ਸਕੂਲਾਂ ਨੂੰ ਖੋਲਣ ਬਾਰੇ ਇਥੋਂ ਆ ਰਹੀ ਇਹ ਤਾਜਾ ਵੱਡੀ ਖਬਰ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਿਛਲੇ ਸਾਲ ਮਾਰਚ ਤੋਂ ਹੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਆਪਣੇ ਸੂਬਿਆਂ ਦੀ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਸੂਬਾ ਸਰਕਾਰਾਂ ਸੂਬੇ ਵਿੱਚ ਕਰੋਨਾ ਦੇ ਅਨੁਸਾਰ ਸਖ਼ਤੀ ਅਤੇ ਹਦਾਇਤਾਂ ਜਾਰੀ ਕਰ ਰਹੀਆਂ ਹਨ। ਕਰੋਨਾ ਕੇਸਾਂ ਦੇ ਵਾਧੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਹੈ।

ਪਹਿਲੇ ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ। ਸਕੂਲਾਂ ਨੂੰ ਖੋਲ੍ਹਣ ਬਾਰੇ ਹੁਣ ਇਥੋ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿਸ ਨਾਲ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਚੰਡੀਗੜ੍ਹ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿੱਥੇ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਉਥੇ ਹੀ ਹਰਿਆਣੇ ਦੇ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨਾਲ ਰਿਕਵਰੀ ਰੇਟ 94.38 ਤੱਕ ਪਹੁੰਚ ਗਈ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਜਾ ਰਿਹਾ ਹੈ। ਕਿਉਂਕਿ ਕਰੋਨਾ ਦੇ ਕੇਸਾਂ ਅਤੇ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਜੋ ਹੁਣ 31 ਮਈ 2021 ਨੂੰ ਖਤਮ ਹੋ ਜਾਣਗੀਆਂ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਤਹਿਤ 1 ਜੂਨ ਤੋਂ ਸਕੂਲ ਖੋਲਣ ਦੀ ਇਜਾਜਤ ਦਿੱਤੀ ਜਾ ਸਕਦੀ ਹੈ।

ਹਰਿਆਣਾ ਰਾਜ ਦੇ ਸਿੱਖਿਆ ਮੰਤਰੀ ਕਵਰ ਪਾਲ ਨੇ ਐਲਾਨ ਕੀਤਾ ਸੀ ਕਿ ਹਰਿਆਣਾ ਵਿਚ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ 15 ਜੂਨ ਤੋਂ ਲਈਆਂ ਜਾ ਸਕਦੀਆਂ ਹਨ । ਕਿਉਂਕਿ ਕਰੋਨਾ ਦੀ ਦੂਜੀ ਲਹਿਰ ਦੌਰਾਨ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ , 12ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ ਪੰਜਵੀਂ ,ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਅੰਦਰੂਨੀ ਮੁਲਾਂਕਣ ਅਤੇ ਟੈਸਟਾਂ ਦੇ ਆਧਾਰ ਤੇ ਘੋਸ਼ਿਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਸਕੂਲਾਂ ਵਿੱਚ ਮਾਸਕ, ਸੈਨੇ ਟਾਈਜ਼ਰ ਅਤੇ ਸਰੀਰ ਦਾ ਤਾਪਮਾਨ ਮਾਪਣ ਲਈ ਸਕੂਲਾਂ ਵਿੱਚ ਸਾਰੇ ਆਦੇਸ਼ ਲਾਗੂ ਕੀਤੇ ਜਾਣਗੇ। ਸਕੂਲਾਂ ਨੂੰ ਖੋਲ੍ਹੇ ਜਾਣ ਤੇ ਨੌਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ ਬੱਚਿਆਂ ਨੂੰ 1 ਜੂਨ ਤੋਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।