ਵਾਪਰਿਆ ਕਹਿਰ ਭਿਆਨਕ ਅੱਗ ਨੇ ਮਚਾਈ ਮੌਤ ਦਾ ਤਾਂਡਵ 7 ਜਾਣੇ ਜਿਉਂਦੇ ਸੜੇ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਅਤੇ ਲੋਕਾਂ ਵੱਲੋਂ ਬੜੀ ਮੁਸ਼ਕਿਲ ਨਾਲ ਪੈਰਾ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਕਿਉਂਕਿ ਕਰੋਨਾ ਦੇ ਦੌਰ ਵਿੱਚ ਜਿਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਉਥੇ ਹੀ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪਿਆ। ਸਰਕਾਰ ਜਿੱਥੇ ਉਸ ਦੌਰ ਦੇ ਵਿਚ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਈ ਉਥੇ ਹੀ ਉਨ੍ਹਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਜਾਰੀ ਕੀਤੀਆਂ ਗਈਆਂ। ਪਰ ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਆਫ਼ਤ ਸਾਹਮਣੇ ਆਉਂਦੀ ਹੈ ਕਿ ਲੋਕਾਂ ਨੂੰ ਫਿਰ ਤੋਂ ਝੰਜੋੜ ਕੇ ਰੱਖ ਦਿੰਦੀ ਹੈ ਅਤੇ ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਏਥੇ ਕਹਿਰ ਵਾਪਰਿਆ ਹੈ ਜਿੱਥੇ ਭਿਆਨਕ ਅੱਗ ਕਾਰਨ ਮੌਤ ਦਾ ਤਾਂਡਵ ਹੋਇਆ ਹੈ ਅਤੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਿੱਲੀ ਦੇ ਬੇਗਮਪੁਰ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਇਕ ਝੁੱਗੀਆਂ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ ਜਿਸ ਵਿਚ 60 ਤੋਂ ਵਧੇਰੇ ਝੁੱਗੀਆਂ ਸੜ ਕੇ ਸੁਆਹ ਹੋ ਚੁੱਕੀਆਂ ਹਨ। ਉਥੇ ਹੀ ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਅੱਗ ਜਿਥੇ ਦੇਰ ਰਾਤ ਸ਼ੁਕਰਵਾਰ ਨੂੰ ਲੱਗੀ ਉਥੇ ਹੀ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਵਿਭਾਗ ਨੂੰ ਰਾਤ ਕਰੀਬ ਇਕ ਵਜੇ ਦੇ ਸਮੇਂ ਦਿੱਤੀ ਗਈ।

ਇਸ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਕਰੀਬ 4 ਵਜੇ ਤੱਕ ਇਸ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਇਸ ਅੱਗ ਉਪਰ ਕਾਬੂ ਪਾਇਆ ਗਿਆ ਉਥੇ ਹੀ ਇਸ ਹਾਦਸੇ ਵਿਚ ਸੱਤ ਲੋਕਾਂ ਦੀ ਜਿਊਂਦੇ ਜੀਅ ਸੜ ਜਾਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਕਰਕੇ ਪੀੜਤ ਲੋਕਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਘਟਨਾ ਸਥਾਨ ਤੇ ਜਾ ਕੇ ਖੁਦ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉੱਥੇ ਹੀ ਇਸ ਹਾਦਸੇ ਵਿਚ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ।