ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਅਜਿਹੀ ਮਾੜੀ ਖਬਰ ਕਿਸੇ ਨੇ ਸੋਚਿਆ ਵੀ ਨਹੀ ਸੀ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਵਿੱਚ ਸਭ ਤੋਂ ਵਧੇਰੇ ਵਿਰੋਧ ਕੀਤਾ ਗਿਆ ਹੈ। ਜਿਸ ਕਾਰਨ ਭਾਜਪਾ ਵੱਲੋਂ ਅਕਾਲੀ ਦਲ ਨੂੰ ਦਿੱਤੀ ਗਈ ਹਮਾਇਤ ਵਾਪਸ ਲੈ ਲਈ ਗਈ ਸੀ। ਕਿਉਂਕਿ ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕੇਂਦਰ ਸਰਕਾਰ ਦੇ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ । ਇਸ ਸਭ ਦੇ ਚਲਦੇ ਹੋਏ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਕਿਸਾਨੀ ਸੰਘਰਸ਼ ਦੌਰਾਨ ਵੀ ਪੰਜਾਬ ਦੇ ਲੋਕਾਂ ਵੱਲੋਂ ਜਿੱਥੇ ਭਾਜਪਾ ਦੇ ਆਗੂਆਂ ਦਾ ਬਾਈਕਾਟ ਕੀਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਕਿਨਾਰਾ ਕੀਤਾ ਜਾ ਰਿਹਾ ਹੈ।

ਇਹ ਸਭ ਦਾ ਅਸਰ ਹੁਣ ਕੱਲ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਉਪਰ ਦਿਖਾਈ ਦੇ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਚੋਣ ਪਰਚਾਰ ਲਈ ਬਣਾਏ ਗਏ ਪੋਸਟਰਾਂ ਵਿੱਚ ਆਪਣੇ ਸੀਨੀਅਰ ਨੇਤਾਵਾਂ ਦੀਆਂ ਫੋਟੋ ਲਾਈਆਂ ਜਾਂਦੀਆਂ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੋਂ ਲੈ ਕੇ ਪੰਜਾਬ ਦੇ ਉੱਚ ਆਗੂਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਆਪਣੇ ਆਗੂਆਂ ਦੀਆਂ ਤਸਵੀਰਾਂ ਨੂੰ ਵਾਂਝੇ ਰੱਖਿਆ ਗਿਆ ਹੈ। ਦੋਰਾਹਾ ਵਿੱਚ ਵੀ ਨਗਰ ਕੌਂਸਲ ਦੀਆਂ ਚੋਣਾਂ ਕੱਲ ਹੋ ਰਹੀਆਂ ਹਨ ਜਿੱਥੇ ਅਕਾਲੀ ਉਮੀਦਵਾਰਾਂ ਵੱਲੋਂ ਕੰਧਾ ਉਪਰ ਲਗਾਏ ਗਏ ਪੋਸਟਰਾਂ ਨੂੰ ਵੇਖ ਕੇ ਹੈਰਾਨੀ ਹੁੰਦੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਸੀਨੀਅਰ ਆਗੂ ਦੀ ਤਸਵੀਰ ਇਨ੍ਹਾਂ ਪੋਸਟਰਾਂ ਵਿੱਚ ਮੌਜੂਦ ਨਹੀਂ ਹੈ।

ਦੋਰਾਹਾ ਸ਼ਹਿਰ ਵਿਚ ਅਕਾਲੀ ਦਲ ਦੇ ਉੱਚ ਆਗੂਆਂ ਦੀਆਂ ਤਸਵੀਰਾਂ ਦਾ ਨਾ ਹੋਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਉਂ ਕੇ ਲੋਕਾਂ ਵੱਲੋਂ ਪਹਿਲਾਂ ਹੀ ਕਿਸਾਨੀ ਸੰਘਰਸ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਵੀ ਸਾਰੇ ਮੰਤਰੀਆਂ ਦੀਆਂ ਤਸਵੀਰਾਂ ਪੋਸਟਰਾਂ ਉੱਪਰ ਦਿਖਾਈ ਦੇ ਰਹੀਆਂ ਹਨ। ਦੋਰਾਹਾ ਸ਼ਹਿਰ ਵਿਚ ਲੱਗੇ ਪੋਸਟਰਾਂ ਤੋਂ ਬਾਦਲ ਪਰਿਵਾਰ ਗਾਈਬ ਦਿਖਾਈ ਦੇਣ ਕਾਰਨ,ਸਭ ਵੱਲੋਂ ਇਹ ਸਮਝਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੇ ਪੋਸਟਰ ਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਦੀ ਤਸਵੀਰ ਲਗਾਉਣੀ ਮੁਨਾਸਿਫ ਨਹੀਂ ਸਮਝੀ।