ਲਾਲ ਕਿਲੇ ਮਾਮਲੇ ਚ ਪੁਲਸ ਹਿਰਾਸਤ ਚ ਬੰਦ ਦੀਪ ਸਿੱਧੂ ਬਾਰੇ ਹੁਣ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉਪਰ ਜਾ ਕੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਨੂੰ ਲੈ ਕੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ।26 ਜਨਵਰੀ ਦੀ ਘਟਨਾ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਭਰਪੂਰ ਹਮਾਇਤ ਦਿੱਤੀ ਗਈ।

ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਵੱਲੋਂ 26 ਜਨਵਰੀ ਦੇ ਮੌਕੇ ਤੇ ਦਿੱਲੀ ਵਿੱਚ ਟਰੈਕਟਰ ਪ੍ਰੇਡ ਦਾ ਆਯੋਜਨ ਕੀਤਾ ਗਿਆ ਸੀ। ਲਾਲ ਕਿਲ੍ਹੇ ਉੱਪਰ ਹੋਈ ਘਟਨਾ ਦੇ ਕਾਰਨ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਦੀਪ ਸਿੱਧੂ ਦੀ ਫੇਸਬੁੱਕ ਚਲਾਉਣ ਵਾਲੀ ਅਦਾਕਾਰਾ ਦਾ ਨਾਮ ਸਾਹਮਣੇ ਆਇਆ ਹੈ ਅਤੇ ਪੁਲਿਸ ਨੂੰ ਦੀਪ ਸਿੱਧੂ ਦੀ ਲੁਕੇਸਨ ਪਤਾ ਲੱਗਣ ਦਾ ਖੁਲਾਸਾ ਹੋਇਆ ਸੀ। 26 ਜਨਵਰੀ ਦੀ ਘਟਨਾ ਲਈ ਦੀਪ ਸਿੱਧੂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਖੁਲਾਸੇ ਸਾਹਮਣੇ ਆਏ ਹਨ।

ਹੁਣ ਲਾਲ ਕਿਲੇ ਮਾਮਲੇ ਨੂੰ ਲੈ ਕੇ ਪੁਲਸ ਹਿਰਾਸਤ ਵਿਚ ਬੰਦ ਦੀਪ ਸਿੱਧੂ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। 26 ਜਨਵਰੀ ਨੂੰ ਲਾਲ ਕਿਲੇ ਉੱਪਰ ਹੋਈ ਘਟਨਾ ਦੇ ਮਾਮਲੇ ਵਿਚ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਟੀਮ ਉਸ ਕੋਲੋਂ ਪੁੱਛ-ਪੜਤਾਲ ਕਰ ਰਹੀ ਹੈ। ਉਸ ਵੱਲੋਂ ਬਣਾਏ ਗਏ ਵੀਡੀਓ ਅਤੇ ਮੋਬਾਇਲ ਲੁਕੇਸ਼ਨ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਪੁਲਸ ਵੱਲੋਂ ਉਸਦੇ ਖਿਲਾਫ਼ ਟੈਕਨੀਕਲ ਐਵੀਡੈਂਸ ਇਕੱਠੇ ਕੀਤੇ ਜਾ ਰਹੇ ਹਨ। ਦਿੱਲੀ ਪੁਲਿਸ ਵੱਲੋਂ ਅੱਜ ਦੀਪ ਸਿੱਧੂ ਅਤੇ ਇਕਬਾਲ ਨੂੰ ਦਿੱਲੀ ਲਾਲ ਕਿਲੇ ਵਿਖੇ ਲਿਜਾਇਆ ਜਾ ਸਕਦਾ ਹੈ।

ਪੁਲਿਸ ਵੱਲੋਂ ਹੋਰ ਸਬੂਤ ਇਕੱਠੇ ਕਰਨ ਲਈ ਮੌਕੇ ਤੇ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਨੂੰ ਅੱਜ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਲਾਲ ਕਿਲੇ ਲੈ ਕੇ ਜਾਵੇਗੀ । 26 ਜਨਵਰੀ ਨੂੰ ਹੋਈ ਘਟਨਾ ਦੇ ਦੋਸ਼ ਮੁੱਖ ਮੁਲਜ਼ਮ ਦੀਪ ਸਿੱਧੂ ਤੇ ਲਗਾਏ ਜਾ ਰਹੇ ਹਨ ਕਿ ਉਸ ਨੇ ਲੋਕਾਂ ਨੂੰ ਭੜਕਾ ਕੇ ਇਸ ਘਟਨਾ ਨੂੰ ਅੰਜਾਮ ਦਵਾਇਆ ਹੈ।