ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਦੇ ਹੀ ਜਿੱਥੇ ਬਾਕੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਰਵਾਇਤੀ ਪਾਰਟੀਆਂ ਦੀ ਹਾਰ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ 117 ਵਿਧਾਨ ਸਭਾ ਸੀਟਾਂ ਤੋਂ 92 ਸੀਟਾਂ ਉਪਰ ਜਿੱਤ ਹਾਸਲ ਕੀਤੀ ਗਈ ਹੈ। ਜਿੱਥੇ ਸਾਰੀ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਗਿਆ। ਉਥੇ ਹੀ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰਨ ਵਿੱਚ ਕਾਮਯਾਬ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਤੇ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਫੈਸਲੇ ਲਏ ਜਾ ਰਹੇ ਹਨ।
ਉਥੇ ਹੀ ਪੰਜਾਬ ਦੇ ਲੋਕਾਂ ਵਿੱਚ ਬਦਲਾਅ ਵੀ ਵੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਨਾਲ ਜੁੜਿਆ ਹੋਇਆ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਬਾਰੇ ਇਹ ਮਾੜੀ ਖਬਰ ਸਾਹਮਣੇ ਸਾਹਮਣੇ ਹੈ ਜਿਥੇ ਉਨ੍ਹਾਂ ਨੂੰ ਇਹ ਭਾਰੀ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕੀਤਾ ਗਿਆ ਹੈ।
ਜਿਸ ਦੀ ਜਗ੍ਹਾ ਉਪਰ ਸੂਬਾ ਸਰਕਾਰ ਵੱਲੋਂ ਆਰਥਕ ਨੀਤੀ ਅਤੇ ਯੋਜਨਾ ਬੋਰਡ ਦਾ ਗਠਨ ਕੀਤਾ ਗਿਆ ਹੈ। ਜਿੱਥੇ ਇਸ ਪਹਿਲੇ ਬੋਰਡ ਦੇ ਵਿਚ ਮੌਜੂਦਾ ਬੋਰਡ ਚੇਅਰਪਰਸਨ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕਿਉਂਕਿ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਇਸ ਬੋਰਡ ਦੀ ਚੇਅਰਪਰਸਨ ਸਨ।
ਜਿਨ੍ਹਾਂ ਦੀ ਨਿਯੁਕਤੀ ਕਾਂਗਰਸ ਸਰਕਾਰ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੌਕੇ ਕੀਤੀ ਗਈ ਸੀ। ਉਥੇ ਹੀ ਉਨ੍ਹਾਂ ਦੀ ਜਗ੍ਹਾ ਤੇ ਹੋਏ ਇਸ ਬੋਰਡ ਦੇ ਨਵੇਂ ਵਾਈਸ ਚੇਅਰਮੈਨ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਵੀ ਜਲਦ ਹੀ ਪਾਰਟੀ ਵੱਲੋਂ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਫੈਸਲਾ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਲਿਆ ਗਿਆ ਹੈ ਜਿਥੇ ਸੂਬਾਈ ਬੋਰਡ ਅਤੇ ਜਿਲ੍ਹਾ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਗਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਨਹਿਰ ਚ ਡਿਗੀ ਕਾਰ- ਹੋਈਆਂ 5 ਮੌਤਾਂ
Next Postਪੰਜਾਬ ਦੇ ਇਸ ਕੈਬਨਿਟ ਮੰਤਰੀ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਪ੍ਰੀਵਾਰਕ ਮੈਂਬਰ ਦੀ ਮੌਤ