ਮਾੜੀ ਖਬਰ : ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਬਸ ਨਾਲ ਵਾਪਰਿਆ ਇਹ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆ ਜਾ ਰਹੀਆਂ ਹਨ। ਭਾਰਤ ਦੇ ਵਿਚ ਪਿਛਲੇ ਦੋ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਬਹੁਤ ਜ਼ਿਆਦਾ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਸਰਕਾਰ ਵੱਲੋਂ ਕੁਝ ਜਗ੍ਹਾ ਉਪਰ ਪਹਿਲਾਂ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ, ਉੱਥੇ ਹੀ ਸੂਬੇ ਵਿਚ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਪੰਜਾਬ ਸੂਬੇ ਅੰਦਰ ਵੀ ਕਈ ਧਾਰਮਿਕ ਜਗ੍ਹਾ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।

ਹੁਣ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਬੱਸ ਨਾਲ ਇਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਸੂਬੇ ਅੰਦਰ ਜਿੱਥੇ ਆਏ ਦਿਨ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਉਥੇ ਹੀ ਕੱਲ ਪਟਿਆਲਾ ਤੋਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਸੰਗਤਾਂ ਦੀਆਂ ਦੋ ਬੱਸਾਂ ਆ ਰਹੀਆਂ ਸਨ। ਦੋਨਾਂ ਬੱਸਾਂ ਵਿੱਚ ਸੰਗਤ ਸਵਾਰ ਸੀ, ਜਦੋਂ ਇਹ ਬੱਸਾਂ ਲੁਧਿਆਣਾ ਦੇ ਨਜ਼ਦੀਕ ਸਾਨੇਵਾਲ ਪੁਲ ਤੇ ਪਹੁੰਚੀਆਂ ਤਾਂ ਪੁਲ ਤੋਂ ਉਤਰਦੇ ਸਮੇਂ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਤ ਦੇ ਕਰੀਬ 12 ਵਜੇ ਵਾਪਰਿਆ ਹੈ।

ਜਦੋਂ ਬੱਸ ਦੀ ਸਪੀਡ ਜ਼ਿਆਦਾ ਹੋਣ ਕਾਰਨ ਪੁਲ ਤੋਂ ਉਤਰਦੇ ਸਮੇਂ ਬੱਸ ਦਾ ਸੰਤੁਲਨ ਖਰਾਬ ਹੋ ਗਿਆ ਤੇ ਬੱਸ ਅਚਾਨਕ ਪਲਟ ਗਈ। ਇਸ ਹਾਦਸੇ ਦੇ ਕਾਰਨ ਹੀ ਪਿੱਛੇ ਆ ਰਹੀਆਂ ਦੋ ਸਰਕਾਰੀ ਬੱਸਾਂ ਵੀ ਆਪਸ ਵਿੱਚ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਸ ਹਾਦਸੇ ਵਿੱਚ 20 ਦੇ ਕਰੀਬ ਸ਼ਰਧਾਲੂ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਸਾਹਨੇਵਾਲ ਦੀ ਪੁਲਿਸ ਵਲੋ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਰਾਹਗੀਰ ਲੋਕਾਂ ਵੱਲੋਂ ਵੀ ਮਦਦ ਕਰਨ ਲਈ 108 ਐਂਬੂਲੈਂਸ ਨੂੰ ਬੁਲਾਇਆ ਗਿਆ।

ਇਨ੍ਹਾਂ ਸਾਰੇ ਜ਼ਖਮੀਆਂ ਨੂੰ ਈ ਐਸ ਆਈ ਹਸਪਤਾਲ ਲਿਜਾਇਆ ਗਿਆ ਜਿਥੇ ਸ਼ਰਧਾਲੂਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਟਿਆਲਾ ਦੇ ਇੱਕ ਪਿੰਡ ਅਲੀਪੁਰ ਦੇ ਵਸਨੀਕ ਕ੍ਰਿਸ਼ਨ ਸਿੰਘ ਵੱਲੋਂ ਪਿੰਡ ਦੀਆਂ ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਈਆਂ ਸਨ। ਇਸ ਹਾਦਸੇ ਵਿਚ ਕੁਝ ਸ਼ਰਧਾਲੂਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਜਿਨ੍ਹਾਂ ਵਿੱਚ ਹਰਬੰਸ ਸਿੰਘ ,ਬਲਵਿੰਦਰ ਕੌਰ, ਗੁਰਵਿੰਦਰ ਸਿੰਘ,ਅਤੇ ਰਾਜਵਿੰਦਰ ਕੌਰ, ਜਸਪ੍ਰੀਤ ਕੌਰ ਤੇ ਪ੍ਰਵੀਨ ਕੌਰ ਸ਼ਾਮਲ ਹਨ।