ਆਈ ਤਾਜ਼ਾ ਵੱਡੀ ਖਬਰ
ਬੀਤੇ ਦਿਨੀਂ ਉੱਤਰ ਪ੍ਰਦੇਸ਼ ਵਿਚ ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਇਕ ਭਾਜਪਾ ਮੰਤਰੀ ਦੇ ਬੇਟੇ ਵੱਲੋਂ ਕਾਰ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ ਜਿੱਥੇ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਉੱਥੇ ਹੀ ਬਹੁਤ ਸਾਰੇ ਕਿਸਾਨ ਜ਼-ਖ਼-ਮੀ ਹੋਏ ਸਨ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਹਰ ਇੱਕ ਇਨਸਾਨ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ। ਲਖੀਮਪੁਰ ਖੀਰੀ ਵਿੱਚ ਜਾ ਕੇ ਵੀ ਬਹੁਤ ਸਾਰੇ ਮੁੱਖ ਮੰਤਰੀਆਂ ਅਤੇ ਸਿਆਸੀ ਵਿਧਾਇਕਾਂ ਵੱਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੁੱਤਰ ਦੇ ਵਿਆਹ ਸਮਾਗਮ ਨੂੰ ਛੱਡ ਕੇ ਕੰਮ ਕੀਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹੀ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਦੇ ਹਾਦਸੇ ਵਿਚ ਸ਼ਿਕਾਰ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 50 ,50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਉਥੇ ਹੀ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।
ਹੁਣ ਉਨ੍ਹਾਂ ਦੇ ਬੇਟੇ ਦਾ ਜਿਥੇ 10 ਅਕਤੂਬਰ ਨੂੰ ਵਿਆਹ ਹੋਣ ਜਾ ਰਿਹਾ ਹੈ। ਉਥੇ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। ਪਰ ਇਸ ਸਭ ਦੇ ਬਾਵਜੂਦ ਉਹਨਾਂ ਵੱਲੋਂ ਘਰ ਵਿੱਚ ਚੱਲ ਰਹੇ ਵਿਆਹ ਸਮਾਗਮ ਨੂੰ ਛੱਡ ਕੇ ਇਸ ਲਖੀਮਪੁਰ ਖੀਰੀ ਦੀ ਘਟਨਾ ਦੇ ਕਾਰਨ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ ਗਿਆ ਹੈ।
ਉਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਕਾਂਗਰਸੀ ਨੇਤਾਵਾਂ ਨੂੰ ਵੀ ਇਸ ਪ੍ਰਦਰਸ਼ਨ ਦੌਰਾਨ ਜਥੇ ਵਿਚ ਸ਼ਾਮਲ ਕੀਤਾ ਗਿਆ ਹੈ ਜੋ ਕਿ ਲਖੀਮਪੁਰ ਖੀਰੀ ਜਾ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਆਖਿਆ ਹੈ ਕਿ ਅਗਰ ਜ਼ਰੂਰਤ ਪੈਂਦੀ ਹੈ ਤਾਂ ਉਹ ਕਿਸਾਨਾਂ ਦੇ ਹੱਕ ਲਈ ਆਉਣ ਵਾਲੇ ਦਿਨਾਂ ਵਿਚ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਪਹਿਲਾਂ ਦਾ ਹੀ ਰੱਖਿਆ ਹੋਇਆ ਹੈ।
Home ਤਾਜਾ ਖ਼ਬਰਾਂ ਮੁੱਖ ਮੰਤਰੀ ਚੰਨੀ ਨੇ ਆਪਣੇ ਪੁੱਤ ਦੇ ਵਿਆਹ ਸਮਾਰੋਹ ਨੂੰ ਛੱਡ ਕੇ ਕੀਤਾ ਇਹ ਕੰਮ ਸਾਰੇ ਪਾਸੇ ਹੋ ਗਈ ਚਰਚਾ
Previous Postਹੁਣੇ ਹੁਣੇ ਰਾਮ ਰਹੀਮ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ
Next Postਇੰਡੀਆ ਚ ਆਇਆ ਭੁਚਾਲ ਕੰਬੀ ਧਰਤੀ ਪਈਆਂ ਭਾਜੜਾਂ – ਤਾਜਾ ਵੱਡੀ ਖਬਰ