ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੀਆਂ ਯਾਤਰਾਵਾਂ ਤੇ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਸੀ। ਕਰੋਨਾ ਕਾਰਨ ਪੂਰੀ ਦੁਨੀਆ ਜਿੱਥੇ ਪ੍ਰਭਾਵਤ ਹੋਈ ਸੀ ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ ਸੀ। ਕਰੋਨਾ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਜਿਥੇ ਹੁਣ ਸਰਕਾਰ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਹਟਾਇਆ ਜਾ ਰਿਹਾ ਹੈ। ਕਿਉਂਕਿ ਸਰਕਾਰਾਂ ਵੱਲੋਂ ਲਗਾਤਾਰ ਕਰੋਨਾ ਪਾਬੰਦੀਆਂ ਨੂੰ ਲਾਗੂ ਰੱਖਿਆ ਗਿਆ ਅਤੇ ਟੀਕਾਕਰਨ ਸਮਰਥਾ ਨੂੰ ਵੀ ਵਧਾ ਦਿੱਤਾ ਗਿਆ ਜਿਸ ਸਦਕਾ ਇਸ ਤੋਂ ਉਪਰ ਕਾਬੂ ਪਾਇਆ ਗਿਆ ਹੈ।
ਉਥੇ ਹੀ ਹੁਣ ਧਾਰਮਿਕ ਯਾਤਰਾਵਾਂ ਨੂੰ ਵੀ ਮੁੜ ਖੋਲ੍ਹਿਆ ਜਾ ਰਿਹਾ ਹੈ ਹੁਣ ਮਾਤਾ ਵੈਸ਼ਣੋ ਦੇਵੀ ਮੰਦਰ ਤੋਂ ਇਹ ਤਾਜਾ ਵੱਡੀ ਖਬਰ ਸ਼ਰਧਾਲੂਆਂ ਲਈ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਵੈਸ਼ਣੋ ਦੇਵੀ ਜਾਣ ਵਾਲਿਆਂ ਲਈ ਜਿੱਥੇ ਰਸਤੇ ਖੋਲ ਦਿੱਤੇ ਗਏ ਹਨ ਅਤੇ ਸਾਇਨ ਬੋਰਡ ਦੇ ਅਧਿਕਾਰੀਆਂ ਵੱਲੋਂ ਯਾਤਰੀਆਂ ਵਾਸਤੇ ਸਾਰੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਉਸ ਸਮੇਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਤ੍ਰਿਪੁਰਾ ਦੀਆ ਪਹਾੜੀਆਂ ਵਿੱਚ ਜੰਗਲਾਂ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ।
ਜਿੱਥੇ ਕਾਫੀ ਹੱਦ ਤੱਕ ਇਹ ਅੱਗ ਫੈਲ ਗਈ ਸੀ, ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਦਰਪੇਸ਼ ਆਈਆਂ। ਉੱਥੇ ਹੀ ਸਾਰੇ ਸ਼ਰਧਾਲੂਆਂ ਦੀ ਸਲਾਮਤੀ ਨੂੰ ਦੇਖਦੇ ਹੋਏ ਸਾਇਨ ਬੋਰਡ ਦੇ lਅਧਿਕਾਰੀਆਂ ਵੱਲੋਂ ਸਾਵਧਾਨੀ ਦੇ ਤੌਰ ਤੇ ਬੁਧਵਾਰ ਸਵੇਰ ਨੂੰ ਇੱਕ ਨਵਾਂ ਐਲਾਨ ਕੀਤਾ ਗਿਆ ਜਿੱਥੇ ਨਵੇਂ ਟਰੈਕ ਦੇ ਪਰਾਅ ਵੈਸ਼ਨੋ ਦੇਵੀ ਯਾਤਰਾ ਵਾਸਤੇ ਮੁਅੱਤਲ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਜੰਗਲੀ ਅੱਗ ਨੂੰ ਮੱਦੇਨਜ਼ਰ ਰੱਖਦੇ ਹੋਏ ਹੈਲੀਕਾਪਟਰ ਸੇਵਾਵਾਂ ਨੂੰ ਵੀ ਮੁਅੱਤਲ ਕੀਤੇ ਜਾਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਸੀ ਜੋ ਕਿ ਬਾਅਦ ਵਿੱਚ ਮੰਗਲਵਾਰ ਨੂੰ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਵੀ ਤ੍ਰਿਕੁਟਾ ਪਹਾੜੀਆਂ ਵਿੱਚ ਲੱਗੀ ਹੋਈ ਅੱਗ ਦੇ ਕਾਰਨ ਧੂਆ ਹੋਣ ਦੇ ਕਾਰਨ ਦਿਖਾਈ ਘੱਟ ਦੇ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਇਹ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਸਨ।
Previous Postਕਾਂਗਰਸ ਲਈ ਆਈ ਵੱਡੀ ਮਾੜੀ ਖਬਰ, ਲਗਿਆ ਇਹ ਵੱਡਾ ਝਟਕਾ
Next Postਪ੍ਰਧਾਨਮੰਤਰੀ ਮੋਦੀ ਨੇ ਵਲੋਂ ਆਈ ਵੱਡੀ ਖਬਰ, 2030 ਤਕ ਇੰਡੀਆ ਲਈ ਕੀਤਾ ਇਹ ਐਲਾਨ