ਵਾਪਰਿਆ ਦਰਦਨਾਕ ਹਾਦਸਾ , ਦਰਜਨਾਂ ਗੱਡੀਆਂ ਨੂੰ ਅੱਗ ਲੱਗਣ ਕਾਰਨ 5 ਲੋਕ ਜ਼ਿੰਦਾ ਸੜੇ

ਿਨ ਪ੍ਰਤੀ ਦਿਨ ਵੱਧ ਰਹੇ ਸੜਕੀ ਹਾਦਸੇ ਇੱਕ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹਰ ਰੋਜ਼ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ , ਜਿੱਥੇ ਅੱਜ ਸਵੇਰੇ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਦਰਜਨਾ ਹੀ ਗੱਡੀਆਂ ਨੂੰ ਅੱਗ ਲੱਗ ਗਈ । ਜਿਸ ਕਾਰਨ ਪੰਜ ਲੋਕ ਜ਼ਿੰਦਾ ਸੜ ਗਏ ਤੇ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਮਲਾ ਜੈਪੁਰ ਦੇ ਨਾਲ ਜੁੜਿਆ ਹੋਇਆ ਹੈ । ਜਿੱਥੇ ਰਾਜਧਾਨੀ ਜੈਪੁਰ ਵਿਚ ਅੱਜ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ । ਮਿਲੀ ਜਾਣਕਾਰੀ ਮੁਤਾਬਕ ਜੈਪੁਰ-ਅਜਮੇਰ ਕੌਮੀ ਹਾਈਵੇਅ ‘ਤੇ ਵਾਪਰੇ ਇਸ ਹਾਦਸੇ ‘ਚ CNG ਟਰੱਕ ਦੇ ਇਕ ਟਰੱਕ ਦੀ ਟੱਕਰ ਅਚਾਨਕ ਟੱਕਰ ਹੋ ਗਈ । ਇਸ ਟੱਕਰ ਕਾਰਨ ਬੱਸ ਸਮੇਤ ਕਈ ਵਾਹਨਾਂ ‘ਚ ਅੱਗ ਲੱਗ ਗਈ ਤੇ ਅੱਗ ਲੱਗਣ ਕਾਰਨ ਘੱਟੋ-ਘੱਟ 5 ਲੋਕ ਜ਼ਿੰਦਾ ਸੜ ਗਏ । ਇਨਾ ਹੀ ਨਹੀਂ ਸਗੋਂ ਇਸ ਦਰਦਨਾਕ ਹਾਦਸੇ ਵਿੱਚ ਲੱਗਭਗ 40 ਹੋਰ ਜ਼ਖ਼ਮੀ ਹੋ ਗਏ । ਉੱਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਤੇ ਪੁੱਜੀਆਂ । ਜਿਨਾਂ ਵਲੋ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ । ਇਸ ਹਾਦਸੇ ਤੋਂ ਬਾਅਦ ਇਲਾਕੇ ਦਾ ਮਾਹੌਲ ਡਰਾਉਣਾ ਬਣ ਗਿਆ ਹੈ। ਘਟਨਾ ਵਾਲੀ ਥਾਂ ‘ਤੇ ਕਈ ਵਾਹਨ ਮੌਜੂਦ ਹਨ, ਜੋ ਅੱਗ ਲੱਗਣ ਤੋਂ ਬਾਅਦ ਪੂਰੀ ਤਰ੍ਹਾਂ ਸੜ ਗਏ ਹਨ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਥੇ ਹੀ ਇਸ ਘਟਨਾਕ੍ਰਮ ਨੂੰ ਲੈ ਕੇ ਪੁਲਿਸ ਦੇ ਵੱਲੋਂ ਦਿੱਤੇ ਗਏ ਬਿਆਨ ਮੁਤਾਬਿਕ ਇਹ ਹਾਦਸਾ ਅਜਮੇਰ ਰੋਡ ‘ਤੇ ਭਾਂਕਰੋਟਾ ਇਲਾਕੇ ਨੇੜੇ ਜੈਪੁਰ-ਅਜਮੇਰ ਕੌਮੀ ਹਾਈਵੇਅ ‘ਤੇ ਵਾਪਰਿਆ। ਇੱਥੇ CNG ਨਾਲ ਭਰੇ ਇਕ ਗੈਸ ਟੈਂਕਰ ਵਿਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝ ਪਾਉਂਦਾ ਅੱਗ ਨੇ ਟੈਂਕਰ ਦੇ ਆਲੇ-ਦੁਆਲੇ ਖੜ੍ਹੀਆਂ 15-20 ਗੱਡੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿੱਥੇ ਇਹ ਹਾਦਸਾ ਵਾਪਰਿਆ ਉਸ ਦੇ ਬਿਲਕੁਲ ਨੇੜੇ ਹੀ ਇੱਕ ਪੈਟਰੋਲ ਪੰਪ ਸੀ। ਖੁਸ਼ਕਿਸਮਤੀ ਰਹੀ ਕਿ ਅੱਗ ਉੱਥੇ ਨਹੀਂ ਪਹੁੰਚੀ। ਫਿਲਹਾਲ ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਹੜੇ ਲੋਕ ਜ਼ਖਮੀ ਹੋਏ ਹਨ, ਉਹਨਾਂ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ । ਜਿਨਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਧਰ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾ ਰਹੀ ਹੈ