ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਕਰੋਨਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਦੇਸ਼ ਦੀ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਚਰਚਾ ਕੀਤੀ ਜਾਂਦੀ ਰਹੀ ਹੈ। ਉਥੇ ਹੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਸਨ। ਤਾਂ ਜੋ ਵੱਖ ਵੱਖ ਸੂਬਿਆਂ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਰਖਿਆ ਜਾ ਸਕੇ। ਅਲੱਗ ਅਲੱਗ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਅਤੇ ਕਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਤਰਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ।
ਹੁਣ ਵੱਖ ਵੱਖ ਰਾਜਾਂ ਵਿੱਚ ਕਰੋਨਾ ਸਥਿਤੀ ਕਾਬੂ ਹੇਠ ਹੋਣ ਨਾਲ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਕਟੌਤੀ ਕੀਤੀ ਜਾ ਰਹੀ ਹੈ। ਜਿੱਥੇ ਸਾਰੀਆਂ ਸੂਬਾ ਸਰਕਾਰਾਂ ਵਾਲੇ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕਿ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇੱਥੇ ਤਾਲਾਬੰਦੀ ਬਾਰੇ ਇਹ ਹੁਕਮ ਜਾਰੀ ਹੋਇਆ ਹੈ।
ਉੱਤਰ ਪ੍ਰਦੇਸ਼ ਵਿੱਚ ਜਿੱਥੇ ਕਰੋਨਾ ਕੇਸਾਂ ਦੇ ਕਾਰਨ ਹਫਤਾਵਾਰੀ ਕਰਫਿਊ ਸ਼ਨੀਵਾਰ ਅਤੇ ਐਤਵਾਰ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ ਅਤੇ ਸ਼ਨੀਵਾਰ ਦੇ ਕਰਫਿਊ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਸ਼ਨੀਵਾਰ ਦੇ ਦਿਨ ਲੋਕ ਸੂਬੇ ਅੰਦਰ ਆਮ ਦਿਨਾਂ ਵਾਂਗ ਹੀ ਕੰਮ ਕਾਜ ਕਰ ਸਕਣਗੇ ਇਸ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।
ਉੱਥੇ ਹੀ ਐਤਵਾਰ ਦਾ ਕਰਫਿਊ ਜਾਰੀ ਰੱਖਿਆ ਜਾਵੇਗਾ। ਇਹ ਫੈਸਲਾ ਸੂਬਾ ਸਰਕਾਰ ਵੱਲੋਂ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਹਿਲਾਂ ਤੋਂ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਵੀ ਸਰਕਾਰ ਵੱਲੋਂ ਢਿੱਲ ਦੇ ਦਿੱਤੀ ਗਈ ਹੈ ਕਿਉਂਕਿ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
Previous Postਪੰਜਾਬ ਚ ਸਕੂਲਾਂ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਕੀਤਾ ਇਹ ਐਲਾਨ
Next Postਹੁਣ ਇਸ ਸਕੂਲ ਦੇ ਵੀ ਬੱਚੇ ਆ ਗਏ ਪੌਜੇਟਿਵ – ਪੰਜਾਬ ਸਰਕਾਰ ਪਈ ਚਿੰਤਾ ਚ, ਸਕੂਲ ਕੀਤਾ ਬੰਦ