ਆਈ ਤਾਜਾ ਵੱਡੀ ਖਬਰ
ਰਾਮ ਰਹੀਮ ਇਨ੍ਹੀਂ ਦਿਨੀਂ ਫਰਲੋ ਤੇ ਜੇਲ੍ਹ ਤੋਂ ਬਾਹਰ ਹਨ । ਹਾਲਾਂਕਿ ਵੱਖ ਵੱਖ ਥਾਂਵਾਂ ਤੇ ਇਸ ਦਾ ਵਿਰੋਧ ਵੀ ਹੋ ਰਿਹਾ ਹੈ । ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਸਰਕਾਰਾਂ ਉੱਪਰ ਦੋਸ਼ ਵੀ ਲਗਾਏ ਜਾ ਰਹੇ ਹਨ ਕਿ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਸਰਕਾਰਾਂ ਪੰਜਾਬ ਵਿਚ ਚੋਣਾਂ ਨੂੰ ਲੈ ਕੇ ਅਸ਼ਾਂਤੀ ਦਾ ਮਾਹੌਲ ਬਣਾਉਣਾ ਚਾਹੁੰਦੀਆਂ ਹਨ । ਜ਼ਿਕਰਯੋਗ ਹੈ ਕਿ ਵੱਖ ਵੱਖ ਸੰਗੀਨ ਅਪਰਾਧਾਂ ਦੇ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਤੇ ਉਨ੍ਹਾਂ ਦੀ ਇੱਕੀ ਦਿਨਾਂ ਦੀ ਪੈਰੋਲ ਦੇਣ ਤੇ ਹੁਣ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ।
ਦਰਅਸਲ ਸੁਣਵਾੲੀ ਦੌਰਾਨ ਜਸਟਿਸ ਬੀ ਐਸ ਵਾਲੀਆ ਨੇ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸੋਮਵਾਰ ਤੱਕ ਸਾਰੇ ਕਾਰਡਾਂ ਸਮੇਤ ਦਸਤਾਵੇਜ਼ ਕੋਰਟ ਵਿਚ ਪੇਸ਼ ਕਰਨ । ਜਿਸ ਦੇ ਆਧਾਰ ਤੇ ਰਾਮ ਰਹੀਮ ਨੂੰ ਫਰਲੋ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੂੰ ਇਸ ਮਾਮਲੇ ਚ ਲਿਖਤੀ ਹਲਫ਼ਨਾਮਾ ਦਾਇਰ ਕਰ ਕੇ ਆਪਣਾ ਪੱਖ ਰੱਖਣ ਦਾ ਕੋਰਟ ਨੇ ਆਦੇਸ਼ ਦੇ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਦਿੱਤੀ ਜਾਣ ਵਾਲੀ ਫਰਲੋ ਤੇ ਪੰਜਾਬ ਚ ਸਮਾਣਾ ਚੋਣ ਖੇਤਰ ਤੋਂ ਸੂਬਾ ਵਿਧਾਨ ਸਭਾ ਚੋਣਾਂ ਚ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੁਹਾਲੀ ਦੁਆਰਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਵਿਧਾਨ ਸਭਾ ਚੋਣਾਂ ਦੇ ਇਕਦਮ ਨਜ਼ਦੀਕ ਰਾਮ ਰਹੀਮ ਨੂੰ ਫਰਲੋ ਦੇਣ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਸਨ।
ਜਿਸ ਦੇ ਚਲਦੇ ਹੁਣ ਮਾਣਯੋਗ ਅਦਾਲਤ ਦੇ ਵੱਲੋਂ ਹਰਿਆਣਾ ਸਰਕਾਰ ਦੇ ਕੋਲ ਲਿਖਤੀ ਪੱਖ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਇਕ ਪਾਸੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਹੁਣ ਸਿਰਫ ਦੋ ਦਿਨਾਂ ਦਾ ਸਮਾਂ ਬਾਕੀ ਹੈ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ । ਉੱਥੇ ਹੀ ਕਈ ਸਿੱਖ ਜਥੇਬੰਦੀਆਂ ਸਮੇਤ ਸਿਆਸੀ ਲੀਡਰਾਂ ਦੇ ਵੱਲੋਂ ਰਾਮ ਰਹੀਮ ਨੂੰ ਫਰਲੋ ਦੇਣ ਤੇ ਕਈ ਤਰ੍ਹਾਂ ਦੇ ਸਵਾਲ ਵੀ ਚੁੱਕੇ ਜਾ ਰਹੇ ਹਨ ।
Previous Postਮਸ਼ਹੂਰ ਪੰਜਾਬੀ ਕਲਾਕਾਰ ਕਪਿਲ ਸ਼ਰਮਾ ਨੇ ਕੀਤਾ ਹੁਣ ਇਹ ਵੱਡਾ ਐਲਾਨ – ਪ੍ਰਸੰਸਕਾਂ ਚ ਖੁਸ਼ੀ
Next Postਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਨੂੰ ਘਰ ਦੇ ਅੰਦਰ ਦਿੱਤੀ ਗਈ ਇਸ ਤਰਾਂ ਮੌਤ – ਇਲਾਕੇ ਚ ਪਿਆ ਸੋਗ