ਯੂਰਪ ਚ ਮਾਪਿਆਂ ਦੇ ਇਕਲੋਤੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਚ ਹੋਈ ਮੌਤ, 26 ਜੁਲਾਈ ਨੂੰ ਸੀ ਜਨਮਦਿਨ

ਆਈ ਤਾਜ਼ਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਤੋਂ ਕੀਤਾ ਜਾਂਦਾ ਹੈ ਉਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਪਰਿਵਾਰ ਵਾਸਤੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਸਭ ਦੇ ਚਲਦਿਆਂ ਹੋਇਆਂ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿਥੇ ਉਨ੍ਹਾਂ ਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਮਾਪਿਆਂ ਵੱਲੋਂ ਵੀ ਆਪਣੇ ਪੁੱਤਰਾਂ ਦੇ ਸਲਾਮਤੀ ਵਾਸਤੇ ਹਰ ਵਕਤ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਜਾਂਦੀ ਹੈ।

ਪਰ ਮਾ ਪਿਉ ਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਉਨ੍ਹਾਂ ਦੇ ਪੁੱਤਰਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਤੱਕ ਪਹੁੰਚ ਜਾਂਦੀ ਹੈ। ਹੁਣ ਯੂਰਪ ਵਿੱਚ ਮਾਪਿਆਂ ਦੇ ਇਕਲੌਤੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ 26 ਜੁਲਾਈ ਨੂੰ ਜਨਮ ਦਿਨ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇਟਲੀ ਦੇ ਜ਼ਿਲ੍ਹਾ ਮਾਨਤੋਵਾ ਅਧੀਨ ਆਉਂਦੇ ਪਿੰਡ ਪੈਗੇਨਾਗਾਂ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਸੰਘੇੜਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ 16 ਸਾਲਾਂ ਕਰਮਵੀਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਜਿੱਥੇ ਇਟਲੀ ਦਾ ਜੰਮਪਲ ਸੀ। ਉਥੇ ਹੀ ਉਹ ਆਪਣੇ 3 ਗੌਰੇ ਦੋਸਤਾਂ ਦੇ ਨਾਲ ਸਾਇਕਲਾਂ ਤੇ ਸਵਾਰ ਹੋ ਕੇ ਘੁੰਮਣ ਲਈ ਜਾ ਰਹੇ ਸਨ। ਉਸੇ ਸਮੇਂ ਹੀ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਵੱਲੋਂ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਕਰਮਵੀਰ ਸਿੰਘ ਦੀ ਮੌਤ ਹੋ ਗਈ।

ਜਿਸ ਦਾ ਅੰਤਿਮ ਸੰਸਕਾਰ ਕਾਨੂੰਨੀ ਕਾਰਵਾਈ ਤੋਂ ਬਾਅਦ ਇਟਲੀ ਵਿਚ ਕੀ ਕੀਤਾ ਜਾ ਰਿਹਾ ਹੈ ਉਥੇ ਹੀ ਉਸ ਦੇ ਦੋਸਤਾਂ, ਸਾਕ-ਸਬੰਧੀਆਂ ,ਪਰਿਵਾਰਕ ਮੈਂਬਰਾਂ ਵੱਲੋਂ ਐਤਵਾਰ ਸ਼ਾਮ ਨੂੰ ਕੈਂਡਲ ਮਾਰਚ ਕੱਢ ਕੇ ਉਸ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦਾ 26 ਜੁਲਾਈ ਨੂੰ ਜਨਮ ਦਿਨ ਸੀ ਅਤੇ ਉਹ ਆਪਣੇ 17 ਸਾਲ ਪੂਰੇ ਕਰਕੇ ਅੱਠਵੇਂ ਵਿਚ ਪ੍ਰਵੇਸ਼ ਕਰਨ ਵਾਲਾ ਸੀ।