ਵਿਦੇਸ਼ਾਂ ਚ ਕਮਾਈਆਂ ਕਰਨ ਗਏ ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ – ਪ੍ਰੀਵਾਰ ਤੇ ਟੁੱਟਾ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆਂ ਵਿੱਚ ਜਿਥੇ ਕਰੋਨਾ ਦੇ ਕਹਿਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਬਹੁਤ ਸਾਰੇ ਘਰਾਂ ਵਿੱਚ ਉਨ੍ਹਾਂ ਘਰਾਂ ਦੇ ਚਿਰਾਗਾਂ ਨੂੰ ਇਨ੍ਹਾਂ ਸੜਕ ਹਾਦਸਿਆਂ ਦੀ ਭੇਟ ਚੜ੍ਹਾ ਦਿੱਤਾ ਹੈ। ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜਿੱਥੇ ਕਮਾਈ ਕਰਨ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਕੁਝ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੰਦੀਆਂ ਹਨ ਜਿਥੇ ਵਿਦੇਸ਼ਾਂ ਵਿੱਚ ਗਏ ਹੋਏ ਪੰਜਾਬੀ ਨੌਜਵਾਨਾਂ ਨਾਲ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਉਥੇ ਹੀ ਵਿਦੇਸ਼ ਗਏ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ।

ਪਰ ਅਚਾਨਕ ਹੀ ਉਨ੍ਹਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਵਿਦੇਸ਼ ਵਿਚ ਕਮਾਈ ਕਰਨ ਗਏ ਪੰਜਾਬੀ ਮੁੰਡੇ ਦੀ ਇਸ ਤਰ੍ਹਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਜਿੱਥੇ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਿੱਕੇ ਘੁੰਮਣ ਨਜ਼ਦੀਕ ਪੈਂਦੇ ਪਿੰਡ ਬਾਗੋਵਾਣੀ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਇਕ ਪਰਵਾਰ ਵਿੱਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਹਨਾਂ ਦਾ ਵਿਦੇਸ਼ ਗਿਆ ਨੌਜਵਾਨ ਪੁੱਤਰ ਮਲਕੀਤ ਸਿੰਘ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਮ੍ਰਿਤਕ ਨੌਜਵਾਨ ਮਲਕੀਤ ਸਿੰਘ ਰੋਜ਼ੀ ਰੋਟੀ ਦੀ ਖਾਤਰ ਪਿਛਲੇ 10 ਸਾਲਾਂ ਤੋਂ ਸਾਊਦੀ ਅਰਬ ਦੇ ਵਿੱਚ ਰਹਿ ਰਿਹਾ ਸੀ। ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਕੁਝ ਮਹੀਨੇ ਪਹਿਲਾਂ ਹੀ ਉਹ ਕੁਝ ਸਮੇਂ ਲਈ ਛੁੱਟੀ ਮਿਲਣ ਤੇ ਪੰਜਾਬ ਆਪਣੇ ਘਰ ਆਇਆ ਸੀ।

ਕਾਫੀ ਸਮਾਂ ਆਪਣੇ ਪਰਿਵਾਰ ਨਾਲ ਗੁਜਾਰਨ ਤੋਂ ਬਾਅਦ ਤਿੰਨ ਮਹੀਨੇ ਪਹਿਲਾਂ ਹੀ ਉਹ ਆਪਣੇ ਕੰਮ ਉਪਰ ਵਾਪਸ ਪਰਤਿਆ ਸੀ। ਉੱਥੇ ਹੀ ਸਾਊਦੀ ਅਰਬ ਦੇ ਦਮਾਮ ਸ਼ਹਿਰ ਵਿਚ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਘਰ ਜਿੱਥੇ 12 ਜਨਵਰੀ ਨੂੰ ਇੱਕ ਪੁੱਤਰ ਨੇ ਜਨਮ ਲਿਆ। ਜਿਸ ਕਾਰਨ ਮਲਕੀਤ ਅਜੇ ਖੁਸ਼ੀਆਂ ਹੀ ਮਨਾ ਰਿਹਾ ਸੀ ਕਿ ਬੇਟੇ ਦੇ ਜਨਮ ਤੋਂ ਅੱਠ ਦਿਨ ਬਾਅਦ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ।