ਸਾਵਧਾਨ ਕੱਲ੍ਹ ਨੂੰ ਪੰਜਾਬ ਚ ਇਥੇ ਲਈ ਹੋ ਗਿਆ ਇਹ ਐਲਾਨ – ਰਹੋ ਘਰਾਂ ਦੇ ਅੰਦਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਕੇਸ ਦਿਨੋ ਦਿਨ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਜ਼ਿਆਦਾ ਸਖ਼ਤੀ ਕੀਤੀ ਜਾ ਰਹੀ ਹੈ। ਕਿਉਂਕਿ ਹਸਪਤਾਲਾਂ ਦੇ ਵਿੱਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ ਦਿਨ-ਬਦਿਨ ਵਧਦੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ ਅਤੇ ਕਰੋਨਾ ਦੇ ਪਰਸਾਰ ਨੂੰ ਵੀ ਰੋਕਿਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਜਿਲਿਆਂ ਵਿਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।

ਹੁਣ ਪੰਜਾਬ ਚ ਕੱਲ੍ਹ ਨੂੰ ਇੱਥੇ ਲਈ ਹੋ ਗਿਆ ਹੈ ਵੱਡਾ ਐਲਾਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਪਹਿਲਾਂ ਵੀ ਕਰੋਨਾ ਦੇ ਕੇਸ ਵਧਣ ਕਾਰਨ ਕੁਝ ਇਲਾਕਿਆਂ ਵਿੱਚ ਤਾਲਾਬੰਦੀ ਕੀਤੀ ਗਈ ਸੀ। ਹੁਣ ਫਿਰ ਕੱਲ ਐਤਵਾਰ ਲਈ ਮੁਕੰਮਲ ਤੌਰ ਤੇ ਤਾਲਾਬੰਦੀ ਕੀਤੀ ਜਾ ਰਹੀ ਹੈ। ਜਿਸ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਲਾਈਵ ਹੋ ਕੇ ਇਸ ਸਬੰਧੀ ਸਾਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਲੋਕਾਂ ਨੂੰ ਇਸ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਵੇਗੀ ਤੇ ਕੱਲ ਬੰਦ ਹੈ ਜਾ ਨਹੀ। ਕਿਉਂਕਿ ਕੱਲ੍ਹ ਪੂਰੇ ਲੁਧਿਆਣੇ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ।

ਉੱਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਵਿੱਚ ਸਾਰੀਆਂ ਮੈਡੀਕਲ ਦੁਕਾਨਾ ਅਤੇ ਹਸਪਤਾਲ ਖੁੱਲੇ ਰਹਿਣਗੇ। ਇਸ ਤੋਂ ਇਲਾਵਾ ਇਨ੍ਹਾਂ ਜਗ੍ਹਾ ਉਪਰ ਸਪਲਾਈ ਕਰਨ ਵਾਲੀਆਂ ਫੈਕਟਰੀਆਂ ਤੇ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਆਕਸੀਜਨ ਦੀ ਸਪਲਾਈ ਕਰਨ ਵਾਲੀਆਂ ਫੈਕਟਰੀਆਂ ਨੂੰ ਜ਼ਰੂਰੀ ਵਰਤੋਂ ਦੇ ਅਨੁਸਾਰ ਹੀ ਕੰਮ ਵਾਲੀਆਂ ਫੈਕਟਰੀਆਂ ਵਿੱਚ ਆਕਸੀਜਨ ਦੀ ਸਪਲਾਈ ਦਿੱਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉੱਥੇ ਹੀ ਹਸਪਤਾਲਾਂ ਵਿਚ ਹੋਣ ਵਾਲੀਆਂ ਸਰਜਰੀਆਂ ਨੂੰ ਵੀ ਅੱਗੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਉਥੇ ਹੀ ਔਕਸੀਜ਼ਨ ਦੀ ਵਰਤੋਂ ਵੀ ਜ਼ਰੂਰਤ ਦੇ ਅਨੁਸਾਰ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਇੰਡਸਟਰੀਅਲ ਏਰੀਏ ਨੂੰ ਆਕਸੀਜ਼ਨ ਦੀ ਵਰਤੋਂ ਨਾ ਕਰਨ ਵਾਸਤੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕੇ ਲੁਧਿਆਣੇ ਸ਼ਹਿਰ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ। ਇਸ ਵਾਸਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਆਕਸੀਜਨ ਮਨੀਟਰ ਕਰਨਗੀਆਂ। ਉਨ੍ਹਾਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।