ਆਈ ਤਾਜਾ ਵੱਡੀ ਖਬਰ
ਭਾਰਤ ਦੇ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬੇ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਅਤੇ ਸਖ਼ਤ ਹਦਾਇਤਾਂ ਲਾਗੂ ਕਰਨ ਦੇ ਅਧਿਕਾਰ ਦਿੱਤੇ ਸਨ। ਜਿਸ ਸਦਕਾ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਕਰੋਨਾ ਸਥਿਤੀ ਨੂੰ ਕਾਬੂ ਪਾਉਣ ਲਈ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੱਖ ਮੰਤਰੀਆ ਵੱਲੋਂ ਲਾਗੂ ਕੀਤੀਆ ਗਈਆਂ ਸਖ਼ਤ ਪਾਬੰਦੀਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ।
ਹੁਣ ਇੱਥੇ 250 ਲੋਕਾਂ ਦੇ ਇਕੱਠ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਜਿਥੇ ਰਾਜਨੀਤਿਕ ,ਸਮਾਜਿਕ ਅਤੇ ਧਾਰਮਿਕ ਸਥਾਨ ਉੱਪਰ ਪਾਬੰਦੀ ਲਗਾਈ ਗਈ ਸੀ। ਉਥੇ ਹੀ ਹੁਣ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿਚ ਕਿਹਾ ਗਿਆ ਹੈ ਕਿ ਇਨਡੋਰ 150, ਅਤੇ ਬਾਹਰ ਖੁੱਲ੍ਹੇ ਵਿਚ 250 ਲੋਕ ਸ਼ਾਮਲ ਹੋ ਸਕਦੇ ਹਨ।
ਇਨ੍ਹਾਂ ਵਿਆਹ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਮਾਸਕ ਪਾਉਣਾ ਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਨ੍ਹਾਂ ਸਾਰੇ ਆਦੇਸ਼ਾਂ ਬਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਹੁਣ ਬੰਦ ਸਥਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਜਿਥੇ ਵਿਆਹ ਸਮਾਗਮ ਕੀਤੇ ਜਾ ਸਕਦੇ ਹਨ। ਇਨ੍ਹਾਂ ਵਿਆਹ ਸਮਾਗਮ ਵਿੱਚ ਘਰ ਹੋਣ ਵਾਲੇ ਵਿਆਹਾਂ ਵਿਚ 150 ਅਤੇ ਬਾਹਰ ਖੁੱਲ੍ਹੇ ਵਿੱਚ ਹੋਣ ਵਾਲੇ ਸਮਾਗਮ ਦੌਰਾਨ 250 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਵਿੱਚ ਕਰੋਨਾ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਮਾਜਿਕ, ਸਿੱਖਿਅਕ, ਧਾਰਮਿਕ, ਮਨੋਰੰਜਨ, ਖੇਡ ਅਤੇ ਹੋਰ ਸਭਾਵਾਂ ਦੇ ਲੋਕਾਂ ਨੂੰ ਸ਼ਾਮਲ ਹੋਣ ਦੀ ਵੱਧ ਤੋਂ ਵੱਧ ਸੀਮਾ ਵਿੱਚ ਰਾਹਤ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਵੱਲੋਂ ਭਾਰਤੀ ਮਜਦੂਰ ਸੰਘ ਦੀ ਬੈਠਕ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਦਿੱਤੀ ਗਈ ਹੈ।
Previous Post4 ਜੁਲਾਈ ਨੂੰ 3.25 AM ਤੋਂ 5.50 AM ਤਕ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਪੰਜਾਬ ਇੱਥੇ ਆਈ ਤੇਜ ਹਨੇਰੀ ਨੇ ਕੀਤਾ ਮੌਤ ਦਾ ਤਾਂਡਵ , ਇਲਾਕੇ ਚ ਛਾਈ ਸੋਗ ਦੀ ਲਹਿਰ