ਰੂਸ ਯੂਕਰੇਨ ਦੀ ਚਲ ਰਹੀ ਜੰਗ ਦੇ ਵਿਚਕਾਰ ਆਈ ਚੰਗੀ ਖਬਰ – ਯੂਕਰੇਨ ਰਾਸ਼ਟਰਪਤੀ ਇਸ ਗਲ੍ਹ ਲਈ ਹੋ ਗਿਆ ਤਿਆਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੂਰੇ ਵਿਸ਼ਵ ਵੱਲੋਂ ਰੂਸ ਅਤੇ ਯੂਕਰੇਨ ਦੇ ਯੁੱਧ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਰੂਸ ਵੱਲੋਂ ਯੂਕਰੇਨ ਉੱਪਰ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਸਾਰੇ ਦੇਸ਼ਾਂ ਵਲੋ ਬਹੁਤ ਸਾਰੀਆਂ ਪਾਬੰਦੀਆਂ ਰੂਸ ਉਪਰ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ ਅਤੇ ਯੂਕ੍ਰੇਨ ਉਪਰ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਿਆ ਜਾ ਸਕੇ। ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਰੂਸ ਉਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਉਸ ਵੱਲੋਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਯੁਕਰੇਨ ਦੇ ਰਾਸ਼ਟਰਪਤੀ ਵੱਲੋਂ ਵੀ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਵਾਸਤੇ ਵੀ ਅਪੀਲ ਕੀਤੀ ਗਈ ਸੀ। ਇਸ ਯੁੱਗ ਦੇ ਵਿੱਚ ਯੂਕਰੇਨ ਦਾ ਹੁਣ ਤੱਕ ਬਹੁਤ ਹੀ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ।

ਰੂਸ ਅਤੇ ਯੂਕਰੇਨ ਦੀ ਚੱਲ ਰਹੀ ਜੰਗ ਦੇ ਵਿਚਕਾਰ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਇਸ ਗੱਲ ਲਈ ਤਿਆਰ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਲਗਾਤਾਰ ਯੁੱਧ ਜਾਰੀ ਹੈ ਉਥੇ ਹੀ ਹੁਣ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕਰਨ ਲਈ ਯੂਕਰੇਨ ਦੇ ਰਾਸ਼ਟਰਪਤੀ ਵੀ ਰਾਜ਼ੀ ਹੋ ਗਏ ਹਨ ਜਿਨ੍ਹਾਂ ਵੱਲੋਂ ਹੁਣ ਯੇਰੂਸ਼ੇਲਮ ਵਿਚ ਗਲਬਾਤ ਕੀਤੀ ਜਾਵੇਗੀ ਤੇ ਦੋਨੋਂ ਨੇਤਾ ਇਸ ਮੁਲਾਕਾਤ ਲਈ ਤਿਆਰ ਹਨ ।

ਇਜ਼ਰਾਈਲ ਤੇ ਪ੍ਰਧਾਨ ਮੰਤਰੀ ਵੱਲੋਂ ਜਿਥੇ ਇਸ ਮੁਲਾਕਾਤ ਲਈ ਦੋਹਾਂ ਆਗੂਆਂ ਨੂੰ ਤਿਆਰ ਕਰਵਾਇਆ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਮਾਸਕੋ ਦਾ ਦੌਰਾ ਕੀਤਾ ਗਿਆ ਸੀ ਜਿਥੇ ਉਸ ਨਾਲ ਬੈਠਕ ਕੀਤੀ ਗਈ ਹੈ। ਇਸ ਮਸਲੇ ਨੂੰ ਹੱਲ ਕਰਵਾਉਣ ਵਾਸਤੇ ਜਿਥੇ ਯੂਕਰੇਨ ਦੇ ਰਾਸ਼ਟਰਪਤੀ, ਜਰਮਨੀ ਅਤੇ ਫਰਾਂਸ ਦੇ ਨੇਤਾਵਾਂ ਨੂੰ ਗੱਲਬਾਤ ਕੀਤੀ ਗਈ ਹੈ। ਉੱਥੇ ਹੀ ਹੁਣ ਰੂਸ ਤੇ ਯੂਕਰੇਨ ਦੇ ਰਾਸ਼ਟਰਪਤੀਆਂ ਵੱਲੋਂ ਇਸ ਜਗਾ ਤੇ ਗੱਲਬਾਤ ਕੀਤੀ ਜਾਵੇਗੀ ।

ਜਿਸ ਬਾਰੇ ਯੂਕਰੇਨ ਦੇ ਰਾਸ਼ਟਰਪਤੀ ਨੂੰ ਸੂਚਿਤ ਕੀਤਾ ਗਿਆ ਹੈ। ਰੂਸ ਵਲੋ ਜਿਥੇ ਲਗਾਤਾਰ ਹਮਲੇ ਜਾਰੀ ਹਨ ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ ਕਿ ਰੂਸ ਯੂਕਰੇਨ ਦੀ ਰਾਜਧਾਨੀ ਕੀਵ ਉੱਤੇ ਕਬਜ਼ਾ ਕਰ ਸਕਦਾ ਹੈ ਜਦੋਂ ਉਸ ਵੱਲੋ ਉਨ੍ਹਾਂ ਸਭ ਨੂੰ ਮਾਰ ਦਿੱਤਾ ਜਾਵੇਗਾ। ਜਿੱਥੇ ਪਹਿਲਾਂ ਯੂਕ੍ਰੇਨ ਦੇ ਰਾਸ਼ਟਰਪਤੀ ਵੱਲੋਂ ਰੂਸ ਦੇ ਰਾਸ਼ਟਰਪਤੀ ਨੂੰ ਗੱਲਬਾਤ ਲਈ ਕਈ ਪ੍ਰਸਤਾਵ ਪੇਸ਼ ਕੀਤੇ ਗਏ ਸਨ ਪਰ ਰੂਸ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ।