ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਉਥੇ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਪੰਜਾਬ ਵਿੱਚ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰਦੁਆਰਾ ਸਾਹਿਬ ਦੇ ਵਿੱਚ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਹੈ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਸੁਰੱਖਿਆ ਵਾਸਤੇ ਪੁਖਤਾ ਇੰਤਜ਼ਾਮ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਭ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਹੁਣ ਸ਼ਰਾਰਤੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਵਿਚ ਅੱਗ ਲਗਾਈ ਗਈ ਹੈ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੇਅਦਬੀ ਦਾ ਮਾਮਲਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਂਦੇ ਪਿੰਡ ਭਰੋਮਜਾਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰੂਘਰ ਦਸਮੇਸ਼ ਦਰਬਾਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਿਥੇ ਵੱਖ-ਵੱਖ ਜਗ੍ਹਾ ਤੇ ਅੱਗ ਲਗਾ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਉਥੇ ਹੀ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ।
ਦੱਸਿਆ ਗਿਆ ਹੈ ਕਿ ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਥੜੇ ਸਾਹਿਬ ਦੇ ਆਲੇ ਦੁਆਲੇ ਵਿਛਾਏ ਗਏ ਕੱਪੜਿਆਂ ਨੂੰ ਚਾਰੇ ਪਾਸੇ ਅੱਗ ਲਗਾਈ ਗਈ,ਉਥੇ ਹੀ ਦਰਬਾਰ ਸਾਹਿਬ ਦੇ ਅੰਦਰ ਬਿਰਾਜਮਾਨ ਮਹਾਰਾਜ ਦੇ ਸਰੂਪ ਨੂੰ ਵੀ ਦੋ ਜਗ੍ਹਾ ਤੇ ਅੱਗ ਲਗਾਉਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਗੱਦਿਆਂ ਨੂੰ ਵੀ ਅੱਗ ਲਗਾਈ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੀਤੀ ਗਈ ਹੈ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਲੱਗੇ ਹੋਏ 12 ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।