੀ ਪੰਜ ਫੀਸਦੀ ਜੀਐੱਸਟੀ ਵੀ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ 3 ਗੁਣਾ ਵਧੇਰੇ ਭਰਨੀ ਪੈ ਰਹੀ ਹੈ। ਵਧ ਰਹੀ ਕੀਮਤ ਨੂੰ 7ਲੈ ਕੇ ਜਿਥੇ ਭੱਠਾ ਮਾਲਕ ਰੋਹ ਵਿਚ ਚਲ ਰਹੇ ਹਨ ਉਥੇ ਹੀ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਜਦੋਂ ਇਨ੍ਹਾਂ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਜਾਵੇਗਾ।
ਇਸ ਮੀਟਿੰਗ ਵਿੱਚ ਪ੍ਰਦੇਸ਼ ਚੇਅਰਮੈਨ ਕ੍ਰਿਸ਼ਨ ਕੁਮਾਰ ਵਾਸਲ ਸ਼ਾਮਲ ਹੋਏ ਉੱਥੇ ਹੀ ਉਨ੍ਹਾਂ ਤੋਂ ਇਲਾਵਾ ਰਾਜੇਸ਼ ਮੋਹਨ ਪੂਰੀ, ਚਰਨਦਾਸ ਸ਼ਰਮਾ ਅਤੇ ਸ਼ਿਵਦੇਵ ਸਿੰਘ ਬਾਜਵਾ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਥੇ ਉਨ੍ਹਾਂ ਦੀਆਂ ਮਜ਼ਬੂਰੀਆਂ ਨੂੰ ਸਮਝਿਆ ਨਹੀਂ ਜਾ ਰਿਹਾ ਹੈ, ਜਿਸ ਕਾਰਨ 5 ਲੱਖ ਤੋਂ ਜ਼ਿਆਦਾ ਲੋਕਾਂ ਦਾ ਸਰਕਾਰ ਵੱਲੋਂ ਗਲ ਘੁਟਿਆ ਜਾ ਰਿਹਾ ਹੈ। ਇਸ ਸਰਕਾਰ ਦੀ ਬੇਰੁਖੀ ਦੇ ਕਾਰਨ ਭੱਠਾ ਮਾਲਕਾਂ ਵੱਲੋਂ ਭੱਠਿਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣ ਦਾ ਐਲਾਨ ਕੀਤਾ।
Previous Postਪੰਜਾਬ ਚ ਇਥੇ ਲੁਟੇਰੇ ਖੋ ਰਹੇ ਸੀ ਕੁੜੀਆਂ ਤੋਂ ਐਕਟਿਵਾ, ਰੋਕਣ ਤੇ ਗੋਲੀ ਮਾਰ ਕਰਤਾ ਵਿਅਕਤੀ ਦਾ ਕਤਲ
Next Postਇੰਡੀਆ ਚ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਆਈ ਵੱਡੀ ਖਬਰ, ਹੋਇਆ ਇਹ ਐਲਾਨ