ਸਕੂਲ ਦੀ ਟੀਚਰ ਮੈਡਮ ਨਾਲ ਆਸ਼ਕੀ ਪੈ ਗਈ ਮਹਿੰਗੀ ਵਾਪਰਿਆ ਇਹ ਭਾਣਾ

ਤਾਜਾ ਵੱਡੀ ਖਬਰ


ਪੰਜਾਬ : ਖੰਨੇ ਦੇ ਨਜਦੀਕੀ ਪਿੰਡ ਜਟਾਣਾ ਚ ਇਕ 19 ਸਾਲਾਂ ਦੇ ਨੌਜਵਾਨ ਨੇ ਨਹਿਰ ਚ ਛਾਲ ਮਾਰ ਦਿੱਤੀ। ਇਹ ਮਾਮਲਾ ਸਕੂਲ ਦੀ ਹੀ ਇਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨਹਿਰ ‘ਚ ਰੁੜ੍ਹੇ ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਅਧਿਆਪਕਾ ਦਾ ਪਤੀ ਅਤੇ ਦਿਓਰ ਉਨ੍ਹਾਂ ਦੇ ਪੁੱਤਰ ਨੂੰ ਧਮਕੀਆਂ ਦਿੰਦੇ ਸਨ। ਜਿਸ ਦਾ ਕਰਕੇ ਉਹਨਾਂ ਦੇ ਪੁੱਤ ਨੇ ਡਰ ਦੇ ਮਾਰੇ ਕਰਨਪ੍ਰੀਤ ਸਿੰਘ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਕਰਨਪ੍ਰੀਤ ਸਿੰਘ ਦਾ ਹੁਣ ਤਕ ਕੋਈ ਸੁਰਾਗ ਨਹੀਂ ਮਿਲਿਆ ਹੈ।ਪੰਜਾਬ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰੀਵਾਰ ਨੇ ਦੱਸਿਆ ਕਿ ਕਰਨਪ੍ਰੀਤ ਸਿੰਘ ਪਿੰਡ ਦੇ ਸਰਕਾਰੀ ਸਕੂਲ ਵਿਚ ਪੜ੍ਹਦਾ ਸੀ। ਹਾਲ ਹੀ ਵਿਚ 12ਵੀਂ ਪਾਸ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕਰਨਪ੍ਰੀਤ ਸਿੰਘ ਦੇ ਸਕੂਲ ਦੀ ਇਕ ਟੀਚਰ ਦੇ ਨਾਲ ਪ੍ਰੇਮ ਸਬੰਧ ਸੀ । ਜਿਸ ਨੂੰ ਲੈ ਕੇ ਅਧਿਆਪਕਾ ਦੇ ਪਰਿਵਾਰ ਨੂੰ ਪਤਾ ਲੱਗ ਗਿਆ ਤਾਂ ਅਧਿਆਪਕਾ ਦਾ ਪਤੀ ਅਤੇ ਦਿਓਰ ਉਸਦੇ ਲੜਕੇ ਕਰਨਪ੍ਰੀਤ ਸਿੰਘ ਨੂੰ ਕਈ ਦਿਨਾਂ ਤੋਂ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਜਿਸਦੀ ਰਿਕਾਰਡਿੰਗ ਪਪ੍ਰੀਵਾਰ ਵਲੋਂ ਪੁਲਸ ਨੂੰ ਦੇ ਦਿੱਤੀ ਗਈ ਹੈ।

ਨੌਜਵਾਨ ਕਰਨਪ੍ਰੀਤ ਸਿੰਘ ਆਪਣੇ ਕਿਸੇ ਰਿਸ਼ਤੇਦਾਰ ਦੇ ਨਾਲ ਮੋਟਰਸਾਈਕਲ ‘ਤੇ ਪਿੰਡ ਕੋਟ ਗੰਗੁਰਾਏ ਤੋਂ ਪਿੰਡ ਜਟਾਣਾ ਨੂੰ ਆ ਰਿਹਾ ਸੀ। ਕਟਾਣੀ ਨਹਿਰ ਦੇ ਪੁਲ ਲਗੇ ਉਸਨੇ ਮੋਟਰਸਾਈਕਲ ਤੋਂ ਛਾਲ ਮਾਰ ਕੇ ਉਤਰ ਗਿਆ ਅਤੇ ਦੇਖਦੇ ਹੀ ਦੇਖਦੇ ਸਕਿੰਟਾਂ ਚ ਉਸ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਸਬੰਧੀ ਥਾਣਾ ਕਟਾਣੀ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਦੋਰਾਹਾ ਨਹਿਰ ‘ਚ ਕਰਨਪ੍ਰੀਤ ਦੀ ਭਾਲ ਜਾਰੀ ਹੈ।ਇਸ ਵਿਚਕਾਰ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।