ਲੈਂਡਿੰਗ ਦੇ ਦੌਰਾਨ ਅਚਾਨਕ ਲੱਗੀ ਜਹਾਜ਼ ਨੂੰ ਅੱਗ , ਯਾਤਰੀਆਂ ਨੂੰ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ
ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ , ਜਿਨਾਂ ਹਾਦਸਿਆਂ ਦੇ ਵਿੱਚ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਕੁਝ ਅਜਿਹਾ ਹੀ ਮਾਮਲਾ ਤੁਹਾਡੇ ਨਾਲ ਸਾਂਝਾ ਕਰਾਂਗੇ , ਜਿੱਥੇ ਇੱਕ ਜਹਾਜ਼ ਦੀ ਲੈਂਡਿੰਗ ਦੌਰਾਨ ਅਚਾਨਕ ਉਸ ਵਿੱਚ ਅੱਗ ਲੱਗ ਗਈ । ਜਿਸਦੇ ਚਲਦੇ ਯਾਤਰੀਆਂ ਨੂੰ ਭਾਜੜਾ ਪੈ ਗਈਆਂ ਤੇ ਮੌਕੇ ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ । ਮਾਮਲਾ ਅੰਕਾਰਾ ਤੋਂ ਹੈ । ਜਿੱਥੇ ਦੱਖਣੀ ਤੁਰਕੀ ਦੇ ਅੰਤਾਲਿਆ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ । ਦੱਸਿਆ ਜਾ ਰਿਹਾ ਹੈ ਕਿ ਹਵਾਈ ਅੱਡੇ ਤੇ ਰੂਸੀ ਜਹਾਜ਼ ਦੀ ਲੈਂਡਿੰਗ ਤੋਂ ਬਾਅਦ ਇੰਜਣ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ਤੇ ਚੀਕ ਚਿਹਾੜਾ ਪੈ ਗਿਆ । ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ 95 ਲੋਕ ਸਵਾਰ ਸਨ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ । ਉਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਇਜਾ ਲਿਆ ਗਿਆ । ਉੱਥੇ ਹੀ ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਤੁਰਕੀ ਦੇ ਟਰਾਂਸਪੋਰਟ ਮੰਤਰਾਲੇ ਨੇ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਰੂਸੀ ਏਅਰਲਾਈਨ ‘ਅਜ਼ੀਮੁਥ ਏਅਰਲਾਈਨਜ਼’ ਦੁਆਰਾ ਸੰਚਾਲਿਤ ‘ਸੁਖੋਈ ਸੁਪਰਜੈੱਟ 100’ ਸ਼੍ਰੇਣੀ ਦੇ ਜਹਾਜ਼ ਨੇ ਰੂਸ ਦੇ ਸੋਚੀ ਤੋਂ ਉਡਾਣ ਭਰੀ ਸੀ ਤੇ ਇਸ ਵਿਚ 89 ਯਾਤਰੀ ਅਤੇ ਚਾਲਕ ਦਲ ਦੇ ਛੇ ਮੈਂਬਰ ਸਵਾਰ ਸਨ। ਇਸੇ ਦੌਰਾਨ ਇਹ ਹਾਦਸਾ ਵਾਪਰਦਾ ਹੈ ਤੇ ਜਹਾਜ਼ ਦੇ ਅੰਤਾਲਿਆ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਪਾਇਲਟ ਨੇ ਇੰਜਣ ‘ਚ ਅੱਗ ਲੱਗਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਹਵਾਈ ਅੱਡੇ ਦੇ ਬਚਾਅ ਅਤੇ ਫਾਇਰ ਬ੍ਰਿਗੇਡ ਨੇ ਤੁਰੰਤ ਅੱਗ ਬੁਝਾਉਣ ਦਾ ਕੰਮ ਕੀਤਾ। ਹਾਲਾਂਕਿ ਇਸ ਹਾਦਸੇ ਦੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਹਾਲੇ ਤੱਕ ਅੱਗ ਲੱਗਣ ਦੇ ਕਾਰਨ ਸਾਹਮਣੇ ਨਹੀਂ ਆ ਚਸਕੇ । ਜਿਸ ਸਬੰਧੀ ਜਾਂਚ ਚਲਦੀ ਪਈ ਹੈ। ਬੇਸ਼ੱਕ ਇਸ ਹਾਦਸੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋ ਸਕਿਆ , ਪਰ ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਮੌਜੂਦ ਯਾਤਰੀਆਂ ਤੇ ਵਿੱਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।