ਸਾਵਧਾਨ : ਅਚਾਨਕ ਜਿਆਦਾ ਕੇਸਾਂ ਨੂੰ ਦੇਖਕੇ ਪੰਜਾਬ ਚ ਇਹ ਇਲਾਕੇ ਐਲਾਨੇ ਗਏ ਮਾਈਕ੍ਰੋ ਕੰਟੇਨਮੈਂਟ ਜ਼ੋਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਵਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਬਾਰੇ ਗੱਲਬਾਤ ਕਰਨ ਤੋਂ ਬਾਅਦ ਹੀ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਤਾਲਾਬੰਦੀ ਕਰਨ ਅਤੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਸੀ। ਉੱਥੇ ਹੀ ਹੁਣ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ।

ਇਹ ਫੈਸਲਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ। ਉਥੇ ਹੀ ਸਾਰੇ ਸਾਰੇ ਜ਼ਿਲਿਆਂ ਦੇ ਡੀ ਸੀ ਨੂੰ ਵੀ ਕਰੋਨਾ ਸਥਿਤੀ ਦੇ ਅਨੁਸਾਰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਅਚਾਨਕ ਜ਼ਿਆਦਾ ਵਧੇ ਕੇਸਾਂ ਨੂੰ ਦੇਖਦੇ ਹੋਏ ਇਸ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ ਗਿਆ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੰਗੜਵਾਂ ਅਤੇ ਮੂਸਾਹਿਬਪੁਰ ਤੋਂ ਵਧੇਰੇ ਕਰੋਨਾ ਕੇਸ ਸਾਹਮਣੇ ਆਏ ਹਨ। ਕਰੋਨਾ ਦੇ ਸਾਹਮਣੇ ਆਏ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਧਾਰਾ 144 ਤਹਿਤ ਸੀ ਆਰ ਪੀ ਸੀ ਦੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹਲਕਾ ਦਸੂਹਾ ਦੇ ਇਨ੍ਹਾਂ ਪਿੰਡਾਂ ਨੂੰ ਮਾਈਕਰੋ ਕੰਟੇਨਮੈਂਟ ਐਲਾਨ ਦਿੱਤਾ ਗਿਆ ਹੈ।

ਜਿਸ ਦੀ ਮਿਆਦ ਘੱਟੋ-ਘੱਟ 10 ਦਿਨ ਦੀ ਤੈਅ ਕੀਤੀ ਗਈ ਹੈ।ਇਸ ਸਮੇਂ ਸੀਮਾ ਵਿਚ ਅਗਰ ਮਾਮਲੇ ਘੱਟ ਸਾਹਮਣੇ ਆਉਂਦੇ ਹਨ ਤਾਂ ਇਸ ਪਾਬੰਦੀ ਤੋਂ ਛੋਟ ਦਿੱਤੀ ਜਾਵੇਗੀ ਨਹੀਂ ਤਾਂ ਕੇਸਾਂ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਅਗਲਾ ਫੈਸਲਾ ਕੀਤਾ ਜਾਵੇਗਾ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦੇ ਸਰਵੇ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ।

ਉੱਥੇ ਹੀ ਪਾਜ਼ਿਟਿਵ ਆਉਣ ਵਾਲੇ ਮਾਮਲਿਆਂ ਨੂੰ ਹਸਪਤਾਲ ਵਿਚ ਰੈਫਰ ਕੀਤਾ ਜਾ ਰਿਹਾ ਹੈ। ਕੰਟੇਨਮੈਂਟ ਜ਼ੋਨ ਵਿੱਚ ਸਿਰਫ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕੋਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ, ਉਲੰਘਣਾ ਕਰਨ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।