ਰਾਘਵ ਚੱਡਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਦੇ ਮਸਲੇ ਤੇ ਹਾਈਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆ ਕੇ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਅਤੇ ਸਾਬਕਾ ਕਾਂਗਰਸੀ ਅਤੇ ਅਕਾਲੀ ਵਿਧਾਇਕਾਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਮਾਮਲਿਆਂ ਦੇ ਤਹਿਤ ਜਿਥੇ ਉਹ ਸਾਰੇ ਸਾਬਕਾ ਮੰਤਰੀ ਵੱਖ-ਵੱਖ ਦੋਸ਼ਾਂ ਤਹਿਤ ਜੇਲ੍ਹਾਂ ਵਿੱਚ ਬੰਦ ਹਨ। ਉਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਉਥੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਦੇ ਬਹੁਤ ਸਾਰੇ ਫ਼ੈਸਲੇ ਕੀਤੇ ਜਾ ਰਹੇ ਹਨ ਉਥੇ ਹੀ ਪਾਰਟੀ ਵਿੱਚ ਵੀ ਕਈ ਸਾਹਮਣੇ ਆ ਰਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਪਾਰਟੀ ਚਰਚਾ ਵਿੱਚ ਬਣੀ ਹੋਈ ਹੈ।

ਹੁਣ ਰਾਘਵ ਚੱਡਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਦੇ ਮਸਲੇ ਤੇ ਹਾਈਕੋਰਟ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦੀ ਐਡਵਾਈਜਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਜਿੱਥੇ ਪਟੀਸ਼ਨ ਕਰਤਾ ਐਡਵੋਕੇਟ ਜਗਮੋਹਨ ਭੱਟੀ ਵੱਲੋਂ ਰਾਜ ਸਭਾ ਸੰਸਦ ਰਾਘਵ ਚੱਢਾ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਉੱਥੇ ਹੀ ਇਸ ਫੈਸਲੇ ਨੂੰ ਲੈ ਕੇ ਹਾਈਕੋਰਟ ਵੱਲੋਂ ਆਪਣਾ ਫੈਸਲਾ ਸੁਣਾ ਦਿੱਤਾ ਗਿਆ ਹੈ ਅਤੇ ਇਸ ਮੰਗ ਪੱਤਰ ਦਾ ਫੈਸਲਾ ਲੈਣ ਦਾ ਆਦੇਸ਼ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਗਿਆ ਹੈ।

ਜਿੱਥੇ ਪੰਜਾਬ ਸਰਕਾਰ ਵੱਲੋਂ ਇਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਸੀ ਜੋ ਕਿ ਕਮੇਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਇਸ ਸਬੰਧੀ ਸਲਾਹ ਦੇਵੇਗੀ। ਜਦ ਕਿ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਮੈਂਬਰਾਂ ਨੂੰ ਕੋਈ ਵੀ ਤਨਖਾਹ ਆਦਿ ਨਹੀਂ ਦਿੱਤੀ ਜਾਣੀ ਸੀ।

ਇਸ ਦੇ ਬਾਵਜੂਦ ਵੀ ਇਸ ਨੂੰ ਲੈ ਕੇ ਕਮੇਟੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਹੋਇਆਂ ਪਟੀਸ਼ਨਕਰਤਾ ਐਡਵੋਕੇਟ ਜਗਮੋਹਨ ਭੱਟੀ ਵੱਲੋਂ ਇਸ ਕਮੇਟੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਹੋਇਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ਵੱਲੋਂ ਕਮੇਟੀ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।