ਮਾੜੀ ਖਬਰ – ਏਥੇ ਇੱਕੋ ਸਕੂਲ ਦੇ 60 ਵਿਦਿਆਰਥੀ ਨਿਕਲੇ ਪੌਜੇਟਿਵ – ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਵਿੱਚ ਜਦੋਂ ਕਰੋਨਾ ਦੀ ਸ਼ੁਰੂਆਤ ਹੋਈ ਸੀ ਤਾਂ, ਸਾਰੀ ਦੁਨੀਆਂ ਵਿੱਚ ਹਾਹਾਕਾਰ ਮਚ ਗਈ ਸੀ। ਸਾਰੇ ਦੇਸ਼ਾ ਵੱਲੋ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਆਪਣੀਆਂ ਸਰਹੱਦਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਭਾਰਤ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ ਹਵਾਈ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਦੇਸ਼ ਦੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਕਾਫੀ ਲੰਮੇ ਸਮੇਂ ਤੱਕ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ।

ਉਥੇ ਹੀ ਬੱਚਿਆਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਵਿਚ ਆਨਲਾਈਨ ਹੀ ਲਈਆਂ ਗਈਆਂ ਅਤੇ ਕੁਝ ਪ੍ਰੀਖਿਆਵਾਂ ਨੂੰ ਰੱਦ ਵੀ ਕਰ ਦਿੱਤਾ ਗਿਆ। ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲਿਆ ਗਿਆ ਉਥੇ ਹੀ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ। ਹੁਣ ਇਥੇ ਇੱਕ ਹੀ ਸਕੂਲ ਵਿੱਚ 60 ਵਿਦਿਆਰਥੀਆਂ ਦੇ ਕਰੋਨਾ ਨਾਲ ਪ੍ਰਭਾਵਿਤ ਹੋਣ ਕਾਰਨ ਭਾਜੜਾਂ ਪੈ ਗਈਆਂ ਹਨ। ਜਿਸ ਬਾਰੇ ਹੁਣ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਰਨਾਟਕ ਦੀ ਰਾਜਧਾਨੀ ਬੰਗਲੌਰ ਦੇ ਅਧੀਨ ਆਉਂਦੇ ਇਕ ਰਿਹਾਇਸ਼ੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਲੈਕਟਰਾਨਿਕ ਸਿਟੀ ਦੇ ਇਕ ਰਿਹਾਇਸ਼ੀ ਸਕੂਲ ਵਿੱਚ 60 ਵਿਦਿਆਰਥੀਆਂ ਦੀ ਰਿਪੋਰਟ ਕਰੋਨਾ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਸਕੂਲ ਵਿੱਚ ਉਸ ਸਮੇਂ ਹਲਚਲ ਪੈਦਾ ਹੋ ਗਈ ਜਦੋਂ ਸਕੂਲ ਵਿੱਚ ਬੱਚਿਆਂ ਦੇ ਕੀਤੇ ਗਏ ਕਰੋਨਾ ਟੈਸਟ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਸਾਹਮਣੇ ਆਈ।

ਜਿਸ ਵਿਚ 60 ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਸੀ। ਉਥੇ ਹੀ ਸਿਹਤ ਵਿਭਾਗ ਵੱਲੋਂ ਸਾਰੇ ਬੱਚਿਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਵਿੱਚ ਨਜ਼ਰ ਮਾਰੀ ਜਾਵੇ ਤਾਂ ਕੇਰਲ ਤੋਂ ਸਭ ਤੋਂ ਜ਼ਿਆਦਾ 60 ਪ੍ਰਤੀਸ਼ਤ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਕੇਰਲ ਨੂੰ ਵਧੇਰੇ ਪ੍ਰਭਾਵਿਤ ਹੋਣ ਵਾਲੇ ਰਾਜਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।