ਯੂਕਰੇਨ ਅਤੇ ਰੂਸ ਵਿਚ ਚਲ ਰਹੀ ਜੰਗ ਵਿਚਾਲੇ ਆਸਟ੍ਰੇਲੀਆ ਵਲੋਂ ਆਈ ਵੱਡੀ ਖਬਰ, ਕਰਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ
 
ਫਰਵਰੀ ਤੋਂ ਰੂਸ ਅਤੇ ਯੂਕਰੇਨ ਦੇ ਸ਼ੁਰੂ ਹੋਏ ਯੁੱਧ ਦਾ ਅਸਰ ਜਿੱਥੇ ਪੂਰੇ ਵਿਸ਼ਵ ਉਪਰ ਪੈ ਰਿਹਾ ਹੈ ਕਿਉਂਕਿ ਇਸ ਯੁੱਧ ਕਾਰਨ ਸਾਰੇ ਦੇਸ਼ ਪ੍ਰਭਾਵਤ ਹੋ ਰਹੇ ਹਨ ਅਤੇ ਕਈ ਦੇਸ਼ਾਂ ਵਿੱਚ ਭਾਰੀ ਸੰਕਟ ਪੈਦਾ ਹੋਇਆ ਹੈ। ਜਿੱਥੇ ਇਸ ਯੁੱਧ ਦੇ ਚੱਲਦੇ ਹੋਏ ਦਰਾਮਦ-ਬਰਾਮਦ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਯੁਧ ਰੋਕਣ ਵਾਸਤੇ ਅਪੀਲ ਵੀ ਕੀਤੀ ਜਾ ਰਹੀ ਹੈ। ਪਰ ਰੂਸ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਰੂਸ ਦੇ ਫੌਜੀਆ ਵੱਲੋਂ ਜਿਥੇ ਬੀਤੇ ਦਿਨੀਂ ਬੁਚਾ ਸ਼ਹਿਰ ਵਿੱਚ ਕਤਲੇਆਮ ਕੀਤਾ ਗਿਆ ਸੀ।

ਉੱਥੇ ਹੀ ਵਿਸ਼ਵ ਦੇ ਸਾਰੇ ਦੇਸ਼ਾਂ ਵਿੱਚ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਰੂਸ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਨਾਲ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਹੁਣ ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੀ ਜੰਗ ਦੇ ਦੌਰਾਨ ਆਸਟ੍ਰੇਲੀਆ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੱਲ ਰਹੇ ਰੂਸ ਅਤੇ ਯੂਕਰੇਨ ਅਤੇ ਯੁੱਧ ਦੌਰਾਨ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਤੇ ਕਈ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਯੂਕ੍ਰੇਨ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਹੁਣ ਆਸਟ੍ਰੇਲੀਆ ਵੱਲੋਂ ਵੀ ਯੂਕਰੇਨ ਨੂੰ ਹੋਰ ਫੋਜ਼ੀ ਮਦਦ ਮੁਹਈਆ ਕਰਵਾਈ ਜਾ ਰਹੀ ਹੈ। ਜਿੱਥੇ ਇਸ ਤੋਂ ਪਹਿਲਾਂ ਵੀ ਅਸਟ੍ਰੇਲੀਆ ਵੱਲੋਂ ਯੂਕਰੇਨ ਨੂੰ ਸਮਰਥਨ ਕੀਤਾ ਗਿਆ ਹੈ। ਹੁਣ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦੱਸਿਆ ਹੈ ਕਿ ਫੌਜੀ ਸਹਾਇਤਾ ਲਈ26.5 ਮਿਲੀਅਨ ਡਾਲਰ ਪੈਕੇਜ ਦੀ ਸਮਰੱਥਾ ਨੂੰ ਵਧਾ ਰਿਹਾ ਹੈ।

ਉਥੇ ਹੀ ਮਿਲਟਰੀ ਸਹਾਇਤਾ ਵੀ ਯੂਕਰੇਨ ਨੂੰ ਆਸਟ੍ਰੇਲੀਆ ਵੱਲੋਂ 191.5 ਮਿਲੀਅਨ ਡਾਲਰ ਦੀ ਕੀਤੀ ਜਾ ਰਹੀ ਹੈ। ਰੂਸ ਵੱਲੋਂ ਜਿਥੇ ਲਗਾਤਾਰ ਯੂਕ੍ਰੇਨ ਉੱਪਰ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਯੂਕਰੇਨ ਦੀ ਫੌਜ ਦੀ ਸਹਾਇਤਾ ਕਰਨ ਵਾਸਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਹੋਰ ਫੌਜੀ ਸਹਾਇਤਾ ਪ੍ਰਦਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।