ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਅਕਤੂਬਰ ਵਿਚ ਸਕੂਲ ਖੋਲ੍ਹੇ ਜਾ ਰਹੇ ਸਨ। ਪਰ ਕਰੋਨਾ ਕੇਸਾਂ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਪਹਿਲੀਆ ਪ੍ਰੀਖਿਆਵਾਂ ਦੇ ਅਧਾਰ ਤੇ ਬੱਚਿਆਂ ਦੇ ਨਤੀਜੇ ਘੋਸ਼ਤ ਕੀਤੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ 2 ਅਗਸਤ ਤੋਂ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਸਰਕਾਰ ਵੱਲੋਂ ਸਾਰੇ ਅਧਿਆਪਕਾਂ ਲਈ ਕਰੋਨਾ ਟੀਕਾਕਰਨ ਹੋਇਆ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਇਸ ਬਾਰੇ ਆਦੇਸ਼ ਲਾਗੂ ਕੀਤੇ ਗਏ ਹਨ, ਕਿ ਸਕੂਲਾਂ ਵਿਚ ਉਨ੍ਹਾਂ ਅਧਿਆਪਕਾਂ ਨੂੰ ਜਾਣ ਦੀ ਇਜ਼ਾਜ਼ਤ ਦਿਤੀ ਜਾਵੇ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਨੂੰ ਬੰਦ ਕਰਨ ਬਾਰੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਜਿੱਥੇ ਕਈ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਏ ਹਨ।
ਉੱਥੇ ਹੀ ਬਹੁਤ ਸਾਰੇ ਮਾਪਿਆਂ ਅਤੇ ਅਧਿਆਪਕਾਂ ਦੇ ਵਿੱਚ ਵੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ। ਹੁਣ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਬੱਚਿਆਂ ਦੇ ਸਕੂਲ ਆਉਣ ਬਾਰੇ ਕਿਹਾ ਹੈ ਕਿ ਸਕੂਲਾਂ ਵਿੱਚ ਬੱਚਿਆਂ ਦੇ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ । ਉੱਥੇ ਹੀ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਵਾਲੇ ਸਕੂਲਾਂ ਨੂੰ ਕੁੱਝ ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਬੱਚਿਆਂ ਨੂੰ ਵੀ ਸਜ਼ਾ ਦੇਣ ਲਈ ਇਕਾਂਤ ਵਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ ਕਿਉਂਕਿ ਬੱਚਿਆਂ ਦੇ ਮਾਪਿਆਂ ਦੀ ਸਹਿਮਤੀ ਨਾਲ ਹੀ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ।
ਉੱਥੇ ਹੀ ਬਹੁਤ ਸਾਰੇ ਬੱਚੇ ਅਜੇ ਵੀ ਆਨਲਾਈਨ ਪੜ੍ਹਾਈ ਜਾਰੀ ਰੱਖ ਰਹੇ ਹਨ। ਉਥੇ ਹੀ ਪੰਜਾਬ ਦੇ ਸਕੂਲਾ ਵਿੱਚ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋ ਸਾਰੇ ਸਕੂਲਾ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਅਜੇ ਸਕੂਲਾਂ ਨੂੰ ਬੰਦ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਲਈ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਸਿਖਿਆ ਮੰਤਰੀ ਵਲੋਂ ਸਕੂਲਾਂ ਨੂੰ ਬੰਦ ਕਰਨ ਦੇ ਮਾਮਲੇ ਚ ਆਇਆ ਇਹ ਵੱਡਾ ਬਿਆਨ
ਤਾਜਾ ਖ਼ਬਰਾਂ
ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਸਿਖਿਆ ਮੰਤਰੀ ਵਲੋਂ ਸਕੂਲਾਂ ਨੂੰ ਬੰਦ ਕਰਨ ਦੇ ਮਾਮਲੇ ਚ ਆਇਆ ਇਹ ਵੱਡਾ ਬਿਆਨ
Previous Postਸਾਵਧਾਨ ਪੰਜਾਬ ਚ ਇਸ ਦਿਨ ਇਸ ਰੂਟ ਤੇ ਜਾਣ ਵਾਲੇ, ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ
Next Postਮੀਂਹ ਕਾਰਨ ਡੈਮਾਂ ਚ ਪਾਣੀ ਦੇ ਪੱਧਰ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ