ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਜਿਸ ਨਾਲ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਵਿਦਿਅਕ ਅਦਾਰਿਆਂ ਨੂੰ ਵੀ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।
ਬੱਚਿਆਂ ਦੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਲਈ 20 ਲੋਕ ਹੀ ਹਾਜਰ ਹੋ ਸਕਦੇ ਹਨ। ਵਧੇ ਕਰੋਨਾ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਯੂ ਕੇ ਦੇ ਨਵੇਂ ਸਟਰੇਨ ਦੇ ਕੇਸ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। 401 ਭੇਜੇ ਗਏ ਸੈਂਪਲਾਂ ਵਿਚੋਂ 81 ਫੀਸਦੀ ਯੂਕੇ ਦੇ ਨਵੇਂ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਸਰਕਾਰ ਵੱਲੋਂ ਲੋਕਾਂ ਨੂੰ
ਇਸ ਤੋਂ ਬਚਾਅ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। covid ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾਕਟਰ ਕੇ ਕੇ ਤਲਵਾੜਾ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਕਿ ਸਾਹਮਣੇ ਆਏ ਨਵੇਂ ਵਾਇਰਸ ਦੇ ਮਾਮਲੇ ਐੱਨ ਆਈ ਬੀ, ਆਈ ਜੀ ਆਈ ਬੀ, ਐੱਨ ਸੀ ਡੀ ਸੀ ਨੂੰ ਭੇਜੇ ਗਏ ਹਨ। 401 ਸੈਂਪਲ ਜੋ ਕਿ 1 ਜਨਵਰੀ 2021 ਤੋਂ ਲੈ ਕੇ 10 ਮਾਰਚ 2001 ਤੱਕ ਲੈ ਗਏ ਸਨ। ਇਹ ਸਭ ਜਾਂਚ ਲਈ ਭੇਜ ਦਿੱਤੇ ਗਏ ਹਨ।
ਮਾਹਰਾਂ ਨੇ ਦੱਸਿਆ ਹੈ ਕਿ ਇਹ ਵਾਇਰਸ ਦੀ ਨਵੀਂ ਕਿਸਮ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਹੈ। ਜੋ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ। ਇਸ ਲਈ ਸਭ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 90 ਭੇਜੇ ਗਏ ਸੈਂਪਲਾਂ ਵਿਚੋਂ ਦੋ ਸੈਂਪਲ ਐਨ 440 ਕੇ ਦੇ ਸਾਹਮਣੇ ਆਏ ਹਨ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਭ ਲੋਕਾਂ ਨੂੰ ਮਾਸਕ ਪਾਉਣ ਦਾ ਲਾਜਮੀ ਕੀਤਾ ਗਿਆ ਹੈ ਅਤੇ ਸਮਾਜਕ ਦੂਰੀ ਬਣਾ ਕੇ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ। ਸਰਕਾਰ ਵੱਲੋਂ ਹੋਰ ਪਾਬੰਦੀਆਂ ਲਗਾਈਆਂ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਗਰ ਲੋਕਾਂ ਵੱਲੋਂ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਵੇਗਾ, ਤਾਂ ਸਰਕਾਰ ਵੱਲੋਂ ਮਜਬੂਰ ਹੋ ਕੇ ਹੋਰ ਪਾਬੰਦੀਆਂ ਲਗਾ ਦਿੱਤੀਆਂ ਜਾਣਗੀਆਂ।
Previous Postਹੁਣੇ ਹੁਣੇ ਇਸ ਦੇਸ਼ ਨੇ ਵੀਜ਼ਿਆਂ ਬਾਰੇ ਕਰਤਾ ਇਹ ਵੱਡਾ ਐਲਾਨ – ਲੋਕਾਂ ਨੂੰ ਲੱਗ ਗਈਆਂ ਮੌਜਾਂ , ਛਾਈ ਖੁਸ਼ੀ
Next Postਹੁਣੇ ਹੁਣੇ ਕੋਰੋਨਾ ਕਹਿਰ ਕਰਕੇ ਮੋਦੀ ਸਰਕਾਰ ਨੇ ਕਰਤਾ 1 ਅਪ੍ਰੈਲ ਤੋਂ ਇਹ ਵੱਡਾ ਐਲਾਨ