ਵਿਆਹ ਤੋਂ ਬਾਅਦ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਹੋਈ ਮੌਤ- ਏਨੇ ਹੋਈ ਜਖਮੀ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਕਈ ਲੋਕ ਜ਼ਖਮੀ ਹੋ ਜਾਂਦੇ ਹਨ ਜਿਨ੍ਹਾਂ ਵਿਚੋਂ ਕੁਝ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ। ਜਿੱਥੇ ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਦੁਰਘਟਨਾਗ੍ਰਸਤ ਲੋਕਾਂ ਦੇ ਘਰਾਂ ਵਿਚ ਸੋਗ ਦਾ ਮਾਹੌਲ ਛਾ ਜਾਂਦਾ ਹੈ ਉੱਥੇ ਹੀ ਇਨ੍ਹਾਂ ਹਾਦਸਿਆਂ ਦੇ ਨਾਲ ਜੁੜੇ ਹੋਏ ਲੋਕਾਂ ਦੇ ਮਨਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਕਈ ਵਾਰ ਤਾਂ ਹਾਸਿਆਂ ਦੇ ਪਲ ਦੇਖਦਿਆਂ ਹੀ ਦੇਖਦਿਆਂ ਦੁੱਖਾਂ ਦੇ ਵਿੱਚ ਬਦਲ ਜਾਂਦੇ ਹਨ ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਵਿਆਹ ਦਾ ਮੌਕਾ ਵੈਸੇ ਤਾਂ ਖੁਸ਼ੀਆਂ ਭਰਿਆ ਹੁੰਦਾ ਹੈ ਪਰ ਜਦੋਂ ਅਜਿਹੇ ਮੌਕੇ ਉੱਪਰ ਹੀ ਦੁੱਖਾਂ ਦਾ ਪਹਾੜ ਟੁੱਟ ਪਵੇ ਤਾਂ ਉਸ ਤੋਂ ਜ਼ਿਆਦਾ ਮਾੜਾ ਸਮਾਂ ਹੋਰ ਕੋਈ ਨਹੀਂ ਹੋ ਸਕਦਾ।

ਇਕ ਅਜਿਹਾ ਹੀ ਸੜਕ ਹਾਦਸਾ ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਵਿੱਚ ਵਾਪਰਿਆ ਜਿਸ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੀ ਬਰਾਤੀਆਂ ਦੀ ਗੱਡੀ ਦੀ ਇਕ ਟਰੱਕ ਦੇ ਨਾਲ ਭਿਆਨਕ ਟੱਕਰ ਹੋ ਗਈ ਜਿਸ ਦੌਰਾਨ 3 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਯੂ. ਪੀ. ਦੇ ਜਿਲੇ ਭਦੋਹੀ ਚੌਰੀ ਥਾਣਾ ਇਲਾਕੇ ਵਿਚ ਬੁੱਧਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ 18 ਬਰਾਤੀਆਂ ਨਾਲ ਭਰੀ ਹੋਈ ਸਕਾਰਪੀਓ ਕਾਰ ਅਮਵਾਖੁਰਦ ਪਿੰਡ ਤੋਂ ਵਾਪਸ ਪਕਰੀ ਪਿੰਡ ਆ ਰਹੀ ਸੀ।

ਇਸੇ ਦੌਰਾਨ ਚੌਰੀ ਬਾਜ਼ਾਰ ਕੋਲੋਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਨੇ ਸਕਾਰਪੀਓ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਸਕਾਰਪੀਓ ਕਾਰ ਵਿਚ ਸਵਾਰ 2 ਔਰਤਾਂ ਅਤੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਬਾਕੀ ਦੇ 15 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਜ਼ਖਮੀ ਹੋਏ ਲੋਕਾਂ ਨੂੰ ਮਹਾਰਾਜਾ ਬਲਵੰਤ ਸਿੰਘ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਜਦਕਿ 7 ਲੋਕਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਾਰਾਣਸੀ ਦੇ ਟਰੌਮਾ ਸੈਂਟਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਪਾਈ।